Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

January 06, 2026 03:53 PM
SehajTimes

ਤਲਾਸ਼ੀ ਆਪ੍ਰੇਸ਼ਨ ਦੌਰਾਨ ਪਿੰਡ ਭਿੰਡੀ ਔਲਖ ਦੇ ਖੇਤਾਂ ਵਿੱਚੋਂ ਹੈਰੋਇਨ ਦੇ ਪੰਜ ਪੈਕੇਟ ਕੀਤੇ ਬਰਾਮਦ: ਐਸਪੀ ਏਐਨਟੀਐਫ ਗੁਰਪ੍ਰੀਤ ਸਿੰਘ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੈਟਵਰਕ 'ਤੇ ਵੱਡੀ ਕਾਰਵਾਈ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ), ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਿਆਂ ਦੀ ਸਪਲਾਈ ਚੇਨ ਦਾ ਪ੍ਰਬੰਧ ਕਰਨ ਵਾਲੇ ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 19.980 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਬਜੀਤ ਸਿੰਘ ਉਰਫ਼ ਸਾਹਿਬ ਅਤੇ ਰਾਜਵਿੰਦਰ ਸਿੰਘ ਉਰਫ਼ ਗੋਲੂ, ਦੋਵੇਂ ਵਾਸੀ ਪੁਰਾਣਾ ਨਰਾਇਣਗੜ੍ਹ, ਅੰਮ੍ਰਿਤਸਰ; ਆਸ਼ੂ ਸ਼ਰਮਾ ਉਰਫ਼ ਆਸ਼ੂ ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਬ੍ਰੇਜ਼ਾ ਕਾਰ ਅਤੇ ਦੋ ਮੋਟਰਸਾਈਕਲਾਂ ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਜੁੜੇ ਹੋਏ ਸਨ ਅਤੇ ਪੂਰੇ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਡਿਲਿਵਰੀ ਅਤੇ ਵੰਡ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਸਪੀ ਏਐਨਟੀਐਫ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਮੁਲਜ਼ਮ ਡਰੋਨ ਰਾਹੀਂ ਤਸਕਰੀ ਕੀਤੀ ਗਈ ਹੈਰੋਇਨ ਦੀ ਖੇਪ ਨੂੰ ਪ੍ਰਾਪਤ ਕਰਨ ਲਈ ਸਰਹੱਦੀ ਖੇਤਰ ਵੱਲ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੂਚਨਾ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਏਐਨਟੀਐਫ ਅਤੇ ਬੀਐਸਐਫ ਦੀ ਸਾਂਝੀ ਟੀਮ ਵੱਲੋਂ ਇੱਕ ਰਣਨੀਤਕ ਸਥਾਨ 'ਤੇ ਇੱਕ ਨਾਕਾ ਲਗਾਇਆ ਗਿਆ ਅਤੇ ਅਪਰਾਧ ਵਿੱਚ ਵਰਤੀ ਗਈ ਬ੍ਰੇਜ਼ਾ ਕਾਰ ਸਮੇਤ ਚਾਰੇ ਮੁਲਜ਼ਮਾਂ ਨੂੰ ਸਫਲਤਾਪੂਰਵਕ ਗਿਰਫਤਾਰ ਕਰ ਲਿਆ।

ਐਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਖੁਲਾਸਿਆਂ ਦੇ ਆਧਾਰ 'ਤੇ, ਜ਼ਿਲ੍ਹਾ ਅੰਮ੍ਰਿਤਸਰ ਦੇ ਥਾਣਾ ਭਿੰਡੀ ਸੈਦਾਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਬੀਓਪੀ ਘੋਗਾ ਵਿਖੇ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਦੌਰਾਨ, ਪਿੰਡ ਭਿੰਡੀ ਔਲਖ ਨੇੜੇ ਖੇਤਾਂ ਵਿੱਚੋਂ ਪੰਜ ਪੈਕੇਟਾਂ ਵਿੱਚ ਪੈਕ ਕੀਤੀ 19.980 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਸ ਸਬੰਧੀ, ਮਿਤੀ 6.01.2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਥਾਣਾ ਏਐਨਟੀਐਫ, ਐਸਏਐਸ ਨਗਰ ਵਿਖੇ ਐਫਆਈਆਰ ਨੰਬਰ 06 ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ