Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਦੇ ਸਾਰਥਕ ਸਿੱਟੇ

January 07, 2026 03:33 PM
SehajTimes

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 62000 ਤੋਂ ਵੱਧ

ਚੰਡੀਗੜ੍ਹ : ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਅਤੇ ਖ਼ਾਸ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ। ਜਨਵਰੀ ਤੋਂ ਦਸੰਬਰ 2025 ਤੱਕ 5 ਲੱਖ ਤੋਂ ਵੱਧ ਲੋਕ ਛੱਤਬੀੜ ਚਿੜੀਆਘਰ ਦਾ ਦੌਰਾ ਕਰ ਚੁੱਕੇ ਹਨ। ਇਨ੍ਹਾਂ ਵਿੱਚੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 62 ਹਜ਼ਾਰ ਤੋਂ ਵੱਧ ਹੈ।

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੀਤੇ ਗਏ ਅਨੇਕਾਂ ਉਪਰਾਲਿਆਂ ਸਦਕਾ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਮਹਿੰਦਰ ਚੌਧਰੀ ਜ਼ੂਓਲੌਜੀਕਲ ਪਾਰਕ, ਜਿਸਨੂੰ ਛੱਤਬੀੜ ਚਿੜੀਆਘਰ ਵਜੋਂ ਵੀ ਜਾਣਿਆ ਜਾਂਦਾ ਹੈ, ਦਾ ਦੌਰਾ ਕੀਤਾ ਹੈ।

ਦੱਸਣਯੋਗ ਹੈ ਕਿ ਪ੍ਰਾਈਵੇਟ ਪ੍ਰਾਇਮਰੀ ਸਕੂਲਾਂ ਦੇ 18000 ਤੋਂ ਵੱਧ ਅਤੇ ਪ੍ਰਾਈਵੇਟ ਹਾਈ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 16000 ਤੋਂ ਵੱਧ ਸੀ।

ਇਹ ਵੱਡੀ ਗਿਣਤੀ ਪੰਜਾਬ ਦੀ ਨੌਜਵਾਨ ਪੀੜ੍ਹੀ ਵਿੱਚ ਸੂਬੇ ਦੇ ਜੰਗਲੀ ਜੀਵਾਂ ਤੋਂ ਇਲਾਵਾ ਵਿਭਿੰਨ ਬਨਸਪਤੀ ਅਤੇ ਜੀਵ-ਜੰਤੂਆਂ ਬਾਰੇ ਵਧ ਰਹੀ ਉਤਸੁਕਤਾ ਅਤੇ ਸੂਬਾ ਸਰਕਾਰ ਵੱਲੋਂ ਜੰਗਲੀ ਜਾਨਵਰਾਂ ਪ੍ਰਤੀ ਹਮਦਰਦੀ ਦੀ ਭਾਵਨਾ ਪੈਦਾ ਕਰਨ ਲਈ ਚੁੱਕੇ ਗਏ ਵਿਸ਼ੇਸ਼ ਕਦਮਾਂ ਨੂੰ ਦਰਸਾਉਂਦੀ ਹੈ ਕਿਉਂਕਿ ਇਹ ਜੰਗਲੀ ਜੀਵ ਵੀ ਕੁਦਰਤ ਦਾ ਇੱਕ ਮਹੱਤਵਪੂਰਨ ਹਿੱਸਾ ਹਨ।

ਇਹ ਵੀ ਜ਼ਿਕਰਯੋਗ ਹੈ ਕਿ 1977 ਵਿੱਚ ਵਜੂਦ ਵਿੱਚ ਆਏ ਚਿੜੀਆਘਰ ਛੱਤਬੀੜ ਵਿਖੇ ਸਮੇਂ ਸਮੇਂ ਸਿਰ ਲੋਕਾਂ ਵਿੱਚ ਜੰਗਲੀ ਜੀਵਾਂ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਲਈ ਵੱਖੋ ਵੱਖਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਜਿਨ੍ਹਾਂ ਵਿੱਚ ਖੂਨਦਾਨ ਕੈਂਪ, ਦੌੜ ਮੁਕਾਬਲਾ (ਰਨ ਫਾਰ ਵਾਈਲਡ), ਜੂ ਐਜੂਕੇਸ਼ਨ ਪ੍ਰੋਗਰਾਮ ਆਦਿ ਸ਼ਾਮਲ ਹਨ। ਇਹਨਾਂ ਗਤੀਵਿਧੀਆਂ ਨਾਲ ਬੱਚਿਆਂ, ਨੌਜਵਾਨਾਂ ਅਤੇ ਆਮ ਜਨਤਾ ਨੂੰ ਜੰਗਲੀ ਜੀਵਾਂ ਪ੍ਰਤੀ ਪ੍ਰੇਰਿਤ ਕੀਤਾ ਜਾਂਦਾ ਹੈ।

ਚਿੜੀਆਘਰ ਵਿੱਚ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ (ਬਹੁਤ ਵੱਡਾ ਪਿੰਜਰਾ ਜਿੱਥੇ ਸੈਲਾਨੀ ਪੰਛੀਆਂ ਨੂੰ ਦੇਖ ਸਕਦੇ ਹਨ) ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਸ ਤੋਂ ਇਲਾਵਾ ਇੱਥੇ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਬਣਾਇਆ ਗਿਆ ਹੈ। ਲਗਭਗ 1200 ਮੀਟਰ ਦੇ ਵਾਈਲਡਲਾਈਫ ਸਫ਼ਾਰੀ ਖੇਤਰ ਵਿੱਚ, 260 ਕੇ.ਵੀ. ਸਮਰੱਥਾ ਵਾਲਾ ਸੋਲਰ ਪਲਾਂਟ ਲਗਾਉਣ ਦੇ ਨਾਲ-ਨਾਲ ਚਾਰ ਦੀਵਾਰੀ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ।

ਸ਼ੇਰ ਸਫਾਰੀ ਵਿਖੇ ਮਾਸਾਹਾਰੀ ਜਾਨਵਰਾਂ ਲਈ ਇੱਕ ਮਹੱਤਵਪੂਰਨ ਦੇਖਭਾਲ ਕੇਂਦਰ ਦੀ ਉਸਾਰੀ ਵੀ ਕੀਤੀ ਗਈ ਹੈ ਅਤੇ ਸੈਲਾਨੀਆਂ, ਖਾਸ ਕਰਕੇ ਸਕੂਲੀ ਬੱਚਿਆਂ, ਦੀ ਸਹਾਇਤਾ ਲਈ ਇੱਕ ਓਪਨ ਏਅਰ ਜ਼ੂ ਐਜੂਕੇਸ਼ਨ ਪਲਾਜ਼ਾ ਵੀ ਬਣਾਇਆ ਗਿਆ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ