Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ ਡਾ. ਬਲਜੀਤ ਕੌਰ ਦੀ ਅਹਿਮ ਬੈਠਕ

January 02, 2026 08:15 PM
SehajTimes

ਅਨੁਸੂਚਿਤ ਜਾਤੀਆਂ ਲਈ ਰਾਖਵੇਂ ਫੰਡ ਸਿਰਫ਼ ਐਸ.ਸੀ. ਭਾਈਚਾਰੇ ਉੱਤੇ ਹੀ ਖਰਚੇ ਜਾਣ: ਡਾ. ਬਲਜੀਤ ਕੌਰ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਭਲਾਈ ਲਈ ਲਾਗੂ ਕੀਤੇ ਜਾ ਰਹੇ ਅਨੁਸੂਚਿਤ ਜਾਤੀਆਂ ਸਬ-ਪਲਾਨ (ਐਸ.ਸੀ.ਐਸ.ਪੀ.) ਦੀ ਪ੍ਰਗਤੀ ਦੀ ਸਮੀਖਿਆ ਲਈ ਇਕ ਅਹਿਮ ਬੈਠਕ ਕੀਤੀ। ਇਸ ਬੈਠਕ ਦੌਰਾਨ ਐਸ.ਸੀ. ਸਬ-ਪਲਾਨ ਅਧੀਨ ਸਕੀਮਾਂ ਲਾਗੂ ਕਰ ਰਹੇ ਲਗਭਗ 25 ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿੱਚ ਡਾ. ਬਲਜੀਤ ਕੌਰ ਨੇ ਵਿੱਤੀ ਸਾਲ 2025-26 ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਐਸ.ਸੀ. ਸਬ-ਪਲਾਨ ਤਹਿਤ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਯੋਜਨਾਵਾਂ ਲਈ ਰੱਖੀ ਗਈ ਰਾਸ਼ੀ ਹਾਲੇ ਤੱਕ ਖਰਚ ਨਹੀਂ ਹੋਈ, ਉਸ ਦੀ ਵਰਤੋਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਰਾਸ਼ੀ ਤੁਰੰਤ ਜਾਰੀ ਕਰਵਾ ਕੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਾਇਆ ਜਾਵੇ।
ਮੰਤਰੀ ਨੇ ਸਪੱਸ਼ਟ ਕੀਤਾ ਕਿ ਐਸ.ਸੀ. ਸਬ-ਪਲਾਨ ਤਹਿਤ ਰੱਖੀ ਗਈ ਰਾਸ਼ੀ ਦੀ ਵਰਤੋਂ ਸਿਰਫ਼ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ ਲਈ ਹੀ ਕੀਤੀ ਜਾਵੇ ਅਤੇ ਇਸ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਜਾਂ ਗਲਤ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਪਣੇ-ਆਪਣੇ ਵਿਭਾਗਾਂ ਵੱਲੋਂ ਕਵਰ ਕੀਤੇ ਜਾ ਰਹੇ ਲਾਭਪਾਤਰੀਆਂ ਅਤੇ ਪਿੰਡਾਂ ਦੀ ਵਿਸਥਾਰਪੂਰਕ ਸੂਚੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਮੁਹੱਈਆ ਕਰਵਾਈ ਜਾਵੇ, ਤਾਂ ਜੋ ਰਾਖਵੇਂ ਫੰਡਾਂ ਦੀ ਸਹੀ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਵਰਤੋਂ ਯਕੀਨੀ ਬਣਾਈ ਜਾ ਸਕੇ।
ਡਾ. ਬਲਜੀਤ ਕੌਰ ਨੇ ਵਿਭਾਗਾਂ ਨੂੰ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਮੌਜੂਦਾ ਲੋੜਾਂ ਦੇ ਅਨੁਕੂਲ ਨਵੀਆਂ, ਲੋਕ-ਹਿਤੈਸ਼ੀ ਅਤੇ ਨਿਵੇਕਲੀਆਂ ਸਕੀਮਾਂ ਤਿਆਰ ਕਰਨ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਨੁਸੂਚਿਤ ਜਾਤੀਆਂ ਦੇ ਸਮੂਹਿਕ ਵਿਕਾਸ, ਸਸ਼ਕਤੀਕਰਨ ਅਤੇ ਉਨ੍ਹਾਂ ਦੀ ਜੀਵਨ-ਪੱਧਰ ਨੂੰ ਸੁਧਾਰਨ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ।
ਮੰਤਰੀ ਨੇ ਐਸ.ਸੀ. ਸਬ-ਪਲਾਨ ਦੀ ਪ੍ਰਗਤੀ ਦੀ ਨਿਰੰਤਰ ਸਮੀਖਿਆ ਲਈ ਜਲਦੀ ਹੀ ਦੁਬਾਰਾ ਅਜਿਹੀ ਬੈਠਕ ਕਰਨ ਦੀ ਗੱਲ ਵੀ ਕਹੀ, ਤਾਂ ਜੋ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਸਕੀਮਾਂ ਦਾ ਲਾਗੂਕਰਨ ਹੋਰ ਵੱਧ ਸੁਚਾਰੂ, ਸਮੇਂ-ਸਿਰ ਅਤੇ ਪ੍ਰਭਾਵੀ ਬਣਾਇਆ ਜਾ ਸਕੇ।
ਇਸ ਬੈਠਕ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ (ਆਈ.ਏ.ਐਸ), ਐਸ.ਸੀ. ਸਬ-ਪਲਾਨ ਲਈ ਨੋਡਲ ਵਿਭਾਗ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਵੀ.ਕੇ. ਮੀਨਾ (ਆਈ.ਏ.ਐੱਸ.), ਡਾਇਰੈਕਟਰ-ਕਮ-ਵਧੀਕ ਸਕੱਤਰ ਸ਼੍ਰੀਮਤੀ ਵਿੰਮੀ ਭੁੱਲਰ (ਆਈ.ਏ.ਐੱਸ.), ਖੋਜ ਅਫ਼ਸਰ ਡਾ. ਲਿਵਪ੍ਰੀਤ ਕੌਰ ਅਤੇ ਸ਼੍ਰੀ ਕਮਲਜੀਤ ਸਿੰਘ ਵੀ ਹਾਜ਼ਰ ਰਹੇ।

Have something to say? Post your comment

 

More in Chandigarh

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ