Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

January 07, 2026 03:18 PM
SehajTimes

ਗੜ੍ਹਸ਼ੰਕਰ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ—ਘਾਗੋਂ ਰੋੜਾਂਵਾਲੀ, ਭੰਮੀਆਂ, ਮਹਿਤਾਬਪੁਰ, ਦੁੱਗਰੀ, ਗੜ੍ਹੀ ਮੱਟੋ, ਪਾਹਲੇਵਾਲ, ਬੀਰਾਮਪੁਰ, ਸਾਧੋਵਾਲ, ਸੌਲੀ, ਪੁਰਖੋਵਾਲ, ਰਾਮਪੁਰ ਬਿਲੜੋ, ਸਲੇਮਪੁਰ, ਸਤਨੌਰ, ਪੱਖੋਵਾਲ, ਪਦਰਾਣਾ, ਬਡੇਸਰੋਂ, ਅਕਾਲਗੜ੍ਹਾ, ਗੋਲੀਆਂ, ਭੱਜਲਾਂ, ਲੱਲੀਆਂ, ਕਾਲੇਵਾਲ, ਮੋਹਣੋਵਾਲ, ਰਾਵਲਪਿੰਡੀ, ਫ਼ਤਹਿਪੁਰ ਕਾਲਾ, ਦੇਨੋਵਾਲ ਕਾਲਾ ਅਤੇ ਡੋਗਰਪੁਰ ਦੀਆਂ ਨਵੀਂ ਤਿਆਰ ਕੀਤੀਆਂ ਲਿੰਕ ਸੜਕਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਪਿੰਡਾਂ ਦੀ ਤਰੱਕੀ ਲਈ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਪਿੰਡਾਂ ਵਿੱਚ ਆਵਾਜਾਈ ਹੋਰ ਸੁਚੱਜੀ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਡਿਪਟੀ ਸਪੀਕਰ ਨੇ ਦੱਸਿਆ ਕਿ ਇਨ੍ਹਾਂ 28 ਪਿੰਡਾਂ ਦੀਆਂ ਲਿੰਕ ਸੜਕਾਂ ਦੇ ਤਿਆਰ ਹੋਣ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਲਿਜਾਣ ਵਿੱਚ ਸੁਵਿਧਾ ਮਿਲੇਗੀ, ਵਿਦਿਆਰਥੀਆਂ ਲਈ ਸਕੂਲਾਂ ਅਤੇ ਕਾਲਜਾਂ ਤੱਕ ਪਹੁੰਚ ਆਸਾਨ ਹੋਵੇਗੀ ਅਤੇ ਆਮ ਲੋਕਾਂ ਦਾ ਸਮਾਂ ਤੇ ਖਰਚ ਦੋਵੇਂ ਬਚਣਗੇ। ਉਨ੍ਹਾਂ ਕਿਹਾ ਕਿ ਮਜ਼ਬੂਤ ਸੜਕਾਂ ਨਾ ਸਿਰਫ਼ ਵਿਕਾਸ ਦਾ ਪ੍ਰਤੀਕ ਹੁੰਦੀਆਂ ਹਨ, ਸਗੋਂ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕਾਂ ਦੇ ਨਿਰਮਾਣ ਦੌਰਾਨ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ, ਇਸ ਸਬੰਧੀ ਉਨ੍ਹਾਂ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇ।

ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਹਲਕਾ ਗੜ੍ਹਸ਼ੰਕਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਚਾਹੇ ਸਿੱਖਿਆ ਹੋਵੇ, ਸਿਹਤ ਸਹੂਲਤਾਂ, ਪਾਣੀ, ਬਿਜਲੀ ਜਾਂ ਸੜਕਾਂ—ਹਰ ਖੇਤਰ ਵਿੱਚ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਸਰਕਾਰ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪਿੰਡ ਦਾ ਹਰ ਵਾਸੀ ਵਿਕਾਸ ਦਾ ਸਿੱਧਾ ਲਾਭ ਪ੍ਰਾਪਤ ਕਰੇ। ਸਮਾਗਮ ਦੌਰਾਨ ਸਥਾਨਕ ਲੋਕਾਂ ਅਤੇ ਪਿੰਡਾਂ ਦੇ ਨੁਮਾਇੰਦਿਆਂ ਵੱਲੋਂ ਡਿਪਟੀ ਸਪੀਕਰ ਰੌੜੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਲਿੰਕ ਸੜਕਾਂ ਦੀ ਮੰਗ ਕਈ ਸਾਲਾਂ ਤੋਂ ਕੀਤੀ ਜਾ ਰਹੀ ਸੀ, ਜੋ ਅੱਜ ਪੂਰੀ ਹੋਈ ਹੈ। ਅਖੀਰ ਵਿੱਚ ਡਿਪਟੀ ਸਪੀਕਰ ਸ੍ਰੀ ਰੌੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਦ੍ਰਿੜ ਨਿਸ਼ਚੇ ਨਾਲ ਕੰਮ ਕਰ ਰਹੀ ਹੈ ਅਤੇ ਹਲਕਾ ਗੜ੍ਹਸ਼ੰਕਰ ਨੂੰ ਵਿਕਾਸ ਪੱਖੋਂ ਇੱਕ ਮਾਡਲ ਹਲਕਾ ਬਣਾਇਆ ਜਾਵੇਗਾ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਬਲਦੀਪ ਸਿੰਘ ਸੈਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ੍ਰੀ ਇੰਦਰਜੀਤ ਸਿੰਘ ਬਰਿਆਣਾ, ਡਾ. ਹਰਭਜਨ ਮਹਿਮੀ, ਬਲਾਕ ਸਮਿਤੀ ਮੈਂਬਰ ਡਾ. ਪਰਮਜੀਤ ਪਾਲ, ਮਨਜੀਤ ਕੌਰ, ਸਰਪੰਚ ਸ੍ਰੀ ਜੂਝਾਰ ਸਿੰਘ ਨਾਗਰਾ, ਨੰਬਰਦਾਰ ਸ੍ਰੀ ਹਰੀ ਕ੍ਰਿਸ਼ਨ ਸਿੰਘ ਗੰਗੜ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਪਾਰਟੀ ਆਗੂ, ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

 

More in Chandigarh

ਓਪੋ ਇੰਡੀਆ ਨੇ ਲਾਂਚ ਕੀਤੀ ‘ਸੈਲਫੀ ਚੈਂਪੀਅਨ’ ਐਫ33 ਸੀਰੀਜ਼, ਮਿਡ-ਰੇਂਜ ਵਿੱਚ ਕੈਮਰਾ ਅਤੇ ਮਜ਼ਬੂਤੀ ‘ਤੇ ਦਿੱਤਾ ਖਾਸ ਧਿਆਨ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ