Friday, January 09, 2026
BREAKING NEWS

Chandigarh

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

January 08, 2026 07:04 PM
SehajTimes

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਸਬੂਤੇ ਕਦਮੀਂ ਵਧ ਰਿਹੈ ਪੰਜਾਬ : ਡਾ. ਬਲਜੀਤ ਕੌਰ

ਲੋਕਾਂ ਨੂੰ ਸੀ.ਐਮ.ਪੀ.ਓਜ਼ ਜਾਂ ਚਾਈਲਡ ਹੈਲਪਲਾਈਨ 1098 ਰਾਹੀਂ ਬਾਲ ਵਿਆਹ ਸਬੰਧੀ ਮਾਮਲਿਆਂ ਦੀ ਰਿਪੋਰਟ ਕਰਨ ਦੀ ਅਪੀਲ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਬੱਚਿਆਂ ਦੇ ਸੰਪੂਰਨ ਵਿਕਾਸ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਸੂਬੇ ਵਿੱਚੋਂ ਮੁਕੰਮਲ ਰੂਪ ਵਿੱਚ ਖ਼ਤਮ ਕਰਨ ਲਈ ਨਿਰੰਤਰ, ਮਜ਼ਬੂਤ ਅਤੇ ਨਤੀਜਾ-ਮੁਖੀ ਯਤਨ ਕੀਤੇ ਜਾ ਰਹੇ ਹਨ । ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰ ਦੀ ਬਾਲ-ਕੇਂਦ੍ਰਿਤ ਅਤੇ ਨੀਤੀਗਤ ਪਹੁੰਚ ਦਾ ਹਵਾਲਾ ਦਿੰਦਿਆਂ ਸਾਂਝੀ ਕੀਤੀ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ 2025-26 ਦੌਰਾਨ ਬੱਚਿਆਂ ਦੀ ਸੁਰੱਖਿਆ ਅਤੇ ਹਿੱਤਾਂ ਨੂੰ ਬਰਕਰਾਰ ਰੱਖਣ ਲਈ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਂਦਿਆਂ ਪੰਜਾਬ ਸਰਕਾਰ ਦੇ ਦਖ਼ਲ ਨਾਲ ਬਾਲ ਵਿਆਹਾਂ ਦੇ 64 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ। ਉਨ੍ਹਾਂ ਕਿਹਾ, ‘‘ਇਹ ਦਖਲ ਮਾਨ ਸਰਕਾਰ ਵੱਲੋਂ ਬੱਚਿਆਂ ਦੇ ਅਧਿਕਾਰਾਂ ਅਤੇ ਭਵਿੱਖ ਨੂੰ ਦਰਪੇਸ਼ ਖਤਰੇ ਨਾਲ ਨਜਿੱਠਣ ਲਈ ਫੌਰੀ ਅਤੇ ਫੈਸਲਾਕੁੰਨ ਕਾਰਵਾਈ ਕਰਨ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੇ ਹਨ।’’

ਇਸ ਸਮਾਜਿਕ ਉਪਰਾਲੇ ਵਿੱਚ ਲੋਕਾਂ ਨੂੰ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਮੰਤਰੀ ਨੇ ਕਿਹਾ, ‘‘ਬਾਲ ਵਿਆਹ ਦੀ ਕਿਸੇ ਵੀ ਘਟਨਾ ਦੀ ਰਿਪੋਰਟ ਬਿਨਾਂ ਕਿਸੇ ਝਿਜਕ ਤੋਂ ਨਜ਼ਦੀਕੀ ਬਾਲ ਵਿਆਹ ਰੋਕਥਾਮ ਅਧਿਕਾਰੀ ਨਾਲ ਸੰਪਰਕ ਕਰਕੇ ਜਾਂ ਚਾਈਲਡ ਹੈਲਪਲਾਈਨ 1098 ’ਤੇ ਕਾਲ ਕਰਕੇ ਦਿੱਤੀ ਜਾ ਸਕਦੀ ਹੈ ਤਾਂ ਜੋ ਸਮੇਂ ਸਿਰ ਕਾਰਵਾਈ ਨੂੰ ਯਕੀਨੀ ਬਣਾ ਕੇ ਬੱਚਿਆਂ ਦੀ ਸੁਰੱਖਿਆ ਕੀਤੀ ਜਾ ਸਕੇ।’’

ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਬਾਲ ਵਿਆਹ ਰੋਕਥਾਮ ਲਈ ਨਿਯੁਕਤ ਸਾਰੇ ਅਧਿਕਾਰੀਆਂ ਦੇ ਵੇਰਵੇ ਭਾਰਤ ਸਰਕਾਰ ਦੇ ਰਾਸ਼ਟਰੀ ਬਾਲ ਵਿਆਹ ਮੁਕਤੀ ਪੋਰਟਲ ’ਤੇ ਅਪਲੋਡ ਕੀਤੇ ਗਏ ਹਨ, ਜੋ ਪਾਰਦਰਸ਼ਤਾ ਅਤੇ ਆਸਾਨ ਜਨਤਕ ਪਹੁੰਚ ਨੂੰ ਯਕੀਨੀ ਬਣਾਉਂਦੇ ਹਨ। ਉਨ੍ਹਾਂ ਕਿਹਾ,“ਇਸ ਨਾਲ ਲੋਕ ਬਹੁਤ ਜਲਦੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਬੰਧਤ ਅਧਿਕਾਰੀਆਂ ਤੱਕ ਪਹੁੰਚ ਕਰ ਸਕਦੇ ਹਨ,”।

ਸੂਬੇ ਵੱਲੋਂ ਚੁੱਕੇ ਗਏ ਪ੍ਰਸ਼ਾਸਕੀ ਉਪਾਵਾਂ ਨੂੰ ਉਜਾਗਰ ਕਰਦਿਆਂ ਮੰਤਰੀ ਨੇ ਕਿਹਾ ਕਿ ਬੱਚਿਆਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬਾਲ ਵਿਆਹ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਪੰਜਾਬ ਭਰ ਵਿੱਚ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ 2,076 ਬਾਲ ਵਿਆਹ ਰੋਕਥਾਮ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ, “ਇਹ ਅਧਿਕਾਰੀ ਸਰਗਰਮੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ ਅਤੇ ਇਸ ਸਮਾਜਿਕ ਬੁਰਾਈ ਨੂੰ ਰੋਕਣ ਲਈ ਜ਼ਮੀਨੀ ਪੱਧਰ ’ਤੇ ਸੁਹਿਰਦਤਾ ਨਾਲ ਕੰਮ ਕਰ ਰਹੇ ਹਨ,”।

ਉਨ੍ਹਾਂ ਇਹ ਵੀ ਕਿਹਾ ਕਿ ਸਮਾਜਿਕ ਸੁਰੱਖਿਆ ਵਿਭਾਗ ਅਧੀਨ ਸਾਰੇ ਜ਼ਿਲਿਆਂ ਦੇ ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਬਾਲ ਵਿਆਹ ਰੋਕਥਾਮ ਅਧਿਕਾਰੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ, “ਇਹ ਵਿਸਤ੍ਰਿਤ ਨੈੱਟਵਰਕ ਸਥਾਨਕ ਪੱਧਰ ’ਤੇ ਚੌਕਸੀ ਨੂੰ ਯਕੀਨੀ ਬਣਾਉਂਦਾ ਹੈ ਅਤੇ ਸ਼ੁਰੂਆਤੀ ਪੜਾਅ ’ਤੇ ਹੀ ਦਖਲ ਦੇਣ ਦੀ ਸਾਡੀ ਰਣਨੀਤੀ ਨੂੰ ਮਜ਼ਬੂਤ ਕਰਦਾ ਹੈ,”।

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ, ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਮਜ਼ਬੂਤ ਕਰਨ, ਸਮੇਂ ਸਿਰ ਅਤੇ ਨਤੀਜਾ-ਮੁਖੀ ਉਪਾਵਾਂ ਰਾਹੀਂ ਸੂਬੇ ਨੂੰ ਬਾਲ ਵਿਆਹ ਤੋਂ ਮੁਕੰਮਲ ਰੂਪ ਵਿੱਚ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਸਰਗਰਮ ਅਤੇ ਵਚਨਬੱਧ ਹੈ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ, ਹੁਣ ਉਨ੍ਹਾਂ ਨੂੰ ਦਫ਼ਤਰਾਂ ਦੇ ਗੇੜੇ ਲਾਉਣ ਦੀ ਲੋੜ ਨਹੀਂ; 'ਆਪ' ਸਰਕਾਰ ਖੁਦ ਉਨ੍ਹਾਂ ਤੱਕ ਪਹੁੰਚ ਕਰੇਗੀ

'ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਐਸ.ਸੀ.ਕਮਿਸ਼ਨ ਵਲੋਂ ਰੂਪਨਗਰ ਦੇ ਐਸ.ਪੀ. ਤਲਬ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ 'ਤੇ ਰੱਖਿਆ ਜਾਵੇਗਾ

ਦੂਜੇ ਪੜਾਅ ਵਿੱਚ ਪਹੁੰਚਿਆ ਯੁੱਧ ਨਸ਼ਿਆਂ ਵਿਰੁੱਧ

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਲਾਲ ਚੰਦ ਕਟਾਰੂਚੱਕ