Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਲਾਲ ਚੰਦ ਕਟਾਰੂਚੱਕ

January 07, 2026 06:48 PM
SehajTimes

ਮਜ਼ਦੂਰਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣਾ ਸੂਬਾ ਸਰਕਾਰ ਦੀ ਪਹਿਲੀ ਤਰਜੀਹ

ਚੰਡੀਗੜ੍ਹ : ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਸਾਲ 2023 ਵਿੱਚ ਬਣਾਈ ਗਈ ਨੀਤੀ ਤਹਿਤ 519 ਹੋਰ ਸੀਨੀਅਰ ਕਾਮਿਆਂ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ ਪਰ ਜੋ ਉਮਰ ਅਤੇ ਵਿਦਿਅਕ ਯੋਗਤਾ ਪੂਰਾ ਨਹੀਂ ਕਰਦੇ , ਨੂੰ ਰੈਗੂਲਰ ਕਰਨ ਦਾ ਪ੍ਰਸਤਾਵ ਵਿੱਤ, ਪਰਸੋਨਲ, ਕਾਨੂੰਨੀ ਮਸ਼ੀਰ ਵਿਭਾਗ ਨੂੰ ਭੇਜਿਆ ਹੈ। ਜੰਗਲਾਤ ਵਿਭਾਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਤੋਂ ਸੇਧ ਲੈ ਕੇ ਵਿਭਾਗੀ ਕਾਮਿਆਂ ਨੂੰ ਲਾਭ ਦੇਣ ਲਈ ਹਰ ਸੰਭਵ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਜਾਣਕਾਰੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਦਿੱਤੀ।

ਯੂਨੀਅਨ ਦੇ ਨੁਮਾਇੰਦਿਆਂ ਵੱਲੋਂ, ਪਿਛਲੇ ਸਾਲ 30 ਜੁਲਾਈ ਨੂੰ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਾਮਿਆਂ ਦੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ ਦੇ ਸਬੰਧ ਵਿੱਚ, ਮੰਤਰੀ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਇਸ ਸਬੰਧ ਵਿੱਚ ਏਕੀਕ੍ਰਿਤ ਮਨੁੱਖੀ ਸਰੋਤ ਪ੍ਰਬੰਧਨ ਪ੍ਰਣਾਲੀ (ਆਈ.ਐਸ.ਆਰ.ਐਮ.ਐਸ.) ਆਈ.ਡੀਜ਼ ਅੱਪਡੇਟ ਕਰ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਤਨਖਾਹਾਂ ਜਾਰੀ ਕਰ ਦਿੱਤੀਆਂ ਜਾਣਗੀਆਂ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਕਾਮਿਆਂ ਦੀ ਸਮੇਂ ਸਿਰ ਅਦਾਇਗੀ ਅਤੇ ਵੰਡ ਨੂੰ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦਾ ਕੋਈ ਵਿੱਤੀ ਨੁਕਸਾਨ ਨਾ ਝੱਲਣਾ ਪਵੇ। ਮੰਤਰੀ ਨੇ ਯੂਨੀਅਨ ਦੀਆਂ ਹੋਰ ਮੰਗਾਂ ਨੂੰ ਸੁਹਿਰਦਤਾ ਤੇ ਠਰੰਮੇ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਵਿਭਾਗ ਦੇ ਕਾਮਿਆਂ ਦੇ ਹਿੱਤਾਂ ਦਾ ਧਿਆਨ ਰੱਖਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਕਿਉਂਕਿ ਕਾਮੇ ਵਿਭਾਗ ਦਾ ਅਟੁੱਟ ਅੰਗ ਹਨ।

ਇਸ ਮੌਕੇ ’ਤੇ ਮੌਜੂਦ ਹੋਰਨਾਂ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ ਅਤੇ ਮੁੱਖ ਵਣਪਾਲ (ਮੈਦਾਨੀ ਖੇਤਰ) ਨਿਧੀ ਸ਼੍ਰੀਵਾਸਤਵ ਸ਼ਾਮਿਲ ਸਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ