Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਦਾਖਲਾ ਪ੍ਰੀਖਿਆ: 48 ਸੀਟਾਂ ਲਈ 3 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ

January 05, 2026 06:28 PM
SehajTimes

ਮਾਨ ਸਰਕਾਰ ਦੇ ਸ਼ਾਸਨ ਦੌਰਾਨ 84 ਕੈਡਿਟ ਬਣੇ ਕਮਿਸ਼ਨਡ ਅਫ਼ਸਰ

ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 16ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ਵਿੱਚ ਕੁੱਲ 3,256 ਲੜਕੇ ਬੈਠੇ। ਇਹਨਾਂ ਵਿੱਚੋਂ 48 ਉਮੀਦਵਾਰਾਂ ਨੂੰ ਸੰਸਥਾ ਵਿੱਚ ਦੋ ਸਾਲਾਂ ਦੇ ਸਿਖਲਾਈ ਪ੍ਰੋਗਰਾਮ ਲਈ ਚੁਣਿਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਆਰਮਡ ਫੋਰਸਿਜ਼ ਟ੍ਰੇਨਿੰਗ ਅਕੈਡਮੀਆਂ ਵਿੱਚ ਦਾਖਲੇ ਲਈ ਤਿਆਰ ਕੀਤਾ ਜਾ ਸਕੇ, ਜਿਸ ਨਾਲ ਉਨ੍ਹਾਂ ਦਾ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਦਾ ਰਾਹ ਪੱਧਰਾ ਹੋਵੇਗਾ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚਲਾਈ ਜਾ ਰਹੀ ਇਸ ਵੱਕਾਰੀ ਸੰਸਥਾ ਦਾ ਸ਼ਾਨਦਾਰ ਰਿਕਾਰਡ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਇਸ ਸੰਸਥਾ ਦੇ 100 ਕੈਡਿਟ ਐਨ.ਡੀ.ਏ./ਬਰਾਬਰ ਦੀਆਂ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ ਅਤੇ 84 ਕੈਡਿਟ ਭਾਰਤ ਦੇ ਰੱਖਿਆ ਬਲਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ।

ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ. (ਸੇਵਾਮੁਕਤ), ਨੇ ਕਿਹਾ ਕਿ ਇਹ ਦਾਖਲਾ ਪ੍ਰੀਖਿਆ ਚਾਰ ਕੇਂਦਰਾਂ, ਸਕੂਲ ਆਫ਼ ਐਮੀਨੈਂਸ (ਫੇਜ਼-11 ਅਤੇ ਫੇਜ਼-3ਬੀ1, ਮੋਹਾਲੀ), ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਜਲੰਧਰ ਅਤੇ ਲਾਰਡ ਰਾਮਾ ਪਬਲਿਕ ਸਕੂਲ, ਬਠਿੰਡਾ ਵਿਖੇ ਕਰਵਾਈ ਗਈ। ਸੀ-ਡੈਕ ਵੱਲੋਂ ਕਰਵਾਈ ਗਈ ਇਸ ਪ੍ਰੀਖਿਆ ਰਾਹੀਂ ਸੰਸਥਾ ਵਿੱਚ ਦੋ ਸਾਲਾਂ ਦੀ ਸਖ਼ਤ ਸਿਖਲਾਈ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਡਿਫੈਂਸ ਅਕੈਡਮੀਆਂ ਲਈ ਤਿਆਰ ਕੀਤਾ ਜਾ ਸਕੇ।

ਮੇਜਰ ਜਨਰਲ ਅਜੈ ਐਚ ਚੌਹਾਨ ਨੇ ਦੱਸਿਆ ਕਿ ਇਹਨਾਂ ਵਿੱਚੋਂ ਚੋਟੀ ਦੇ 150 ਉਮੀਦਵਾਰਾਂ ਨੂੰ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਤੋਂ ਬਾਅਦ ਇੰਟਰਵਿਊ ਅਤੇ ਮੈਡੀਕਲ ਟੈਸਟ ਲਈ ਬੁਲਾਇਆ ਜਾਵੇਗਾ ਅਤੇ ਇਹਨਾਂ ਵਿੱਚੋਂ 48 ਉਮੀਦਵਾਰਾਂ ਨੂੰ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਦੋ ਸਾਲਾਂ ਦੇ ਸਿਖਲਾਈ ਕੋਰਸ ਲਈ ਚੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੁਣੇ ਗਏ ਉਮੀਦਵਾਰਾਂ ਨੂੰ ਤਜਰਬੇਕਾਰ ਫੈਕਲਟੀ ਵੱਲੋਂ ਸਿਖਲਾਈ ਦਿੱਤੀ ਜਾਵੇਗੀ, ਜਿਸ ਵਿੱਚ ਉਨ੍ਹਾਂ ਨੂੰ ਅਕਾਦਮਿਕ, ਫਿਜ਼ੀਕਲ ਟਰੇਨਿੰਗ ਅਤੇ ਲੀਡਰਸ਼ਿਪ ਹੁਨਰ ਸਿਖਾਏ ਜਾਣਗੇ। ਇਹ ਪੰਜਾਬ ਦੇ ਨੌਜਵਾਨਾਂ ਲਈ ਦੇਸ਼ ਦੀ ਸੇਵਾ ਕਰਨ ਦਾ ਇੱਕ ਬਿਹਤਰੀਨ ਮੌਕਾ ਹੈ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ