Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

January 02, 2026 08:27 PM
SehajTimes

ਪੰਜਾਬ ਵਿੱਚ ਨੌਕਰੀਆਂ, ਵਪਾਰ ਅਤੇ ਨਿਵੇਸ਼ ਨੂੰ ਹੁਲਾਰਾ ਦੇਣ ਲਈ ਮੋਹਾਲੀ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਜਲਦ ਸ਼ੁਰੂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵਿਕਾਸ ਕੇਂਦਰ-ਪੰਜਾਬ ਦੀ ਮਜ਼ਬੂਤ ਭਾਈਵਾਲੀ ਨੂੰ ਦਰਸਾਉਂਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ ਕਰਦਿਆਂ ਕਿਹਾ ਕਿ ਵਿਦੇਸ਼ੀ ਕਾਰਜਾਂ ਦਾ ਵਿਸਤਾਰ ਕਰਨ ਨਾਲ ਪੂਰੇ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ, ਸੈਰ-ਸਪਾਟਾ ਅਤੇ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਇਹ ਟਿੱਪਣੀਆਂ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਸੀਐਚਆਈਏਐਲ) ਵੱਲੋਂ ਪੰਜਾਬ ਸਰਕਾਰ ਨੂੰ 19 ਕਰੋੜ ਰੁਪਏ ਦਾ ਅੰਤਰਿਮ ਲਾਭਅੰਸ਼ ਸੌਂਪਣ ਸਮੇਂ ਕੀਤੀਆਂ, ਜਿਸ ਨੂੰ ਉਨ੍ਹਾਂ ਨੇ ਹਵਾਈ ਅੱਡੇ ਦੇ ਟਿਕਾਊ ਵਿਕਾਸ ਅਤੇ ਕੇਂਦਰ-ਪੰਜਾਬ ਦੀ ਮਜ਼ਬੂਤ ਭਾਈਵਾਲੀ ਦਾ ਪ੍ਰਮਾਣ ਦੱਸਿਆ। ਉਨ੍ਹਾਂ ਕਿਹਾ ਕਿ ਮੋਹਾਲੀ ਤੋਂ ਮਜ਼ਬੂਤ ਆਲਮੀ ਹਵਾਈ ਸੰਪਰਕ ਉੱਦਮੀਆਂ ਅਤੇ ਵਪਾਰੀਆਂ ਲਈ ਪਹੁੰਚ ਨੂੰ ਆਸਾਨ ਬਣਾਉਣ ਦੇ ਨਾਲ-ਨਾਲ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰੇਗਾ ਅਤੇ ਪੰਜਾਬ ਨੂੰ ਅੰਤਰਰਾਸ਼ਟਰੀ ਕਾਰੋਬਾਰ ਅਤੇ ਸੈਰ-ਸਪਾਟੇ ਲਈ ਪਸੰਸਦੀਦਾ ਸਥਾਨ ਵਜੋਂ ਸਥਾਪਤ ਕਰੇਗਾ।

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਸੀਐਚਆਈਏਐਲ) ਦੇ ਅਧਿਕਾਰੀਆਂ, ਜਿਨ੍ਹਾਂ ਨੇ ਮੁੱਖ ਮੰਤਰੀ ਨੂੰ 19 ਕਰੋੜ ਰੁਪਏ ਦਾ ਅੰਤਰਿਮ ਲਾਭਅੰਸ਼ ਚੈੱਕ ਭੇਟ ਕੀਤਾ, ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਿਰੰਤਰ ਵਿਕਾਸ ਕੇਂਦਰ ਅਤੇ ਪੰਜਾਬ ਸਰਕਾਰਾਂ ਵਿਚਕਾਰ ਮਜ਼ਬੂਤ ਭਾਈਵਾਲੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੋਹਾਲੀ ਤੋਂ ਅੰਤਰਰਾਸ਼ਟਰੀ ਕਾਰਜਾਂ ਦਾ ਵਿਸਥਾਰ ਕਰਨ ਲਈ ਵਚਨਬੱਧ ਹੈ ਤਾਂ ਜੋ ਸੂਬੇ ਨੂੰ ਵਿਸ਼ਵ ਦੇ ਵੱਖ-ਵੱਖ ਸਥਾਨਾਂ ਨਾਲ ਜੋੜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦੇ ਮੌਕੇ ਪੈਦਾ ਕਰਨ ਵਿੱਚ ਮਦਦ ਕਰੇਗਾ, ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਖਿੱਤੇ ਅਤੇ ਵਿਸ਼ਵ ਦੇ ਉੱਦਮੀਆਂ, ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸੂਬੇ ‘ਚ ਸੁਖਾਲੀ ਆਵਾਜਾਈ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਖੇਤਰ ਵਿੱਚ ਵਪਾਰ, ਵਣਜ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਤੋਂ ਹੋਰ ਉਡਾਣਾਂ ਸ਼ੁਰੂ ਕਰਨ ਨਾਲ ਖਿੱਤੇ ਦੇ ਲੋਕਾਂ ਨੂੰ ਸਹੂਲਤ ਮਿਲੇਗੀ ਅਤੇ ਨਾਲ ਹੀ ਇਹ ਕਦਮ ਦੁਨੀਆ ਭਰ ਦੇ ਮੋਹਰੀ ਉੱਦਮੀਆਂ ਨੂੰ ਸੂਬੇ ਵਿੱਚ ਵੱਡਾ ਨਿਵੇਸ਼ ਕਰਨ ਲਈ ਆਕਰਸ਼ਿਤ ਕਰੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਲਈ ਵਧੇਰੇ ਅਹਿਮ ਸਾਬਤ ਹੋਣ ਦੇ ਨਾਲ-ਨਾਲ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪ੍ਰਦਰਸ਼ਿਤ ਕਰੇਗਾ।

ਇਸ ਦੌਰਾਨ ਸੀਐਚਆਈਏਐਲ ਮੈਨੇਜਮੈਂਟ ਨੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦਾ ਉਨ੍ਹਾਂ ਦੇ ਮਾਰਗਦਰਸ਼ਨ, ਸਮਰਥਨ ਅਤੇ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ, ਜਿਸ ਕਰਕੇ ਹਵਾਈ ਅੱਡੇ ਦੇ ਵਿਕਾਸ ਅਤੇ ਆਪ੍ਰੇਸ਼ਨਲ ਗਤੀਵਿਧੀਆਂ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੀ ਹੈ। ਲਾਭਅੰਸ਼ ਦਾ ਇਹ ਚੈਕ ਸੌਂਪਣਾ ਸੀਐਚਆਈਏਐਲ ਦੀ ਮਜ਼ਬੂਤ ਵਿੱਤੀ ਸਥਿਤੀ ਅਤੇ ਹਿੱਸੇਦਾਰਾਂ ਦਰਮਿਆਨ ਬਿਹਤਰ ਸਹਿਯੋਗ ਨੂੰ ਦਰਸਾਉਂਦਾ ਹੈ, ਜੋ ਵਾਧੂ ਅੰਤਰਰਾਸ਼ਟਰੀ ਰੂਟਾਂ ਸਮੇਤ ਭਵਿੱਖ ਦੇ ਵਿਸਥਾਰ ਲਈ ਰਾਹ ਪੱਧਰਾ ਕਰਦਾ ਹੈ। ਜ਼ਿਕਰਯੋਗ ਹੈ ਕਿ ਵਿੱਤੀ ਸਾਲ 2025-26 ਲਈ ਲਾਭਅੰਸ਼ ਸੀਐਚਆਈਏਐਲ ਬੋਰਡ ਦੁਆਰਾ 12 ਦਸੰਬਰ, 2025 ਨੂੰ ਐਲਾਨਿਆ ਗਿਆ ਸੀ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ