Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

January 07, 2026 03:40 PM
SehajTimes

ਹੋਰ ਜਾਂਚ ਜਾਰੀ

ਬਠਿੰਡਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਚਾਰ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਚਾਰ ਮੈਗਜ਼ੀਨ ਅਤੇ 26 ਜ਼ਿੰਦਾ ਕਾਰਤੂਸ ਨਾਲ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਕਰਨ ਦੀ ਇੱਕ ਵਾਰਦਾਤ ਨੂੰ ਟਾਲ ਦਿੱਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਠਿੰਡਾ ਦੇ ਗਿੱਲ ਪੱਤੀ ਦੇ ਵਸਨੀਕ ਕੁਲਦੀਪ ਸਿੰਘ, ਜੋ ਇਸ ਵੇਲੇ ਕੈਨੇਡਾ ਵਿੱਚ ਰਹਿ ਰਿਹਾ ਹੈ, ਬਠਿੰਡਾ ਦੇ ਕੋਟਸ਼ਮੀਰ ਦਾ ਵਸਨੀਕ ਗੁਰਵਿੰਦਰ ਸਿੰਘ ਅਤੇ ਬਠਿੰਡਾ ਦੇ ਪਿੰਡ ਭੋਖੜਾ ਦੇ ਵਸਨੀਕ ਗਗਨਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਗਲੌਕ, ਇੱਕ ਜ਼ਿਗਾਨਾ, ਇੱਕ .30 ਬੋਰ ਦਾ ਪਿਸਤੌਲ ਅਤੇ ਇੱਕ .32 ਬੋਰ ਦਾ ਪਿਸਤੌਲ ਸ਼ਾਮਲ ਹਨ। ਚਾਰ ਪਿਸਤੌਲਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਬਿਨਾਂ ਰਜਿਸਟਰੇਸ਼ਨ ਨੰਬਰ ਵਾਲੀ ਇੱਕ ਹੁੰਡਈ ਵਰਨਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਵਿੱਚ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਕੁਲਦੀਪ ਸਿੰਘ ਹਾਲ ਹੀ ਵਿੱਚ ਯੋਜਨਾਬੱਧ ਗੋਲੀਬਾਰੀ ਨੂੰ ਅੰਜਾਮ ਦੇਣ ਲਈ ਵਿਸ਼ੇਸ਼ ਤੌਰ ’ਤੇ ਕੈਨੇਡਾ ਤੋਂ ਬਠਿੰਡਾ ਆਇਆ ਸੀ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਚੱਲ ਰਹੀ ਅੰਤਰ-ਗੈਂਗ ਦੁਸ਼ਮਣੀ ਵਿੱਚ ਆਪਣੀ ਸ਼ਮੂਲੀਅਤ ਬਾਰੇ ਵੀ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਪੁਲਿਸ ਸਟੇਸ਼ਨ ਥਰਮਲ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ, ਜਦੋਂ ਕਿ ਅਗਲੇਰੇ ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਏ.ਆਈ.ਜੀ. ਸੀ.ਆਈ. ਬਠਿੰਡਾ ਅਵਨੀਤ ਕੌਰ ਸਿੱਧੂ ਨੇ ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਸੀ.ਆਈ. ਬਠਿੰਡਾ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖਤਾ ਇਤਲਾਹ ਮਿਲੀ ਸੀ ਕਿ ਅਰਸ਼ ਡੱਲਾ ਗੈਂਗ ਨਾਲ ਜੁੜੇ ਸ਼ੂਟਰਾਂ ਕੋਲ ਗੈਰ-ਕਾਨੂੰਨੀ ਹਥਿਆਰ ਹਨ ਅਤੇ ਉਹ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਇਤਲਾਹ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਸੀ.ਆਈ. ਬਠਿੰਡਾ ਦੀ ਟੀਮ ਨੇ ਜ਼ਿਲ੍ਹਾ ਪੁਲਿਸ ਬਠਿੰਡਾ ਨਾਲ ਮਿਲ ਕੇ ਗੋਨਿਆਣਾ ਰੋਡ ’ਤੇ ਸੁੱਚਾ ਸਿੰਘ ਨਗਰ ਨੇੜੇ ਨਾਕਾ ਲਗਾਇਆ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧ ਵਿੱਚ, ਬਠਿੰਡਾ ਦੇ ਥਰਮਲ ਸਥਿਤ ਪੁਲਿਸ ਸਟੇਸ਼ਨ ਵਿਖੇ ਆਰਮਜ਼ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 3 ਮਿਤੀ 05.01.2026 ਅਧੀਨ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Malwa

ਭਗਵਾਨ ਪਰਸ਼ੂਰਾਮ ਜੈਯੰਤੀ ਅਤੇ ਮੂਰਤੀ ਸਥਾਪਨਾ ਸਮਾਗਮ 19 ਨੂੰ

ਡਿਪਟੀ ਕਮਿਸ਼ਨਰ ਵੱਲੋਂ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਸਬੰਧੀ ਪੌਦੇ ਲਗਾਉਣ ਦੀ ਮੁਹਿੰਮ ਲਈ ਤਿਆਰੀਆਂ ਦਾ ਜਾਇਜ਼ਾ

ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਥਾਪਰ ਨਰਸਿੰਗ ਕਾਲਜ ਵਿੱਚ ਆਫਤ ਪ੍ਰਬੰਧਨ ‘ਤੇ ਵਰਕਸ਼ਾਪ ਆਯੋਜਿਤ

ਮਿਉਂਸਪਲ ਕੌਂਸਲ ਚੋਣਾਂ 2026 ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ

ਮਾਤਾ ਬਲਵਿੰਦਰ ਕੌਰ ਮਾਨ ਦੀ ਅੰਤਿਮ ਅਰਦਾਸ ਦੇ ਮੌਕੇ ਵੱਖ-ਵੱਖ ਆਗੂਆਂ ਨੇ ਲਗਵਾਈ ਹਾਜ਼ਰੀ

ਮਨੁੱਖੀ ਅਧਿਕਾਰੀ ਕਮਿਸ਼ਨ ਦੇ ਦਖ਼ਲ ਤੋਂ ਬਾਦ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਸਾਫ ਸਫਾਈ ਦਾ ਕੰਮ ਸੁਰੂ : ਨਦੀਮ ਖਾਂ

ਮਨੁੱਖੀ ਸੰਵੇਦਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਉੱਤਮ ਜ਼ਰੀਆ ਹੈ ਕਲਾ: ਡਾ. ਜਗਦੀਪ ਸਿੰਘ

ਸਰਕਾਰੀ ਸਕੂਲ ਸੁਰਗਾਪੁਰੀ ਦੇ ਵਿਦਿਆਰਥੀਆਂ ਦਾ ਲਵਾਇਆ ਜੈਪੁਰ ਵਿਦਿਅਕ ਟੂਰ

ਪੁਲਿਸ ਨੇ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ 1 ਦੋਸ਼ੀ ਨੂੰ ਨਜਾਇਜ ਅਸਲੇ ਸਮੇਤ ਕੀਤਾ ਕਾਬੂ