Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ 

January 04, 2026 04:11 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪੂਰੇ ਖ਼ਾਲਸਾਈ ਜਾਹੋ ਜਲਾਲ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਵਿੱਚ ਸ਼ਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਵੱਲੋਂ ਕੀਤੀ ਗਈ। ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚੋਂ ਦੀ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ। ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ। ਸੁੰਦਰ ਗੇਟਾਂ ਨਾਲ ਸ਼ਹਿਰ ਨੂੰ ਸਜਾਇਆ ਗਿਆ। ਸੰਗਤਾਂ ਲਈ ਚਾਹ ਪਕੌੜਿਆਂ ਦੇ ਲੰਗਰ ਲਾਏ ਗਏ। ਗੱਤਕਾ ਪਾਰਟੀਆਂ ਨੇ ਖ਼ਾਲਸਾਈ ਜਾਹੋ ਜਲਾਲ ਨਾਲ ਜੰਗਜੂ ਕਰਤੱਵ ਦਿਖਾਏ। ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ। ਪੰਜ ਜਨਵਰੀ ਨੂੰ ਭੋਗ ਉਪਰੰਤ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜੋਗਿੰਦਰ ਸਿੰਘ, ਪ੍ਰਧਾਨ ਸਾਧਾ ਸਿੰਘ, ਕਾਕਾ ਸਿੰਘ, ਕਰਮਜੀਤ ਸਿੰਘ, ਹਰਪਾਲ ਸਿੰਘ, ਭਾਗ ਸਿੰਘ, ਅਮਰੀਕ ਸਿੰਘ, ਗੁਰਦੀਪ ਸਿੰਘ ਦੀਪੂ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ।

Have something to say? Post your comment

 

More in Malwa

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ

ਸਾਦਿਕ ਵਿੱਚ ਪੰਚਾਇਤ ਦੁਕਾਨਾਂ ਦੇ ਵਧਦੇ ਕਿਰਾਏ ਅਤੇ ਬੋਲੀ ਰੱਦ ਮਾਮਲੇ ’ਤੇ ਅਰਸ਼ ਸੱਚਰ ਵੱਲੋਂ ਮੁੱਖ ਮੰਤਰੀ ਨੂੰ ਤੁਰੰਤ ਦਖਲ ਲਈ ਪੱਤਰ

ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾਮਲਾ

ਸਪੀਕਰ ਸੰਧਵਾਂ ਵੱਲੋਂ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਮੀਟਿੰਗ

ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਮੰਗਿਆ 

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ