Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਵਿਅਕਤੀ ਗ੍ਰਿਫ਼ਤਾਰ

January 05, 2026 07:11 PM
SehajTimes

ਸਿਆਸੀ ਆਗੂਆਂ ਸਮੇਤ ਕਈ ਵਿਅਕਤੀਆਂ ਨਾਲ ਸਬੰਧ ਕੰਪਨੀਆ ਵੱਲੋਂ ਕੀਤੇ ਭੁਗਤਾਨ ਸਬੰਧੀ ਦਸਤਾਵੇਜ਼ ਅਤੇ ਦੋਸ਼ਪੂਰਨ ਵਿੱਤੀ ਰਿਕਾਰਡਾਂ ਕੀਤੀ ਜਾ ਰਹੀ ਹੈ ਘੋਖ *

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ 14 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਮੋਬਾਈਲ ਡਿਵਾਈਸਾਂ, ਟੈਬਲੇਟਜ਼, ਕੰਪਿਊਟਰ ਅਤੇ ਅਸੈਸਰੀਜ਼, ਸਟੋਰੇਜ ਡਿਵਾਈਸਾਂ ਸਮੇਤ ਦੋਸ਼ਪੂਰਨ ਵਿੱਤੀ ਰਿਕਾਰਡ ਅਤੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ। ਐਸ.ਆਈ.ਟੀ. ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਅਧੀਨ ਥਾਣਾ ਸੀ-ਡਵੀਜ਼ਨ ਵਿੱਚ ਦਰਜ ਕੀਤੀ ਗਈ ਐਫ.ਆਈ.ਆਰ. ਵਿੱਚ ਕੁੱਲ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਵਿਚੋਂ ਦੋ ਮੁਲਜ਼ਮਾਂ ਦੀ ਕਥਿਤ ਤੌਰ ’ਤੇ ਮੌਤ ਹੋ ਚੁੱਕੀ ਹੈ ਅਤੇ 14 ਵਿਅਕਤੀਆਂ ਦੀ ਜਾਂਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਸਤਿੰਦਰ ਸਿੰਘ ਕੋਹਲੀ ਅਤੇ ਕੰਵਲਜੀਤ ਸਿੰਘ ਉਰਫ਼ ਕਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਕੰਵਲਜੀਤ ਸਿੰਘ ਉਰਫ਼ ਕਵਲਜੀਤ ਸਿੰਘ ਨੂੰ 03-01-2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਸਹਾਇਕ ਵਜੋਂ ਕੰਮ ਕਰ ਰਿਹਾ ਸੀ ਅਤੇ ਪਵਿੱਤਰ ਸਰੂਪਾਂ ਦੀ ਸਾਂਭ-ਸੰਭਾਲ, ਮਰਿਆਦਾ , ਅਣ-ਅਧਿਕਾਰਤ ਛਪਾਈ ਦੌਰਾਨ ਹੋਈਆਂ ਗੰਭੀਰ ਕੁਤਾਹੀਆਂ ਅਤੇ ਊਣਤਾਈਆਂ ਵਿੱਚ ਉਸਦੀ ਸਿੱਧੀ ਭੂਮਿਕਾ ਸੀ। ਬੁਲਾਰੇ ਨੇ ਕਿਹਾ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੁੱਲ 14 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ , ਜਿਸ ਵਿੱਚ ਚੰਡੀਗੜ੍ਹ ਵਿੱਚ 2 ਥਾਵਾਂ , ਅੰਮ੍ਰਿਤਸਰ ਸ਼ਹਿਰ ਵਿੱਚ 8 ਥਾਵਾਂ ਅਤੇ ਗੁਰਦਾਸਪੁਰ, ਰੋਪੜ, ਤਰਨਤਾਰਨ ਅਤੇ ਅੰਮ੍ਰਿਤਸਰ ਦਿਹਾਤੀ ਵਿੱਚ 1-1 ਥਾਂ ‘ਤੇ ਛਾਪੇਮਾਰੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ, 7 ਮੋਬਾਈਲ ਫ਼ੋਨ, 3 ਟੈਬਲੇਟ, 2 ਲੈਪਟਾਪ, 1 ਸਟੋਰੇਜ ਡਿਵਾਈਸ ਅਤੇ ਦੋਸ਼ਪੂਰਨ ਵਿੱਤੀ ਰਿਕਾਰਡ ਅਤੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਜ਼ਬਤ ਕੀਤੇ ਗਏ ਇਲੈਕਟਰਾਨਿਕ ਯੰਤਰਾਂ ਦੀ ਫੋਰੈਂਸਿਕ ਜਾਂਚ ਕੀਤੀ ਜਾਵੇਗੀ ਅਤੇ ਜ਼ਬਤ ਕੀਤੇ ਗਏ ਦਸਤਾਵੇਜ਼ਾਂ ਅਤੇ ਵਿੱਤੀ ਰਿਕਾਰਡਾਂ ਦੀ ਬਾਰੀਕੀ ਨਾਲ ਜਾਂਚ –ਪੜਤਾਲ ਕੀਤੀ ਜਾ ਰਹੀ ਹੈ ਕਿਉਂਕਿ ਭੁਗਤਾਨ ਕਰਨ ਵਾਲੀਆਂ ਕੰਪਨੀਆਂ ਦੀਆਂ ਕੜੀਆਂ ਸਿਆਸਤਦਾਨਾਂ ਸਮੇਤ ਕਈ ਰਸੂਖ਼ਦਾਰ ਵਿਅਕਤੀਆਂ ਨਾਲ ਜੁੜੀਆਂ ਹਨ। ਐਸ.ਆਈ.ਟੀ. ਇਸ ਗੰਭੀਰ ਮਸਲੇ ਦੀ ਯੋਜਨਾਬੱਧ ਢੰਗ ਅਤੇ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਪੁਖ਼ਤਾ ਸਬੂਤ ਜੁਟਾਏ ਜਾ ਰਹੇ ਹਨ। ਇਸ ਸਬੰਧੀ ਹੋਰ ਥਾਈਂ ਛਾਪੇ ਮਾਰੇ ਜਾਣ ਅਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Majha

ਅਜਨਾਲਾ ਅਦਾਲਤ ਦਾ ਵੱਡਾ ਫੈਸਲਾ: ਸਾਂਸਦ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 6 ਨੌਜਵਾਨਾਂ ਨੂੰ ਲੈਪਟਾਪ ਦਿੱਤੇ

ਨਗਰ ਨਿਗਮ ਦੇ ਅਧਿਕਾਰੀਆਂ ਨੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸਫ਼ਾਈ ਪ੍ਰਬੰਧ ਮਜ਼ਬੂਤ ਕਰਨ ਲਈ ਪੈਸਕੋ ਟੀਮ ਨਾਲ ਸਮੀਖਿਆ ਮੀਟਿੰਗ

ਸਿੱਖਿਆ ਕ੍ਰਾਂਤੀ ਤਹਿਤ ਪਿੰਡ ਮੱਲੂ ਨੰਗਲ ਵਿੱਚ ਸਾਇੰਸ ਲਾਇਬ੍ਰੇਰੀ ਦਾ ਉਦਘਾਟਨ

ਅਜਨਾਲਾ ‘ਚ ਸਿਆਸੀ ਪਲਟਾਅ – ਵਾਰਡ ਨੰਬਰ 13 ਵਿੱਚ ਆਪ ਮਜ਼ਬੂਤ, ਭਾਜਪਾ ਨੂੰ ਵੱਡਾ ਝੱਟਕਾ

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ : ਲਾਲ ਚੰਦ ਕਟਾਰੂਚੱਕ

ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ

ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ