Thursday, January 08, 2026
BREAKING NEWS

Chandigarh

‘ਯੁੱਧ ਨਸ਼ਿਆਂ ਵਿਰੁੱਧ’: 309ਵੇਂ ਦਿਨ, ਪੰਜਾਬ ਪੁਲਿਸ ਨੇ 94 ਨਸ਼ਾ ਤਸਕਰਾਂ ਨੂੰ 593 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

January 05, 2026 07:15 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”ਦੇ ਲਗਾਤਾਰ 309ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 312 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 79 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 309 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 43,206 ਹੋ ਗਈ ਹੈ। ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 593 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 1198 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,620 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 312 ਥਾਵਾਂ ਤੇ ਛਾਪੇਮਾਰੀ ਕੀਤੀ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 320 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ ’ ਦੇ ਹਿੱਸੇ ਵਜੋਂ ਅੱਜ 61 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਲਾਲ ਚੰਦ ਕਟਾਰੂਚੱਕ

ਐਸ.ਸੀ.ਕਮਿਸ਼ਨ ਵਲੋਂ ਵੱਖ ਵੱਖ ਮਾਮਲਿਆਂ ਵਿੱਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਤਲਬ

ਲੁਧਿਆਣਾ ਵਿੱਚ ਮਿੱਥ ਕੇ ਕਤਲ ਦੀ ਘਟਨਾ ਨੂੰ ਕੀਤਾ ਨਾਕਾਮ; ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ ਦੋ ਮੁਲਜ਼ਮ ਇੱਕ ਪਿਸਤੌਲ ਸਮੇਤ ਕਾਬੂ

ਭਗਵੰਤ ਸਿੰਘ ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ ਪੰਜਾਬ ਵਿੱਚ 300 ਕਰੋੜ ਦੀ ਲਾਗਤ ਨਾਲ ਐਡਹੇਸਿਵ ਅਤੇ ਵਾਟਰਪ੍ਰੂਫਿੰਗ ਨਿਰਮਾਣ ਸਹੂਲਤ ਕੀਤੀ ਜਾਵੇਗੀ ਸਥਾਪਤ: ਸੰਜੀਵ ਅਰੋੜਾ

ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਦੇ ਸਾਰਥਕ ਸਿੱਟੇ

'ਯੁੱਧ ਨਸ਼ਿਆਂ ਵਿਰੁੱਧ': 311ਵੇਂ ਦਿਨ, ਪੰਜਾਬ ਪੁਲਿਸ ਨੇ 23.3 ਕਿਲੋਗ੍ਰਾਮ ਹੈਰੋਇਨ ਸਮੇਤ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

ਪੁਲਾਂ ਦੇ ਨਿਰਮਾਣ ਕਾਰਜਾਂ ਲਈ ਸਿੱਧਵਾਂ ਨਹਿਰ 21 ਦਿਨਾਂ ਲਈ ਬੰਦ ਰਹੇਗੀ