Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

January 02, 2026 07:55 PM
SehajTimes

ਅਸੀਂ ਪੰਜਾਬ ਦੇ ਲੋਕਾਂ ਲਈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸਟੇਟ ਟੈਕਸ ਕਮਿਸ਼ਨਰ ਵੱਲੋਂ ਇੱਕ ਸਾਲ ਤੋਂ ਵੱਧ ਸਮੇਂ ਤੋਂ ਗੈਰਹਾਜ਼ਰ ਚਾਰ ਅਧਿਕਾਰੀਆਂ ਵਿਰੁੱਧ ‘ਡੀਮਡ ਅਸਤੀਫ਼ਾ ਨਿਯਮ’ ਲਾਗੂ

ਚੰਡੀਗੜ੍ਹ : ਸਖਤ ਅਨੁਸ਼ਾਸਨ ਅਤੇ ਜਵਾਬਦੇਹੀ ਲਾਗੂ ਕਰਨ ਲਈ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸਟੇਟ ਟੈਕਸ ਕਮਿਸ਼ਨਰ, ਪੰਜਾਬ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਅਣਅਧਿਕਾਰਤ ਛੁੱਟੀ 'ਤੇ ਪਾਏ ਗਏ ਚਾਰ ਵਿਭਾਗ ਕਰਮਚਾਰੀਆਂ ਦੇ "ਡੀਮਡ ਅਸਤੀਫ਼ੇ" ਦੇ ਹੁਕਮ ਜਾਰੀ ਕੀਤੇ ਹਨ। ਸਟੇਟ ਟੈਕਸ ਕਮਿਸ਼ਨਰ ਜਤਿੰਦਰ ਜੋਰਵਾਲ ਦੁਆਰਾ ਜਾਰੀ ਕੀਤੇ ਗਏ ਇਹ ਹੁਕਮ ਤਿੰਨ ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ ਇੱਕ ਕਲਰਕ 'ਤੇ ਲਾਗੂ ਹੁੰਦੇ ਹਨ ਜੋ ਕਈ ਕਾਨੂੰਨੀ ਨੋਟਿਸਾਂ ਅਤੇ ਆਪਣੇ ਸਬੰਧਤ ਦਫਤਰਾਂ ਵਿੱਚ ਦੁਬਾਰਾ ਹਾਜਰ ਹੋਣ ਦਾ ਮੌਕਾ ਦਿੱਤੇ ਜਾਣ ਦੇ ਬਾਵਜੂਦ ਆਪਣੀਆਂ ਡਿਊਟੀਆਂ ਤੋਂ ਗੈਰਹਾਜ਼ਰ ਰਹੇ।

ਇਸ ਅਨੁਸ਼ਾਸਨੀ ਕਾਰਵਾਈ 'ਤੇ ਟਿੱਪਣੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਸਾਡੀ ਸਰਕਾਰ ਅਨੁਸ਼ਾਸਨਹੀਣਤਾ ਅਤੇ ਡਿਊਟੀ ਵਿੱਚ ਅਣਗਹਿਲੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਰੱਖਦੀ ਹੈ। ਜਨਤਕ ਸੇਵਾ ਲਈ ਸਮਰਪਣ ਅਤੇ ਹਾਜ਼ਰੀ ਦੀ ਲੋੜ ਹੁੰਦੀ ਹੈ। ਇਸ ਲਈ, ਉਹ ਮੁਲਾਜ਼ਮ ਜਿੰਨ੍ਹਾਂ ਨੂੰ ਵਾਰ-ਵਾਰ ਆਪਣੀ ਸਥਿਤੀ ਸਪਸ਼ਟ ਕਰਨ ਦੇ ਮੌਕੇ ਦਿੱਤੇ ਜਾਂਦੇ ਹਨ ਪਰ ਉਹ ਲਗਾਤਾਰ ਸਾਲਾਂ ਤੋਂ ਅਣਅਧਿਕਾਰਤ ਤੌਰ 'ਤੇ ਡਿਊਟੀ ਤੋਂ ਗੈਰਹਾਜ਼ਰ ਰਹਿੰਦੇ ਹਨ, ਲਈ ਪ੍ਰਸ਼ਾਸਨ ਵਿੱਚ ਕੋਈ ਥਾਂ ਨਹੀਂ ਹੈ। ਅਸੀਂ ਪੰਜਾਬ ਦੇ ਲੋਕਾਂ ਲਈ ਇੱਕ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ।"

ਪਾਰਦਰਸ਼ੀ, ਜਵਾਬਦੇਹ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਅਨੁਸ਼ਾਸਨਹੀਣਤਾ ਲਈ ਜ਼ੀਰੋ ਟਾਲਰੈਂਸ

ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਂ, 1970 ਦੇ ਨਿਯਮ 8 ਦੇ ਤਹਿਤ ਕੀਤੀ ਗਈ ਇੱਕ ਸਖ਼ਤ ਜਾਂਚ ਪ੍ਰਕਿਰਿਆ ਤੋਂ ਬਾਅਦ ਇੰਨ੍ਹਾਂ 4 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਸਮਾਪਤ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਇੱਕ ਇੰਸਪੈਕਟਰ ਉਸ ਦੀ ਛੁੱਟੀ ਦੀ ਬੇਨਤੀ ਉੱਚ ਅਧਿਕਾਰੀਆਂ ਦੁਆਰਾ ਰੱਦ ਕੀਤੇ ਜਾਣ ਤੋਂ ਬਾਅਦ 15 ਮਾਰਚ, 2023 ਤੋਂ ਜਲੰਧਰ-2 ਵਿੱਚ ਆਪਣੇ ਅਹੁਦੇ ਤੋਂ ਗੈਰਹਾਜ਼ਰ ਸੀ। ਇਸੇ ਤਰ੍ਹਾਂ, ਇੱਕ ਹੋਰ ਇੰਸਪੈਕਟਰ 24 ਜੂਨ, 2023 ਤੋਂ ਲਗਾਤਾਰ ਗੈਰਹਾਜ਼ਰ ਪਾਇਆ ਗਿਆ। ਉਹ ਮੁਅੱਤਲ ਕੀਤੇ ਜਾਣ ਦੇ ਬਾਵਜੂਦ, ਆਪਣੇ ਨਿਰਧਾਰਤ ਹੈੱਡਕੁਆਰਟਰ ਨੂੰ ਤਸੱਲੀਬਖਸ਼ ਸਪੱਸ਼ਟੀਕਰਨ ਜਾਂ ਰਿਪੋਰਟ ਦੇਣ ਵਿੱਚ ਅਸਫਲ ਰਿਹਾ।

ਵਿਭਾਗ ਵੱਲੋਂ ਰੋਪੜ ਰੇਂਜ ਦੇ ਇੱਕ ਇੰਸਪੈਕਟਰ ਵਿਰੁੱਧ ਵੀ ਕਾਰਵਾਈ ਕੀਤੀ, ਜੋ ਜਿਸਦੀ ਮਨਜ਼ੂਰਸ਼ੁਦਾ ਐਕਸ-ਇੰਡੀਆ ਛੁੱਟੀ ਦੀ ਸਮਾਪਤੀ ਤੋਂ ਬਾਅਦ 29 ਮਈ, 2021 ਤੋਂ ਅਣਅਧਿਕਾਰਤ ਤੌਰ ਤੇ ਗੈਰਹਾਜ਼ਰ ਸੀ। ਇਸ ਮੁਲਾਜ਼ਮ ਵੱਲੋਂ ਸਿਹਤ ਸਬੰਧੀ ਅਤੇ ਦਿਲ ਦੀ ਸਰਜਰੀ ਦੇ ਦਾਅਵਿਆਂ ਦੇ ਬਾਵਜੂਦ, ਸੁਤੰਤਰ ਜਾਂਚਾਂ ਵਿੱਚ ਉਸ ਨੂੰ ਆਪਣੀਆਂ ਸਰਕਾਰੀ ਡਿਊਟੀਆਂ ਵਿੱਚ ਲਾਪਰਵਾਹੀ ਲਈ ਜਿੰਮੇਵਾਰ ਪਾਇਆ ਗਿਆ ਕਿਉਂਕਿ ਉਹ ਵਰਚੁਅਲ ਮੋਡਾਂ ਰਾਹੀਂ ਵੀ ਜਾਂਚ ਵਿੱਚ ਸ਼ਾਮਲ ਹੋਣ ਵਿੱਚ ਅਸਫਲ ਰਿਹਾ। ਇਸ ਤੋਂ ਇਲਾਵਾ, ਜਲੰਧਰ ਆਡਿਟ ਵਿੰਗ ਦਾ ਇੱਕ ਕਲਰਕ ਵੱਲੋਂ ਐਕਸ-ਇੰਡੀਆ ਛੁੱਟੀ ਦੀ ਪ੍ਰਵਾਨਗੀ ਨਾ ਮਿਲਣ ਤੋਂ ਬਾਅਦ 11 ਸਤੰਬਰ, 2023 ਤੋਂ ਡਿਊਟੀ ਲਈ ਰਿਪੋਰਟ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਤੋਂ ਉਸ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਗਈਆਂ ਹਨ।

ਇੰਨ੍ਹਾਂ ਚਾਰਾਂ ਮਾਮਲਿਆਂ ਵਿੱਚ, ਆਬਕਾਰੀ ਅਤੇ ਕਰ ਵਿਭਾਗ ਨੇ 13 ਮਾਰਚ, 2025 ਦੀਆਂ ਵਿੱਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ "ਡੀਮਡ ਅਸਤੀਫਾ" ਧਾਰਾ ਦੀ ਵਰਤੋਂ ਕੀਤੀ। ਇਸ ਨਿਯਮ ਤਹਿਤ ਇੱਕ ਸਾਲ ਤੋਂ ਵੱਧ ਸਮੇਂ ਲਈ ਮਨਜ਼ੂਰਸ਼ੁਦਾ ਛੁੱਟੀ ਤੋਂ ਬਿਨਾਂ ਗੈਰਹਾਜ਼ਰ ਰਹਿਣ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਸਰਕਾਰੀ ਸੇਵਾ ਤੋਂ ਅਸਤੀਫਾ ਦੇ ਦਿੱਤਾ ਮੰਨਿਆ ਜਾਵੇਗਾ। ਇਸ ਅਸਤੀਫੇ ਦੇ ਨਤੀਜੇ ਵਜੋਂ ਇਹਨਾਂ ਵਿਅਕਤੀਆਂ ਨੂੰ ਕੋਈ ਗ੍ਰੈਚੁਟੀ, ਪੈਨਸ਼ਨਰੀ ਲਾਭ, ਜਾਂ ਕੋਈ ਹੋਰ ਸੇਵਾ-ਸਬੰਧਤ ਲਾਭ ਨਹੀਂ ਦਿੱਤਾ ਜਾਵੇਗਾ। ਇਸ ਮਾਮਲੇ ਵਿੱਚ ਸਮਰੱਥ ਅਧਿਕਾਰੀ ਨੇ ਪਾਇਆ ਕਿ ਜਦੋਂ ਕਿ ਕੁਝ ਕਰਮਚਾਰੀਆਂ ਨੇ ਪਰਿਵਾਰਕ ਜਾਂ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ, ਪਰ ਉਹ ਕਾਨੂੰਨੀ ਤੌਰ 'ਤੇ ਮਨਜ਼ੂਰ ਸਮਾਂ ਸੀਮਾ ਦੇ ਅੰਦਰ ਡਿਊਟੀ ਉੱਤੇ ਦੁਬਾਰਾ ਹਾਜਰ ਹੋਣ ਵਿੱਚ ਅਸਫਲ ਰਹੇ, ਜਿਸ ਕਾਰਨ ਅੰਤਿਮ ਪ੍ਰਸ਼ਾਸਕੀ ਆਦੇਸ਼ ਜਾਰੀ ਕੀਤੇ ਗਏ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ