Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

January 02, 2026 08:21 PM
SehajTimes

ਨਵੀਂ ਯੋਜਨਾ ਤਹਿਤ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਪ੍ਰਤੀ ਪਰਿਵਾਰ ਹਰ ਸਾਲ 10 ਲੱਖ ਰੁਪਏ ਦੇ ਨਕਦੀ ਰਹਿਤ ਇਲਾਜ ਦੀ ਮਿਲੇਗੀ ਸਹੂਲਤ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਹੀਬੱਧ ਹੋਇਆ ਇਤਿਹਾਸਕ ਸਮਝੌਤਾ

ਕੋਈ ਆਮਦਨ ਸੀਮਾ ਜਾਂ ਕਿਸੇ ਨੂੰ ਬਾਹਰ ਰੱਖਣ ਦੀ ਸ਼ਰਤ ਨਹੀਂ; ਮੂਲ ਨਿਵਾਸੀ ਆਪਣੇ ਆਧਾਰ ਕਾਰਡ ਅਤੇ ਵੋਟਰ ਆਈਡੀ ਨਾਲ ਕਰਵਾ ਸਕਦੇ ਹਨ ਨਾਮ ਦਰਜ: ਸਿਹਤ ਮੰਤਰੀ

 ਯੋਜਨਾ ਤਹਿਤ ਸੁਚਾਰੂ ਢੰਗ ਨਾਲ ਸੈਕੰਡਰੀ ਅਤੇ ਟਰਸ਼ਰੀ ਕੇਅਰ ਸੇਵਾਵਾਂ ਯਕੀਨੀ ਬਣਾਉਣ ਲਈ 824 ਹਸਪਤਾਲ ਪਹਿਲਾਂ ਹੀ ਸੂਚੀਬੱਧ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ 'ਮੁੱਖ ਮੰਤਰੀ ਸਿਹਤ ਯੋਜਨਾ' (ਐਮ.ਐਮ.ਐਸ.ਵਾਈ.) ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਇੱਕ ਅਹਿਮ ਮੀਲ ਪੱਥਰ ਸਥਾਪਤ ਕਰਦਿਆਂ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ। ਇਹ ਸਮਝੌਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਨਵਰੀ 2026 ਵਿੱਚ ਇਸ ਯੋਜਨਾ ਨੂੰ ਸ਼ੁਰੂ ਕਰਨ ਦੇ ਹਾਲ ਹੀ ਵਿੱਚ ਕੀਤੇ ਐਲਾਨ ਤੋਂ ਬਾਅਦ ਅਮਲ ਵਿੱਚ ਲਿਆਂਦਾ ਗਿਆ ਹੈ ਤਾਂ ਜੋ ਪੰਜਾਬ ਦੇ ਹਰੇਕ ਪਰਿਵਾਰ ਲਈ ਸਿਹਤ ਸੇਵਾਵਾਂ ਅਤੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਮਝੌਤੇ 'ਤੇ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸੰਯਮ ਅਗਰਵਾਲ ਅਤੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਦੇ ਕਾਰਜਕਾਰੀ ਡਾਇਰੈਕਟਰ ਮੈਥਿਊ ਜਾਰਜ ਨੇ ਦਸਤਖਤ ਕੀਤੇ।

ਇਸਨੂੰ ਇੱਕ ਮਹੱਤਵਪੂਰਨ ਸੁਧਾਰ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾ ਰਹੇ 5 ਲੱਖ ਰੁਪਏ ਦੇ ਸਿਹਤ ਕਵਰੇਜ, ਜੋ ਕੁਝ ਖਾਸ ਸ਼੍ਰੇਣੀਆਂ ਤੱਕ ਹੀ ਸੀਮਿਤ ਨੂੰ, ਦੁੱਗਣਾ ਕਰ ਦਿੱਤਾ ਗਿਆ ਹੈ। ਇਸ ਲਈ ਨਵੀਂ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਨਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ 15 ਜਨਵਰੀ, 2026 ਨੂੰ ਇਸ ਯੋਜਨਾ ਦੀ ਰਸਮੀ ਸ਼ੁਰੂਆਤ ਕਰਨਗੇ।

ਸਿਹਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਪੂਰੀ ਤਰ੍ਹਾਂ ਬਰਾਬਰੀ ਦੇ ਸਿਧਾਂਤ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ, ਜਿਸ ਵਿੱਚ ਕੋਈ ਆਮਦਨ ਸੀਮਾ ਜਾਂ ਕਿਸੇ ਨੂੰ ਯੋਜਨਾ ਦੇ ਦਾਇਰੇ ‘ਚੋਂ ਬਾਹਰ ਰੱਖਣ ਦੇ ਮਾਪਦੰਡ ਨਹੀਂ ਹਨ। ਸਿਰਫ਼ ਆਧਾਰ ਅਤੇ ਵੋਟਰ ਆਈਡੀ ਦੀ ਵਰਤੋਂ ਕਰਕੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀਜ਼) ਰਾਹੀਂ ਰਜਿਸਟਰੇਸ਼ਨ ਨੂੰ ਸਰਲ ਅਤੇ ਪਹੁੰਚਯੋਗ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਮਰਪਿਤ ਐਮ.ਐਮ.ਐਸ.ਵਾਈ. ਸਿਹਤ ਕਾਰਡ ਪ੍ਰਾਪਤ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਜਲਦੀ ਹੀ ਇੱਕ ਹੈਲਪਲਾਈਨ ਵੀ ਸ਼ੁਰੂ ਕੀਤੀ ਜਾਵੇਗੀ।

ਇਸ ਯੋਜਨਾ ਦੇ ਕਾਰਜਸ਼ੀਲ ਢਾਂਚੇ ਬਾਰੇ ਗੱਲ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ – ਜਿਸਦੀ ਚੋਣ ਤਾਮਿਲਨਾਡੂ ਸਮੇਤ ਹੋਰ ਰਾਜਾਂ ਵਿੱਚ ਬਿਹਤਰੀਨ ਸਿਹਤ ਬੀਮਾ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਚੰਗੇ ਟਰੈਕ ਰਿਕਾਰਡ ਨੂੰ ਦੇਖਦਿਆਂ ਕੀਤੀ ਗਈ ਹੈ, ਵੱਲੋਂ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1,00,000 ਦਾ ਸਿਹਤ ਕਵਰ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 1,00,000 ਤੋਂ 10,00,000 ਰੁਪਏ ਦੇ ਦਰਮਿਆਨ ਇਲਾਜ ਦੀਆਂ ਲੋੜਾਂ ਸਬੰਧੀ ਸਟੇਟ ਹੈਲਥ ਏਜੰਸੀ (ਐਸ.ਐਚ.ਏ.), ਪੰਜਾਬ ਦੁਆਰਾ ਟਰੱਸਟ ਦੇ ਆਧਾਰ 'ਤੇ ਬੀਮਾ ਪ੍ਰਦਾਨ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਯੂਨਾਈਟਿਡ ਇੰਡੀਆ ਕੰਪਨੀ ਦੀ ਚੋਣ ਸੀਪੀਡੀ ਪ੍ਰੋਸੈਸਿੰਗ ਨੂੰ ਕੁਸ਼ਲ ਢੰਗ ਨਾਲ ਪ੍ਰਬੰਧਿਤ ਕਰਨ ਵਿੱਚ ਮਾਹਿਰਾਂ ਦੀਆਂ ਸੇਵਾਵਾਂ ਪ੍ਰਦਾਨ ਕਰੇਗੀ, ਜਿਸ ਨਾਲ ਕਲੇਮ ਸੈਟਲਮੈਂਟ ਅਤੇ ਭੁਗਤਾਨ ਜਾਰੀ ਹੋਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਸਕੀਮ ਨਵੀਨ ਸਿਹਤ ਲਾਭ ਪੈਕੇਜ (ਐਚਬੀਪੀ 2.2) ਨੂੰ ਅਪਣਾਉਂਦੀ ਹੈ, ਜੋ 2000 ਤੋਂ ਵੱਧ ਸਿਲੈਕਟਿਡ ਇਲਾਜ ਪੈਕੇਜਾਂ ਰਾਹੀਂ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਂਦੀ ਹੈ। ਇਸ ਯੋਜਨਾ ਤਹਿਤ ਲਾਭਪਾਤਰੀ 824 ਸੂਚੀਬੱਧ ਹਸਪਤਾਲਾਂ ਦੇ ਇੱਕ ਮਜ਼ਬੂਤ ਨੈੱਟਵਰਕ ਤੱਕ ਪਹੁੰਚ ਕਰਕੇ ਸੈਕੰਡਰੀ ਅਤੇ ਟਰਸ਼ਰੀ ਸਿਹਤ ਸੰਭਾਲ ਸੇਵਾਵਾਂ ਹਾਸਲ ਕਰ ਸਕਦੇ ਹਨ, ਜਿਨ੍ਹਾਂ ਵਿੱਚ ਮੌਜੂਦਾ ਸਮੇਂ 212 ਸਰਕਾਰੀ ਹਸਪਤਾਲ, ਭਾਰਤ ਸਰਕਾਰ ਅਧੀਨ ਅੱਠ ਹਸਪਤਾਲ ਅਤੇ 600 ਤੋਂ ਵੱਧ ਨਿੱਜੀ ਹਸਪਤਾਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਇਸ ਯੋਜਨਾ ਅਧੀਨ ਸੂਚੀਬੱਧ ਹਸਪਤਾਲਾਂ ਦੀ ਗਿਣਤੀ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ।
ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਵੀ ਮੌਜੂਦ ਸਨ

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ