Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ 'ਤੇ ਰੱਖਿਆ ਜਾਵੇਗਾ

January 08, 2026 07:07 PM
SehajTimes

ਚੰਡੀਗੜ੍ਹ : ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਅੱਜ ਇਤਿਹਾਸਕ ਫੈਸਲਾ ਲੈਂਦਿਆਂ ਰੂਪਨਗਰ ਜ਼ਿਲ੍ਹੇ ਦੀ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਬਾਅਦ ਇਸ ਸੈਂਚੁਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੰਗਲੀ ਜੀਵ ਸੈਂਚੁਰੀ ਵਜੋਂ ਜਾਣਿਆ ਜਾਵੇਗਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਵਸ ਪਿਛਲੇ ਸਾਲ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ ਸੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਬਦਲ ਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਂ 'ਤੇ ਰੱਖਣ ਦੀ ਸਿਫਾਰਸ਼ ਭੇਜੀ ਗਈ ਸੀ। ਜ਼ਿਕਰਯੋਗ ਹੈ ਕਿ ਇਹ ਜੰਗਲੀ ਜੀਵ ਸੈਂਚੁਰੀ ਤਿੰਨ ਪਿੰਡਾਂ ਝੱਜਰ, ਬਚੌਲੀ ਅਤੇ ਲਮਲੇਹਰੀ ਵਿੱਚ 289 ਏਕੜ ਖੇਤਰ ‘ਚ ਫੈਲੀ ਹੋਈ ਹੈ। ਇਨ੍ਹਾਂ ਵਿੱਚੋਂ 218 ਏਕੜ ਰਕਬਾ ਝੱਜਰ ਵਿੱਚ, 55 ਏਕੜ ਬਚੌਲੀ ਵਿੱਚ ਅਤੇ ਬਾਕੀ ਲਮਲੇਹਰੀ ਵਿੱਚ ਆਉਂਦਾ ਹੈ। ਇਸ ਤੋਂ ਇਲਾਵਾ, ਜੰਗਲੀ ਜੀਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਜੰਗਲੀ ਜੀਵ ਸੁਰੱਖਿਆ ਐਕਟ, 1972 ਦੀ ਧਾਰਾ 18 (1) ਅਨੁਸਾਰ ਪੂਰੇ 289 ਏਕੜ ਖੇਤਰ ਨੂੰ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਘੋਸ਼ਿਤ ਕੀਤਾ ਗਿਆ ਸੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਚੀਫ਼ ਵਾਈਲਡਲਾਈਫ ਵਾਰਡਨ ਬਸੰਤਾ ਰਾਜ ਕੁਮਾਰ ਅਤੇ ਸੀ.ਸੀ.ਐਫ. (ਜੰਗਲੀ ਜੀਵ) ਸਤਿੰਦਰ ਸਾਗਰ ਮੌਜੂਦ ਸਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ