Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Majha

ਅਮਨ ਅਰੋੜਾ ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ

January 06, 2026 02:31 PM
SehajTimes

ਹਮਲਾਵਰਾਂ ਦੀ ਭਾਲ ਜਾਰੀ; ਸਰਪੰਚ ਦੇ ਕਤਲ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਤਰਨ ਤਾਰਨ : ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਸੰਧੂਆਂ ਦੇ ਸਰਪੰਚ ਜਰਮਲ ਸਿੰਘ ਦੇ ਕਤਲ ਦੀ ਘਿਨਾਉਣੀ ਵਾਰਦਾਤ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜਿਨ੍ਹਾਂ ਨੇ ਇਸ ਘਿਨਾਉਣੇ ਅਪਰਾਧ ਨੂੰ ਅੰਜ਼ਾਮ ਦਿੱਤਾ ਹੈ, ਭਾਵੇਂ ਉਹ ਗੁੰਡੇ ਜਿਨ੍ਹਾਂ ਨੇ ਗੋਲੀਆਂ ਚਲਾਈਆਂ ਜਾਂ ਉਨ੍ਹਾਂ ਦੀ ਪਿੱਠ ਪਿੱਛੇ ਖੜ੍ਹੇ ਉਨ੍ਹਾਂ ਦੇ ਆਕਾ ਹੋਣ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸ੍ਰੀ ਅਮਨ ਅਰੋੜਾ ਨੇ ਸਰਪੰਚ ਜਰਮਲ ਸਿੰਘ, ਜਿਨ੍ਹਾਂ ਦਾ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਵੰਡਾਇਆ। ਇਸ ਮੌਕੇ ਅਫ਼ਸੋਸ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੇ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਅਹਿਦ ਲਿਆ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਰਮਲ ਸਿੰਘ ਇੱਕ ਨਿਰਸਵਾਰਥ, ਨੇਕ ਦਿਲ ਇਨਸਾਨ ਸਨ, ਜਿਨ੍ਹਾਂ ਨੇ ਕਦੇ ਵੀ ਕਿਸੇ ਲੋੜਵੰਦ ਭਾਵੇਂ ਉਹ ਉਨ੍ਹਾਂ ਦੇ ਪਿੰਡ ਦਾ ਹੋਵੇ ਜਾਂ ਇਲਾਕੇ ਦਾ, ਨੂੰ ਖ਼ਾਲੀ ਨਹੀਂ ਮੋੜਿਆ ਸੀ।

ਉਨ੍ਹਾਂ ਕਿਹਾ ਕਿ ਅਪਰਾਧੀਆਂ ਨੇ ਸਾਡੇ ਤੋਂ ਹੀਰਾ ਬੰਦਾ ਖੋਹ ਲਿਆ ਹੈ। ਜਰਮਲ ਸਿੰਘ ਵਰਗੇ ਲੋਕ ਅੱਜ-ਕੱਲ੍ਹ ਲੱਭੇ ਤੋਂ ਵੀ ਨਹੀਂ ਮਿਲਦੇ। ਸਾਫ਼-ਸੁਥਰੀ ਸ਼ਖ਼ਸੀਅਤ ਤੇ ਲੋਕਾਂ ਦੇ ਦਿਲ ‘ਚ ਵਸਣ ਵਾਲਾ ਵਿਅਕਤੀ ਹੀ ਤਿੰਨ ਵਾਰ ਸਰਪੰਚ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਨੇਕ ਰੂਹ ਦਾ ਚਲਿਆ ਜਾਣਾ ਸਮਾਜ ਲਈ ਵੱਡਾ ਘਾਟਾ ਹੈ।

ਇਸ ਘਟਨਾ ਪਿਛਲੇ ਅਪਰਾਧੀਆਂ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਸਪੱਸ਼ਟ ਅਤੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਕਾਨੂੰਨ-ਵਿਵਸਥਾ ਨੂੰ ਭੰਗ ਕਰਦਿਆਂ ਇਸ ਅਪਰਾਧ ਨੂੰ ਅੰਜ਼ਾਮ ਦਿੱਤਾ ਹੈ, ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਸਰਗਰਮੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਮੁਲਜ਼ਮ ਜਲਦ ਹੀ ਕਾਨੂੰਨ ਦੇ ਕਟਹਿਰੇ ਵਿੱਚ ਹੋਣਗੇ।

ਸੂਬੇ ਵਿੱਚ ਗੈਂਗਸਟਰਵਾਦ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ 10-15 ਸਾਲਾਂ ਦੌਰਾਨ ਤਤਕਾਲੀ ਸਰਕਾਰਾਂ ਦੇ ਕੁਸ਼ਾਸਨ ਅਤੇ ਗੈਂਗਸਟਰਾਂ ਦੀ ਪੁਸ਼ਤਪਨਾਹੀ ਨੇ ਇਹ ਹਾਲਾਤ ਪੈਦਾ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਗੈਂਗਸਟਰਵਾਦ ਨਾਂ ਦਾ ਇਹ ਕੋਹੜ ਪਿਛਲੇ ਦਹਾਕਿਆਂ ਦੌਰਾਨ ਪਾਲਿਆ ਅਤੇ ਫੈਲਾਇਆ ਗਿਆ। ਉਸ ਦੌਰ ਦੀ ਸਿਆਸੀ ਪੁਸ਼ਤਪਨਾਹੀ ਇਸ ਖ਼ਤਰਨਾਕ ਵਰਤਾਰੇ ਨੂੰ ਐਨੇ ਵੱਡੇ ਪੱਧਰ ’ਤੇ ਵਧਣ ਦੇਣ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ।

ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਕਿਹਾ ਕਿ ਸਾਡੀ ਸਰਕਾਰ ਜਾਂ ਪਾਰਟੀ ਵਿੱਚ ਕੋਈ ਵੀ ਵਿਅਕਤੀ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਅਪਰਾਧੀਆਂ ਦੀ ਸਰਪ੍ਰਸਤੀ ਨਹੀਂ ਕਰਦਾ। ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅਜਿਹੇ ਤੱਤਾਂ ਲਈ ਰਾਜਸੀ ਸੁਰੱਖਿਆ ਦੀ ਪ੍ਰਣਾਲੀ ਪੂਰੀ ਖਤਮ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਅਪਰਾਧ-ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸ੍ਰੀ ਅਰੋੜਾ ਨੇ ਕਿਹਾ ਕਿ ਇਸ ਨੈੱਟਵਰਕ ਨੂੰ ਜੜ੍ਹੋਂ ਪੁੱਟਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਮਾਨ ਸਰਕਾਰ ਗੈਂਗਸਟਰਵਾਦ ਅਤੇ ਗੁੰਡਾਗਰਦੀ ਦੀ ਇਸ ਬਿਮਾਰੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਮਿਸ਼ਨ ਵਿੱਚ ਪੂਰੀ ਤਰ੍ਹਾਂ ਰੁੱਝੀ ਹੋਈ ਹੈ। ਅਸੀਂ ਰਾਜ ਵਿੱਚ ਅਪਰਾਧੀਆਂ ਖ਼ਿਲਾਫ਼ ਸਭ ਤੋਂ ਸਖ਼ਤ ਕਾਰਵਾਈ ਕਰ ਰਹੇ ਹਾਂ, ਦੂਜੇ ਰਾਜਾਂ ਜਾਂ ਇੱਥੋਂ ਤੱਕ ਕਿ ਵਿਦੇਸ਼ਾਂ ਵਿੱਚ ਬੈਠੇ ਅਪਰਾਧੀ, ਜਿਨਾਂ ਦੇ ਇਸ਼ਾਰੇ ਤੇ ਇੱਥੇ ਅਪਰਾਧਿਕ ਗਤੀਵਿਧੀਆਂ ਹੁੰਦੀਆਂ ਹਨ, ਵੀ ਵੱਡੀ ਚੁਣੌਤੀ ਹਨ।

ਉਨ੍ਹਾਂ ਨੇ ਵਿਦੇਸ਼ਾਂ ਵਿੱਚ ਸਰਗਰਮ ਅਜਿਹੇ ਭਗੌੜਿਆਂ ਦੀ ਹਵਾਲਗੀ ਵਿੱਚ ਕੇਂਦਰ ਸਰਕਾਰ ਨੂੰ ਹੋਰ ਸਹਿਯੋਗ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਗੁਜਰਾਤ ਦੀ ਜੇਲ੍ਹ ਵਿੱਚ ਬੈਠਾ ਬਿਸ਼ਨੋਈ ਵਰਗਾ ਗੈਂਗਸਟਰ, ਜਾਂ ਵਿਦੇਸ਼ਾਂ ਵਿੱਚ ਬੈਠੇ ਅਪਰਾਧੀ ਭਾਰਤ ਵਿੱਚ ਵਾਰਦਾਤਾਂ ਕਰਵਾਉਂਦੇ ਹਨ, ਤਾਂ ਕੇਂਦਰ ਸਰਕਾਰ ਦੀ ਭੂਮਿਕਾ ਸਭ ਤੋਂ ਅਹਿਮ ਹੋ ਜਾਂਦੀ ਹੈ। ਸਾਨੂੰ ਇਨ੍ਹਾਂ ਅਪਰਾਧੀਆਂ ਦੇ ਅੰਤਰਰਾਸ਼ਟਰੀ ਸਬੰਧਾਂ ਨੂੰ ਤੋੜਨ ਲਈ ਕੇਂਦਰ ਦੇ ਪੂਰੇ ਅਤੇ ਬੇਰੋਕ ਸਹਿਯੋਗ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਸਰਪੰਚ ’ਤੇ ਹਮਲਾ ਨਹੀਂ ਹੈ ਸਗੋਂ ਸੂਬੇ ਦੀ ਅਮਨ ਸ਼ਾਂਤੀ ’ਤੇ ਹਮਲਾ ਹੈ। ਰਾਜ ਸਰਕਾਰ ਉਦੋਂ ਤੱਕ ਆਰਾਮ ਨਹੀਂ ਕਰੇਗੀ ਜਦੋਂ ਤੱਕ ਇਸ ਅਪਰਾਧ ਅਤੇ ਹਿੰਸਾ ਦੇ ਇਸ ਵਿਸ਼ਾਲ ਨੈੱਟਵਰਕ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਨਿਆਂ ਦੇ ਕਟਹਿਰੇ ਵਿੱਚ ਨਹੀਂ ਖੜ੍ਹਾ ਕਰਦੀ।

Have something to say? Post your comment

 

More in Majha

ਪੰਜਾਬ 'ਚ 40 ਲੱਖ ਪਰਿਵਾਰਾਂ ਨੂੰ ਮੁਫ਼ਤ ਭੋਜਨ ਕਿੱਟਾਂ (ਰਾਸ਼ਨ ਕਿੱਟਾਂ) ਵੰਡੀਆਂ ਜਾਣਗੀਆਂ : ਸੋਨੀਆ ਮਾਨ

ਬਿਨਾਂ ਕਿਸੇ ਪੱਖਪਾਤ ਤੋਂ ਕੀਤਾ ਜਾਵੇਗਾ ਰਾਜਾਸਾਂਸੀ ਹਲਕੇ ਦਾ ਵਿਕਾਸ-ਸੋਨੀਆ ਮਾਨ ‌

ਸੋਨੀਆ ਮਾਨ ਵੱਲੋਂ ਹਲਕਾ ਰਾਜਾਸਾਂਸੀ ਦੀਆਂ ਸੜਕਾਂ ਦੇ ਕੀਤੇ ਗਏ ਉਦਘਾਟਨ

ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾ

ਕੁਲਵਿੰਦਰ ਸਿੰਘ ਔਲਖ ਨੇ ਨਗਰ ਪੰਚਾਇਤ ਰਾਜਾਸਾਂਸੀ ਦੀ ਪ੍ਰਧਾਨਗੀ ਦਾ ਸੰਭਾਲਿਆ ਅਹੁਦਾ

ਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾ

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਅੰਮ੍ਰਿਤਸਰ ਤੋਂ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 01 ਕਿਲੋ 100 ਗ੍ਰਾਮ ਹੈਰੋਇਨ ਸਮੇਤ 03 ਦੋਸ਼ੀ ਗ੍ਰਿਫਤਾਰ

ਤਲਬੀਰ ਸਿੰਘ ਗਿੱਲ ਵੱਲੋਂ ਕੀਤੇ ਗਏ ਮਜੀਠੇ ਹਲਕੇ ਦੀਆਂ ਸੜਕਾਂ ਦੇ ਉਦਘਾਟਨ

ਹਰਬਰਿੰਦਰ ਸਿੰਘ ਕਤਲ ਮਾਮਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀਜੀਪੀ ਪੰਜਾਬ ਤੋਂ ਲਿਆ ਕਤਲ ਦਾ ਜਾਇਜ਼ਾ, ਕਿਹਾ ਅਧਿਕਾਰੀਆਂ ਦੀ ਜਵਾਬਦੇਹੀ ਕੀਤੀ ਜਾਵੇਗੀ ਤੈਅ