Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

January 08, 2026 07:13 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਜੋ ਕਿ ਏ.ਆਈ.ਐਫ ਸਕੀਮ ਨੂੰ ਲਾਗੂ ਕਰਨ ਲਈ ਸਟੇਟ ਨੋਡਲ ਏਜੰਸੀ ਹੈ ਨੇ ਆਪਣੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੀ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਲਈ ਰਾਸ਼ਟਰੀ ਮਾਨਤਾ ਪ੍ਰਾਪਤ ਕੀਤੀ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਯੋਜਨਾ ਅਧੀਨ ਪ੍ਰੋਜੈਕਟਾਂ ਨੂੰ ਵਧੀਆ ਢੰਗ ਨਾਲ ਲਾਗੂਕਰਨ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਲਈ ਪੰਜਾਬ ਨੂੰ ਦੋ ਵੱਕਾਰੀ ਅਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੱਸਿਆ ਕਿ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਇਕ ਖੇਤਰੀ ਕਾਨਫਰੰਸ ਦੌਰਾਨ ਪੰਜਾਬ ਨੂੰ ‘ਬੈਸਟ ਪਰਫਾਰਮਿੰਗ ਸਟੇਟ’ ਅਤੇ ‘ਬੈਸਟ ਸਟੇਟ ਪ੍ਰੋਜੈਕਟ ਮੋਨੀਟੀਰਿੰਗ ਯੂਨਿਟ’ ਵੱਜੋਂ ਅਵਾਰਡ ਹਾਸਲ ਹੋਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ 31 ਦਸੰਬਰ, 2025 ਤੱਕ ਪੰਜਾਬ ਵਿੱਚ ਕੁੱਲ 31,076 ਪ੍ਰੋਜੈਕਟਾਂ ਨੂੰ ਏ.ਆਈ.ਐਫ ਸਕੀਮ ਤਹਿਤ ਮਨਜ਼ੂਰੀ ਦਿੱਤੀ ਗਈ ਹੈ ਜਿਨ੍ਹਾਂ ਵਿੱਚ ₹11,270 ਕਰੋੜ ਦਾ ਨਿਵੇਸ਼ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪ੍ਰੋਜੈਕਟਾਂ ਲਈ ਵੱਖ ਵੱਖ ਬੈਂਕਾਂ ਵੱਲੋਂ ₹7,221 ਕਰੋੜ ਦੇ ਕਰਜ਼ੇ ਵੀ ਮਨਜ਼ੂਰ ਕੀਤੇ ਗਏ ਹਨ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਦੇ ਲਾਭਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 7 ਸਾਲਾਂ ਦੀ ਮਿਆਦ ਲਈ ₹2 ਕਰੋੜ ਤੱਕ ਦੇ ਕਰਜ਼ਿਆਂ 'ਤੇ 3 ਪ੍ਰਤੀਸ਼ਤ ਵਿਆਜ 'ਤੇ ਸਹਾਇਤਾ ਦਿੱਤੀ ਜਾਂਦੀ ਹੈ । ਇਸ ਸਕੀਮ ਅਧੀਨ ਕਰਜ਼ਿਆ ਦੀ ਵਿਆਜ਼ ਦਰ 9 ਪ੍ਰਤੀਸ਼ਤ ਤੱਕ ਸੀਮਤ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਬਾਗਬਾਨੀ ਵਿਭਾਗ ਜੋ ਕਿ ਏ.ਆਈ.ਐਫ ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਵਜੋਂ ਨਿਯੁਕਤ ਕੀਤਾ ਗਿਆ ਹੈ, ਵੱਲੋਂ ਇੱਕ ਵਟਸਅਪ ਹੈਲਪਲਾਈਨ ਨੰਬਰ 9056092906 ਸਥਾਪਤ ਕੀਤਾ ਹੈ, ਜਿਸ ਰਾਹੀਂ ਦਿਲਚਸਪੀ ਰੱਖਣ ਵਾਲੇ ਕਿਸਾਨ ਯੋਜਨਾ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਇਹ‘ਬੈਸਟ ਪਰਫਾਰਮਿੰਗ ਸਟੇਟ' ਅਵਾਰਡ ਭਾਰਤ ਸਰਕਾਰ ਦੇ ਸੰਯੁਕਤ ਸਕੱਤਰ ਸ਼੍ਰੀ ਅਨਬਾਲਗਨ ਪੀ ਅਤੇ ਉੱਪ ਸਕੱਤਰ ਸ਼੍ਰੀਮਤੀ ਰਚਨਾ ਕੁਮਾਰ ਵੱਲੋਂ ਡਾਇਰੈਕਟਰ ਬਾਗਬਾਨੀ, ਪੰਜਾਬ, ਅਤੇ ਏ.ਆਈ.ਐਫ ਸਕੀਮ ਦੇ ਸਟੇਟ ਨੋਡਲ ਅਫਸਰ ਸ਼੍ਰੀਮਤੀ ਸ਼ੈਲੇਂਦਰ ਕੌਰ ਨੇ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਦੂਜਾ ਅਵਾਰਡ ਸ਼੍ਰੀਮਤੀ ਰਵਦੀਪ ਕੌਰ, ਟੀਮ ਲੀਡਰ ਅਤੇ ਸ਼੍ਰੀ ਯੁਵਰਾਜ ਔਲਖ, ਸਲਾਹਕਾਰ, ਸਟੇਟ ਪ੍ਰੋਜੈਕਟ ਨਿਗਰਾਨੀ ਯੂਨਿਟ ਵੱਲੋਂ ਅਵਾਰਡ ਪ੍ਰਾਪਤ ਕੀਤਾ ਗਿਆ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ