Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਬਜ਼ੁਰਗਾਂ ਦੀ ਇੱਜ਼ਤ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ

January 02, 2026 07:42 PM
SehajTimes

ਬਜ਼ੁਰਗਾਂ ਦੀ ਭਲਾਈ, ਸਿਹਤ ਅਤੇ ਜਾਗਰੂਕਤਾ ਲਈ ਪੰਜਾਬ ਸਰਕਾਰ ਵੱਲੋਂ ਕਰੀਬ 24 ਕਰੋੜ ਰੁਪਏ ਖਰਚ ਕੀਤੇ ਜਾਣਗੇ

ਸੀ.ਐੱਮ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਜ਼ੁਰਗਾਂ ਲਈ ਮੁਫ਼ਤ ਸਿਹਤ ਕੈਂਪਾਂ ਦੀ ਵਿਸ਼ਾਲ ਲੜੀ

ਮੋਹਾਲੀ ਤੋਂ ਮੁਹਿੰਮ ਦੀ ਸ਼ੁਰੂਆਤ, ਕੈਂਪਾਂ ’ਚ ਮੁਫ਼ਤ ਮੈਡੀਕਲ, ਕਾਨੂੰਨੀ ਤੇ ਜਾਗਰੂਕਤਾ ਸਹੂਲਤਾਂ

ਬਜ਼ੁਰਗਾਂ ਦੀ ਭਲਾਈ ਲਈ 786.83 ਲੱਖ ਰੁਪਏ ਦਾ ਰਾਜ ਐਕਸਨ ਪਲਾਨ ਲਾਗੂ

ਓਲਡ ਏਜ ਹੋਮਾਂ ਲਈ 6.82 ਕਰੋੜ ਰੁਪਏ ਦੀ ਗ੍ਰਾਂਟ, ਡੇ ਕੇਅਰ ਸੈਂਟਰਾਂ ਨੂੰ ਵਿੱਤੀ ਮਜ਼ਬੂਤੀ

ਬਜ਼ੁਰਗ ਸਾਡੇ ਸਮਾਜ ਦੀ ਧਰੋਹਰ, ਹਰ ਪੱਖੋਂ ਸੁਰੱਖਿਆ ਲਈ ਸਰਕਾਰ ਵਚਨਬੱਧ : ਡਾ. ਬਲਜੀਤ ਕੌਰ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਇੱਜ਼ਤ ਭਰੀ ਜ਼ਿੰਦਗੀ ਯਕੀਨੀ ਬਣਾਉਣ ਲਈ ਲਗਾਤਾਰ ਸੰਵੇਦਨਸ਼ੀਲ ਅਤੇ ਕਾਰਜਸ਼ੀਲ ਹੈ। ਇਸੇ ਕੜੀ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਬਜ਼ੁਰਗਾਂ ਲਈ ਰਾਜ-ਪੱਧਰੀ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਦੀ ਸ਼ੁਰੂਆਤ 16 ਜਨਵਰੀ ਤੋਂ ਜ਼ਿਲ੍ਹਾ ਐਸ.ਏ.ਐਸ ਨਗਰ (ਮੋਹਾਲੀ) ਤੋਂ ਕੀਤੀ ਜਾਵੇਗੀ।


ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰ ਸਾਲ 1 ਅਕਤੂਬਰ ਨੂੰ ਬਜ਼ੁਰਗਾਂ ਦਾ ਅੰਤਰਰਾਸ਼ਟਰੀ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਸੰਦਰਭ ਵਿੱਚ ਪੰਜਾਬ ਸਰਕਾਰ ਵੱਲੋਂ ਸਾਲ 2023 ਤੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਚਲਾਈ ਜਾ ਰਹੀ ਹੈ। ਸਾਲ 2023 ਦੌਰਾਨ ਲਗਾਏ ਗਏ ਕੈਂਪਾਂ ਵਿੱਚ 20,110 ਰਜਿਸਟ੍ਰੇਸ਼ਨ ਹੋਈਆਂ, ਜਿਨ੍ਹਾਂ ਤਹਿਤ ਅੱਖਾਂ, ਕੰਨ-ਨੱਕ-ਗਲਾ (ENT), ਮੋਤੀਆ ਸਰਜਰੀ ਦੀ ਜਾਂਚ, ਐਨਕਾਂ ਦੀ ਵੰਡ, ਪੈਨਸ਼ਨ ਫਾਰਮ, ਸੀਨੀਅਰ ਸਿਟੀਜ਼ਨ ਕਾਰਡ ਅਤੇ ਆਯੁਸ਼ਮਾਨ ਕਾਰਡ ਆਦਿ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ।


ਉਨ੍ਹਾਂ ਕਿਹਾ ਕਿ ਇਸ ਲੜੀ ਨੂੰ ਅੱਗੇ ਵਧਾਉਂਦੇ ਹੋਏ ਸਾਲ 2026 ਵਿੱਚ ਵੀ ਇਹ ਮੁਹਿੰਮ ਪੂਰੇ ਰਾਜ ਵਿੱਚ ਜ਼ਿਲ੍ਹਾ-ਵਾਰ ਕੈਂਪਾਂ ਰਾਹੀਂ ਚਲਾਈ ਜਾਵੇਗੀ। ਇਨ੍ਹਾਂ ਕੈਂਪਾਂ ਵਿੱਚ ਬਜ਼ੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ, ਮੋਤੀਆਬਿੰਦ ਸਰਜਰੀ, ਜੈਰੀਆਟ੍ਰਿਕ ਜਾਂਚ, ਕੰਨ-ਨੱਕ-ਗਲਾ ਜਾਂਚ, ਯੋਗਾ ਸੈਸ਼ਨ, ਕਾਨੂੰਨੀ ਜਾਗਰੂਕਤਾ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।


ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਬਜ਼ੁਰਗਾਂ ਲਈ ਰਾਜ ਸਰਕਾਰ ਦੀ ਕਾਰਜ ਯੋਜਨਾ ਵਿੱਤੀ ਸਾਲ 2025-26 ਤਹਿਤ 786.83 ਲੱਖ ਰੁਪਏ ਖਰਚ ਕੀਤੇ ਜਾਣਗੇ, ਜਿਸ ਅਧੀਨ ਮੁਫ਼ਤ ਮੈਡੀਕਲ ਕੈਂਪ, ਐਨ.ਸੀ.ਡੀ.ਅਤੇ ਡਿਮੈਂਸ਼ੀਆ ਸਕ੍ਰੀਨਿੰਗ, ਜੈਰੀਆਟ੍ਰਿਕ ਕੇਅਰਗਿਵਰਾਂ ਦੀ ਟ੍ਰੇਨਿੰਗ, ਰਾਜ-ਪੱਧਰੀ ਮੀਡੀਆ ਅਤੇ ਜਾਗਰੂਕਤਾ ਅਭਿਆਨ ਚਲਾਏ ਜਾਣਗੇ। ਇਸ ਦੇ ਨਾਲ ਹੀ ਬਜ਼ੁਰਗਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੁਫ਼ਤ ਹੈਲਪਲਾਈਨ ਨੰਬਰ 14567 ਵੀ ਚਲਾਈ ਜਾ ਰਹੀ ਹੈ।


ਉਨ੍ਹਾਂ ਨੇ ਸਪਸ਼ਟ ਕੀਤਾ ਕਿ ਬਜ਼ੁਰਗਾਂ ਦੀ ਭਲਾਈ, ਸਿਹਤ ਸੇਵਾਵਾਂ, ਓਲਡ ਏਜ ਹੋਮਾਂ, ਡੇ ਕੇਅਰ ਸੈਂਟਰਾਂ, ਜਾਗਰੂਕਤਾ ਅਭਿਆਨਾਂ ਅਤੇ ਹੋਰ ਸੰਬੰਧਤ ਗਤੀਵਿਧੀਆਂ ਲਈ ਪੰਜਾਬ ਸਰਕਾਰ ਵੱਲੋਂ ਕੁੱਲ ਮਿਲਾ ਕੇ ਕਰੀਬ 24 ਕਰੋੜ ਰੁਪਏ ਖਰਚ ਕੀਤੇ ਜਾਣਗੇ, ਜੋ ਕਿ ਬਜ਼ੁਰਗਾਂ ਪ੍ਰਤੀ ਮਾਨ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ।


ਡਾ. ਬਲਜੀਤ ਕੌਰ ਨੇ ਦੱਸਿਆ ਕਿ
ਮਾਤਾ-ਪਿਤਾ ਅਤੇ ਸੀਨੀਅਰ ਨਾਗਰਿਕਾਂ ਦੀ ਪਾਲਣਾ ਅਤੇ ਭਲਾਈ ਐਕਟ, 2007 ਤਹਿਤ ਬਜ਼ੁਰਗਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਕਾਨੂੰਨੀ ਪ੍ਰਬੰਧ ਕੀਤੇ ਗਏ ਹਨ ਅਤੇ Maintenance Tribunal ਤੇ Appellate Tribunal ਰਾਹੀਂ ਹੁਣ ਤੱਕ ਹਜ਼ਾਰਾਂ ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।


ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਰਾਜ ਦੇ 14 ਜ਼ਿਲ੍ਹਿਆਂ ਵਿੱਚ ਸਥਿਤ ਓਲਡ ਏਜ ਹੋਮਾਂ ਲਈ 6.82 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ, ਜਦਕਿ ਬਰਨਾਲਾ ਅਤੇ ਮਾਨਸਾ ਵਿਖੇ ਚੱਲ ਰਹੇ ਡੇ ਕੇਅਰ ਸੈਂਟਰਾਂ ਨੂੰ 2.5 ਲੱਖ ਰੁਪਏ ਪ੍ਰਤੀ ਕੇਂਦਰ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।


ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ 72 ਬੈੱਡਾਂ ਦੀ ਸਮਰੱਥਾ ਵਾਲੇ ਸਰਕਾਰੀ ਬਿਰਧ ਘਰ ਦਾ ਉਦਘਾਟਨ 10 ਜਨਵਰੀ 2026 ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਕੀਤਾ ਜਾਵੇਗਾ।


ਅੰਤ ਵਿੱਚ ਡਾ. ਬਲਜੀਤ ਕੌਰ ਨੇ ਬਜ਼ੁਰਗਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪੱਧਰੀ ਕੈਂਪਾਂ ਵਿੱਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਪੂਰਾ ਲਾਭ ਪ੍ਰਾਪਤ ਕਰਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ