Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮਿਲਖਾ ਸਿੰਘ ਦੀ ਪਤਨੀ ਬੀਬੀ ਨਿਰਮਲ ਕੌਰ ਦਾ ਦਿਹਾਂਤ

June 14, 2021 07:48 AM
SehajTimes

ਚੰਡੀਗੜ੍ਹ : ਉਡਣਾ ਸਿੱਖ ਮਿਲਖਾ ਸਿੰਘ ਦੀ ਪਤਨੀ ਬੀਬੀ ਨਿਰਮਲ ਕੌਰ ਕੋਰੋਨਾ ਕਾਰਨ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਹ ਕੋਰੋਨਾ ਕਰ ਕੇ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿਚ ਦਾਖ਼ਲ ਸਨ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਬੀਬੀ ਨਿਰਮਲ ਕੌਰ ਮੋਹਾਲੀ ਦੇ ਫ਼ੌਰਟਿਸ ਹਸਪਤਾਲ ’ਚ ਭਰਤੀ ਸਨ। ਸੀਨੀਅਰ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਸਿਹਤ ’ਤੇ ਲਗਾਤਾਰ ਨਜ਼ਰ ਬਣਾਈ ਰੱਖੀ ਹੋਈ ਸੀ ਪਰ ਐਤਵਾਰ ਨੂੰ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਇਥੇ ਦਸ ਦਈਏ ਕਿ ਇਸ ਤੋਂ ਪਹਿਲਾਂ ਮਿਲਖਾ ਸਿੰਘ ਵੀ ਕੋਰੋਨਾ ਪਾਜ਼ੇਟਿਵ ਹੋਏ ਸਨ ਅਤੇ ਉਹ ਵੀ ਫ਼ੌਰਟਿਸ ਹਸਪਤਾਲ ਵਿਚ ਹੀ ਦਾਖ਼ਲ ਸਨ ਪਰ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋ ਗਿਆ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁਟੀ ਦੇ ਦਿਤੀ ਗਈ ਸੀ। ਇਤਫ਼ਾਕਨ ਇਸ ਮਗਰੋਂ ਉਨ੍ਹਾਂ ਦੀ ਸਿਹਤ ਫਿਰ ਵਿਗੜ ਗਈ ਸੀ ਅਤੇ ਉਨ੍ਹਾਂ ਨੂੰ ਇਕ ਵਾਰ ਫਿਰ ਤੋਂ ਪੀਜੀਆਈ ਚੰਡੀਗੜ੍ਹ ਦਾਖ਼ਲ ਕਰਵਾਇਆ ਗਿਆ ਸੀ। ਦਸਣਯੋਗ ਹੈ ਕਿ ਨਿਰਮਲ ਮਿਲਖਾ ਸਿੰਘ ਦਾ ਆਕਸੀਜਨ ਲੈਵਲ ਲਗਾਤਾਰ ਘੱਟ ਹੋਣ ਕਾਰਨ ਪਰਿਵਾਰ ਨੇ ਉਨ੍ਹਾਂ ਨੂੰ 26 ਮਈ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਸੀ। ਇੱਥੇ 30 ਮਈ ਨੂੰ ਉਨ੍ਹਾਂ ਦੀ ਤਬੀਅਤ ਜ਼ਿਆਦਾ ਵਿਗੜਨ ਕਾਰਨ ਉਨ੍ਹਾਂ ਨੂੰ ਨਾਰਮਲ ਵਾਰਡ ਤੋਂ ਆਈ. ਸੀ. ਯੂ. ਵਿਚ ਸ਼ਿਫਟ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਮੈਡੀਕਲ ਆਕਸੀਜਨ ਦੀ ਜ਼ਰੂਰਤ ਲਗਾਤਾਰ ਵਧਦੀ ਜਾ ਰਹੀ ਸੀ। ਡਾਕਟਰਾਂ ਦੇ ਸਾਰੇ ਯਤਨਾਂ ਦੇ ਬਾਵਜੂਦ ਨਿਰਮਲ ਕੌਰ ਰਿਕਵਰ ਨਹੀਂ ਕਰ ਸਕੀ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ