Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ

January 07, 2026 03:27 PM
SehajTimes

ਇਸ ਯੋਜਨਾ ਤਹਿਤ ਮੋਹਰੀ ਪ੍ਰਾਈਵੇਟ ਹਸਪਤਾਲਾਂ ਦੇ ਜੁੜਨ ਨਾਲ ਵਿਆਪਕ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ: ਡਾ: ਬਲਬੀਰ ਸਿੰਘ

ਮੈਕਸ, ਫੋਰਟਿਸ, ਸ਼ਾਲਬੀ ਅਤੇ ਲਿਵਾਸਾ ਵਰਗੇ ਪ੍ਰਮੁੱਖ ਹਸਪਤਾਲਾਂ ਨੇ ਯੋਜਨਾ ਅਧੀਨ ਸੂਚੀਬੱਧ ਹੋਣ ‘ਚ ਦਿਲਚਸਪੀ ਦਿਖਾਈ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਲਦ ਲਾਗੂ ਕੀਤੀ ਜਾਣ ਵਾਲੀ 10 ਲੱਖ ਰੁਪਏ ਦੇ ਨਕਦੀ ਰਹਿਤ ਸਿਹਤ ਬੀਮਾ ਪਹਿਲਕਦਮੀ ਦੇ ਵਿਸਥਾਰ ਲਈ ਇੱਕ ਮਹੱਤਵਪੂਰਨ ਕਦਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਮੁੱਖ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਅਧੀਨ ਸੂਚੀਬੱਧ ਹੋ ਕੇ ਪੰਜਾਬ ਦੇ ਲੋਕਾਂ ਨੂੰ ਵਿਆਪਕ ਸਿਹਤ ਕਵਰੇਜ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੇ ਇਸ ਨੇਕ ਉਪਰਾਲੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਸਿਹਤ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਰਾਜ ਸਿਹਤ ਏਜੰਸੀ (ਐਸ.ਐਚ.ਏ.) ਸੰਯਮ ਅਗਰਵਾਲ ਵੀ ਮੌਜੂਦ ਸਨ, ਇੱਥੇ ਰਾਜ ਸਿਹਤ ਏਜੰਸੀ ਦੇ ਦਫ਼ਤਰ ਵਿਖੇ ਪ੍ਰਮੁੱਖ ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਸੂਬੇ ਦੇ ਹਰ ਪਰਿਵਾਰ ਨੂੰ ਮਿਆਰੀ ਅਤੇ ਨਕਦੀ ਰਹਿਤ ਸਿਹਤ ਸੰਭਾਲ ਸੇਵਾਵਾਂ ਤੱਕ ਪਹੁੰਚ ਪ੍ਰਧਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਐਮ.ਐਮ.ਐਸ.ਵਾਈ. ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਪ੍ਰਦਾਨ ਕੀਤਾ ਜਾ ਰਿਹਾ ਹੈ, ਜਿਸਦਾ ਉਦੇਸ਼ ਆਮ ਆਦਮੀ ਦੇ ਮੋਢਿਆਂ ਤੋਂ ਡਾਕਟਰੀ ਇਲਾਜ ਦੇ ਵਿੱਤੀ ਬੋਝ ਨੂੰ ਦੂਰ ਕਰਨਾ ਹੈ।

ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇੱਕ ਮਜ਼ਬੂਤ ਸਿਹਤ ਸੰਭਾਲ ਈਕੋਸਿਸਟਮ ਸਥਾਪਤ ਕਰਨਾ ਹੈ ਤਾਂ ਜੋ ਪੰਜਾਬ ਦਾ ਕੋਈ ਵੀ ਨਿਵਾਸੀ ਫੰਡਾਂ ਦੀ ਘਾਟ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਇਸ ਦਿਸ਼ਾ ਵਿੱਚ ਇੱਕ ਕ੍ਰਾਂਤੀਕਾਰੀ ਕਦਮ ਹੈ ਅਤੇ ਇਸਦੀ ਸਫ਼ਲਤਾ ਲਈ ਨਿੱਜੀ ਹਸਪਤਾਲਾਂ ਦੀ ਸਰਗਰਮ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ।

ਇਸ ਗੱਲ 'ਤੇ ਜ਼ੋਰ ਦਿੰਦੇ ਦਿੰਦਿਆਂ ਕਿ ਪ੍ਰਾਈਵੇਟ ਹਸਪਤਾਲ ਐਮਐਮਐਸਵਾਈ ਦੇ ਸਫ਼ਲ ਲਾਗੂਕਰਨ ਵਿੱਚ ਮਹੱਤਵਪੂਰਨ ਭਾਈਵਾਲ ਹਨ, ਸਿਹਤ ਮੰਤਰੀ ਨੇ ਕਿਹਾ ਕਿ ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਤੋਂ ਮਿਲ ਰਿਹਾ ਉਤਸ਼ਾਹਜਨਕ ਹੁੰਗਾਰਾ ਪੰਜਾਬ ਭਰ ਵਿੱਚ ਇਸ ਯੋਜਨਾ ਦੀ ਪਹੁੰਚ ਵਧੇਰੇ ਮਜ਼ਬੂਤੀ ਦੇਵੇਗਾ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸ ਯੋਜਨਾ ਨੂੰ ਪਾਰਦਰਸ਼ਤਾ ਅਤੇ ਕਾਰਜ-ਕੁਸ਼ਲ ਦੇ ਨਜ਼ਰੀਏ ਤੋਂ ਪੂਰੀ ਸੋਚ-ਵਿਚਾਰ ਤੋਂ ਬਾਅਦ ਤਿਆਰ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸਦਾ ਲਾਭ ਜ਼ਮੀਨੀ ਪੱਧਰ 'ਤੇ ਪੰਜਾਬ ਦੇ ਹਰ ਨਿਵਾਸੀ ਤੱਕ ਪਹੁੰਚੇ ।

ਉਨ੍ਹਾਂ ਨੇ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਅਧੀਨ ਸੂਚੀਬੱਧ ਹੋਣ ਸਬੰਧੀ ਰਸਮੀ ਪ੍ਰਕਿਰਿਆਵਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਨਿਵਾਸੀਆਂ ਨੂੰ ਜਲਦ ਤੋਂ ਜਲਦ ਇਸ ਯੋਜਨਾ ਦਾ ਲਾਭ ਮਿਲਣਾ ਸ਼ੁਰੂ ਹੋ ਸਕੇ।

ਇਸ ਮੀਟਿੰਗ ਵਿੱਚ ਮੈਕਸ, ਫੋਰਟਿਸ, ਸ਼ਾਲਬੀ ਅਤੇ ਲਿਵਾਸਾ ਹਸਪਤਾਲ ਸਮੇਤ ਹੋਰ ਉੱਚ-ਪੱਧਰੀ ਨਿੱਜੀ ਸਿਹਤ ਸੰਭਾਲ ਪ੍ਰਦਾਤਾਵਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਨ੍ਹਾਂ ਹਸਪਤਾਲਾਂ ਦੇ ਪ੍ਰਤੀਨਿਧੀਆਂ ਨੇ ਇਸ ਯੋਜਨਾ ਵਿੱਚ ਸ਼ਾਮਲ ਹੋਣ ਲਈ ਡੂੰਘੀ ਦਿਲਚਸਪੀ ਦਿਖਾਈ ਅਤੇ ਇੱਕ ਸਹਿਯੋਗੀ ਤੇ ਲੋਕ-ਕੇਂਦਰਿਤ ਸਿਹਤ ਸੰਭਾਲ ਮਾਡਲ ਤਿਆਰ ਕਰਨ ਲਈ ਰਾਜ ਸਰਕਾਰ ਦੀ ਸਰਗਰਮ ਪਹੁੰਚ ਦੀ ਸ਼ਲਾਘਾ ਕੀਤੀ।

ਇਸ ਗੱਲਬਾਤ ਸੈਸ਼ਨ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਰਾਜ ਸਿਹਤ ਏਜੰਸੀ ਦੇ ਸੀਈਓ ਸੰਯਮ ਅਗਰਵਾਲ ਨੇ ਇਨ੍ਹਾਂ ਹਸਪਤਾਲਾਂ ਦੇ ਨੁਮਾਇੰਦਿਆਂ ਦੁਆਰਾ ਇਲਾਜ ਪੈਕੇਜਾਂ, ਸੂਚੀਬੱਧ ਹੋਣ ਦੀ ਪ੍ਰਕਿਰਿਆ ਅਤੇ ਕੈਸ਼ਲੈੱਸ ਇੰਟਰਫੇਸ ਦੇ ਤਕਨੀਕੀ ਪੱਖਾਂ ਬਾਰੇ ਉਠਾਏ ਗਏ ਵੱਖ-ਵੱਖ ਸਵਾਲਾਂ ਦਾ ਜਵਾਬ ਵੀ ਦਿੱਤਾ।

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ