Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

January 07, 2026 03:23 PM
SehajTimes

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਉਦਘਾਟਨ; 1000 ਤੋਂ ਖਿਡਾਰੀ ਲੈ ਰਹੇ ਹਨ ਹਿੱਸਾ

ਪੰਜਾਬ ਦੀ ਖੇਡ ਨੀਤੀ ਨਾਲ ਮਿਲ ਰਹੇ ਹਨ ਕਾਰਾਤਮਕ ਨਤੀਜੇ: ਬੈਂਸ

ਲੁਧਿਆਣਾ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਰਸਮੀ ਆਗਾਜ਼ ਕੀਤਾ ਗਿਆ। 16 ਜਨਵਰੀ ਤੱਕ ਚੱਲਣ ਵਾਲੀਆਂ ਖੇਡਾਂ ਵਿੱਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲਾਂ ਸਮੇਤ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਦੇ ਖਿਡਾਰੀ ਹਿੱਸਾ ਲੈ ਰਹੇ ਹਨ। ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੌਰਾਨ ਜੂਡੋ ਅੰਡਰ-14 (ਲੜਕੇ ਤੇ ਲੜਕੀਆਂ), ਤਾਈਕਵਾਂਡੋ ਅੰਡਰ-14 (ਲੜਕੀਆਂ) ਅਤੇ ਗੱਤਕਾ ਅੰਡਰ-19 (ਲੜਕੇ ਤੇ ਲੜਕੀਆਂ) ਦੇ ਰੋਮਾਂਚਕ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਖੇਡ ਮੁਕਾਬਲੇ ਸਥਾਨਕ ਬੀ.ਸੀ.ਐਮ. ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਾਸਤਰੀ ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੀ.ਏ.ਯੂ, ਲੁਧਿਆਣਾ ਅਤੇ ਓਪਨ ਏਅਰ ਥੀਏਟਰ ਪੀ.ਏ.ਯੂ, ਲੁਧਿਆਣਾ ਸਮੇਤ ਵੱਖ-ਵੱਖ ਥਾਵਾਂ 'ਤੇ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨਾਲ ਲੁਧਿਆਣਾ ਸ਼ਹਿਰ ਲਈ ਵੀ ਇਹ ਬੜੇ ਮਾਣ ਵਾਲੀ ਗੱਲ ਹੈ ਜਿੱਥੇ 69ਵੀਂ ਨੈਸ਼ਨਲ ਖੇਡਾਂ ਕਰਵਾਉਣ ਦਾ ਮੌਕਾ ਮਿਲਿਆ ਹੈ ਜਿਸ ਵਿੱਚ ਪੂਰੇ ਪੰਜਾਬ, ਜੰਮੂ-ਕਸ਼ਮੀਰ, ਲੱਦਾਖ, ਆਂਧਰਾ ਪ੍ਰਦੇਸ, ਨਾਰਥ ਈਸਟ ਤੋਂ 1000 ਤੋਂ ਵੱਧ ਖਿਡਾਰੀ ਅਤੇ 350 ਤੋਂ ਵੱਧ ਕੋਚ ਸਹਿਬਾਨ ਪੁੱਜੇ ਹਨ। ਉਨ੍ਹਾਂ ਦੱਸਿਆ ਕਿ ਬੇਸ਼ੱਕ ਠੰਡ ਪੈ ਰਹੀ ਪਰ ਪ੍ਰਸ਼ਾਸ਼ਨ ਵੱਲੋਂ ਪਹਿਲਾਂ ਹੀ ਪੁੱਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਜਿਨ੍ਹਾਂ ਵਿੱਚ ਖਿਡਾਰੀਆਂ ਲਈ ਰਿਹਾਇਸ਼, ਭੋਜਨ, ਟਰਾਂਸਪੋਰਟੇਸ਼ਨ, ਸੁਰੱਖਿਆ ਲਈ ਪੀ.ਸੀ.ਆਰ. ਟੀਮਾਂ ਤਾਇਨਾਤ ਕਰਨਾ, ਖੇਡ ਮੈਦਾਨਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਆਦਿ ਸ਼ਾਮਲ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡ ਬੁਨਿਆਦੀ ਢਾਂਚੇ ਦੇ ਵਿਸਥਾਰ ਲਈ ਨਿਰੰਤਰ ਯਤਨਸ਼ੀਲ ਹੈ ਜਿਸਦੇ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ 3100 ਖੇਡ ਮੈਦਾਨਾਂ ਦੇ ਨਿਰਮਾਣ ਕਾਰਜ਼ ਜੰਗੀ ਪੱਧਰ 'ਤੇ ਚੱਲ ਰਹੇ ਹਨ, ਭਾਵ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਰੇਕ ਪਿੰਡ ਵਿੱਚ ਖੇਡ ਸਟੇਡੀਅਮ ਹੋਵੇਗਾ। ਖੇਡਾਂ ਵਿੱਚ ਸੂਬੇ ਨੂੰ ਮੋਹਰੀ ਬਣਾਉਣ ਲਈ, ਉਨ੍ਹਾਂ ਅੱਗੇ ਦੱਸਿਆ ਕਿ ਖੇਡ ਨਰਸਰੀਆਂ ਵਿੱਚ ਵੱਡੇ ਪੱਧਰ 'ਤੇ ਬਾਕਸਿੰਗ, ਹਾਕੀ, ਕਬੱਡੀ ਤੇ ਹੋਰ ਵੱਖ-ਵੱਖ ਖੇਡਾਂ ਲਈ ਕੋਚਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਖਿਡਾਰੀਆਂ ਦੀ ਖੁਰਾਕ ਵਿੱਚ ਵੀ ਵਾਧਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡ ਪਾਲਿਸੀ ਬਣਾਈ ਗਈ ਹੈ ਜਿਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਕਿਸੇ ਖਿਡਾਰੀ ਦੀ ਏਸ਼ੀਅਨ ਖੇਡਾਂ, ਕਾਮਨਵੈਲਥ, ਵਰਲਡ ਚੈਂਪੀਅਨਸ਼ਿਪ ਅਤੇ ਓਲੰਪਿਕ ਲਈ ਚੋਣ ਹੁੰਦੀ ਹੈ ਤਾਂ ਪੰਜਾਬ ਸਰਕਾਰ ਚੁਣੇ ਹੋਏ ਖਿਡਾਰੀਆਂ ਨੂੰ ਐਡਵਾਂਸ ਪੇਮੈਂਟ ਕਰੇਗੀ ਤਾਂ ਜੋ ਖਿਡਾਰੀ ਆਪਣੀ ਸੁਵਿਧਾ ਅਨੁਸਾਰ ਖਿੱਚ ਕੇ ਤਿਆਰੀ ਕਰ ਸਕਣ ਜਦਕਿ ਹੋਰਨਾਂ ਸੂਬਿਆਂ ਵਿੱਚ ਖਿਡਾਰੀਆਂ ਨੂੰ ਮੈਡਲ ਲਿਆਉਣ ਤੋਂ ਬਾਅਦ ਤਵੱਜੋ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਖੇਡ ਨੀਤੀ ਨੂੰ ਲਾਗੂ ਕਰਨ ਤੋਂ ਬਾਅਦ ਪੰਜਾਬ ਵਿੱਚ ਮੈਡਲਾਂ ਦੀ ਗਿਣਤੀ ਵਿੱਚ ਇਜਾਫਾ ਹੋਇਆ ਹੈ।

ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਲਈ ਇਹ ਬਹੁਤ ਵੱਡਾ ਮਾਣ ਹੈ ਕਿ ਭਾਰਤੀ ਪੁਰਸ਼ ਕ੍ਰਿਕਟ ਟੀਮ, ਭਾਰਤੀ ਮਹਿਲਾ ਕ੍ਰਿਕਟ ਟੀਮ, ਭਾਰਤੀ ਹਾਕੀ ਟੀਮ ਪੰਜਾਬੀਆਂ ਦੀ ਕਪਤਾਨੀ ਹੇਠ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਭਾਰਤ ਦੀ ਹਾਕੀ ਟੀਮ ਵਿੱਚ ਪੰਜਾਬੀਆਂ ਦੀ ਬਹੁ-ਗਿਣਤੀ ਇਹ ਸੰਕੇਤ ਦੇ ਰਹੀ ਹੈ ਕਿ ਸਾਡਾ ਪੰਜਾਬ ਸੂਬਾ ਖੇਡਾਂ ਦੇ ਖੇਤਰ ਵਿੱਚ ਆਪਣੀ ਪੁਰਾਣੀ ਪਛਾਣ ਬਹਾਲ ਕਰਨ ਵੱਲ ਵੱਧ ਰਿਹਾ ਹੈ।

ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਾਇਰੈਕਟਰ ਸੈਕੰਡਰੀ ਸਿੱਖਿਆ ਗੁਰਿੰਦਰ ਸਿੰਘ ਸੋਢੀ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ, ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ, ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Doaba

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ