Wednesday, January 07, 2026
BREAKING NEWS

Chandigarh

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

January 05, 2026 06:46 PM
SehajTimes

ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਸਮੇਤ ਮੁਲਾਜ਼ਮਾਂ ਦੇ ਕਈ ਅਹਿਮ ਮੁੱਦੇ ਪਹਿਲਾਂ ਹੀ ਹੱਲ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਜਾਇਜ਼ ਮੰਗਾਂ 'ਤੇ ਵੀ ਸਰਕਾਰ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ। ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨਾਲ ਸਬੰਧਤ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਸਕੱਤਰ ਖ਼ਰਚਾ ਡਾ. ਵੀ.ਐਨ. ਜ਼ਾਦੇ, ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ, ਵਿਸ਼ੇਸ਼ ਸਕੱਤਰ ਪ੍ਰਸੋਨਲ ਉਪਕਾਰ ਸਿੰਘ, ਵਿਸ਼ੇਸ਼ ਸਕੱਤਰ ਵਿੱਤ ਅਜੈ ਅਰੋੜਾ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਰ ਪਾਲ ਸਿੰਘ ਗਿੱਲ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਵਿੱਤ ਮੰਤਰੀ ਚੀਮਾ ਨੇ ਐਕਸ ਇੰਪਲਾਈਜ਼ ਵਿੰਗ ਆਮ ਆਦਮੀ ਪਾਰਟੀ, ਪੰਜਾਬ ਅਤੇ ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਅਧਿਆਪਕ ਜਥੇਬੰਦੀ ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਜਥੇਬੰਦੀ ਨੂੰ ਸਲਾਹ ਦਿੱਤੀ ਕਿ ਭਵਿੱਖ ਵਿੱਚ ਇਕਲੌਤੇ ਨੁਮਾਇੰਦੇ ਦੀ ਜਗ੍ਹਾ ਉੱਚ ਪੱਧਰੀ ਵਿਚਾਰ-ਵਟਾਂਦਰੇ ਲਈ ਚਾਰ-ਪੰਜ ਆਗੂਆਂ ਦਾ ਵਫ਼ਦ ਮੀਟਿੰਗ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਮੁੱਦੇ 'ਤੇ ਵਧੇਰੇ ਸਾਰਥਕ ਚਰਚਾ ਕੀਤੀ ਜਾ ਸਕੇ ਅਤੇ ਸਹਿਮਤੀ ਬਣ ਸਕੇ। ਇਸ ਤੋਂ ਇਲਾਵਾ, ਸਾਬਕਾ ਮੁਲਾਜ਼ਮ ਵਿੰਗ ਦੇ ਆਗੂਆਂ ਨਾਲ ਮੀਟਿੰਗ ਕਰਦਿਆਂ ਵਿੱਤ ਮੰਤਰੀ ਨੇ ਵਿੱਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਜਾਇਜ਼ ਮੰਗਾਂ 'ਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮ ਪੱਖੀ ਸਰਕਾਰ ਹੈ ਅਤੇ ਸਾਰੇ ਜਨਤਕ ਸੇਵਕਾਂ ਲਈ ਸਹਾਇਕ ਮਾਹੌਲ ਸਿਰਜਣ ਲਈ ਵਚਨਬੱਧ ਹੈ।

ਇਨ੍ਹਾਂ ਮੀਟਿੰਗਾਂ ਵਿੱਚ ਐਕਸ ਇੰਪਲਾਈਜ਼ ਵਿੰਗ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਜ਼ਿਲ੍ਹਾ ਸਕੱਤਰ ਖੁਸ਼ਵਿੰਦਰ ਕਪਿਲਾ, ਸਲਾਹਕਾਰ ਦਰਸ਼ਨ ਸਿੰਘ, ਮੱਖਣ ਸਿੰਘ, ਗੁਰਦੇਵ ਸਿੰਘ ਪਟਿਆਲਾ ਅਤੇ ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਦੇ ਪ੍ਰਧਾਨ ਕਮਲ ਠਾਕੁਰ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਸਾਂਝੇ ਕੀਤੇ।

Have something to say? Post your comment

 

More in Chandigarh

ਪੁਲਾਂ ਦੇ ਨਿਰਮਾਣ ਕਾਰਜਾਂ ਲਈ ਸਿੱਧਵਾਂ ਨਹਿਰ 21 ਦਿਨਾਂ ਲਈ ਬੰਦ ਰਹੇਗੀ

ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਵਾਂਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਗੂਕਰਨ ਦਾ ਲਿਆ ਜਾਇਜ਼ਾ; ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਡਾਕਟਰਾਂ ਵੱਲੋਂ ਪੂਰਨ ਸਮਰਥਨ ਦੇਣ ਦਾ ਵਾਅਦਾ

'ਯੁੱਧ ਨਸ਼ਿਆਂ ਵਿਰੁੱਧ’ ਦੇ 310ਵੇਂ ਦਿਨ ਪੰਜਾਬ ਪੁਲਿਸ ਵੱਲੋਂ 657 ਗ੍ਰਾਮ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ

‘ਯੁੱਧ ਨਸ਼ਿਆਂ ਵਿਰੁੱਧ’: 309ਵੇਂ ਦਿਨ, ਪੰਜਾਬ ਪੁਲਿਸ ਨੇ 94 ਨਸ਼ਾ ਤਸਕਰਾਂ ਨੂੰ 593 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ : ਡਾ. ਬਲਜੀਤ ਕੌਰ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਐਲਾਨਿਆ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਦਾਖਲਾ ਪ੍ਰੀਖਿਆ: 48 ਸੀਟਾਂ ਲਈ 3 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ

‘ਯੁੱਧ ਨਸ਼ਿਆਂ ਵਿਰੁੱਧ’: 308ਵੇਂ ਦਿਨ, ਪੰਜਾਬ ਪੁਲਿਸ ਨੇ 119 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ