Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

January 08, 2026 07:20 PM
SehajTimes

ਚੰਡੀਗੜ੍ਹ : ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਕਾਰਜਾਂ ਵਾਸਤੇ 17.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਅਕਾਦਮਿਕ ਵਿਕਾਸ ਲਈ ਵਿਦਿਆਰਥੀਆਂ ਨੂੰ ਉਸਾਰੂ ਅਤੇ ਢੁਕਵਾਂ ਮਾਹੌਲ ਉਪਲਬਧ ਕਰਵਾਉਣਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਨੇ ਰਾਜ ਭਰ ਵਿੱਚ ਫੰਡਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਇਆ ਹੈ। ਅੰਮ੍ਰਿਤਸਰ ਨੂੰ 1.58 ਕਰੋੜ ਰੁਪਏ, ਬਰਨਾਲਾ ਨੂੰ 44.64 ਲੱਖ ਰੁਪਏ, ਬਠਿੰਡਾ ਨੂੰ 76.02 ਲੱਖ, ਫਰੀਦਕੋਟ ਨੂੰ 50.31 ਲੱਖ, ਫਤਿਹਗੜ੍ਹ ਸਾਹਿਬ ਨੂੰ 23.22 ਲੱਖ, ਫਾਜ਼ਿਲਕਾ ਨੂੰ 1.13 ਕਰੋੜ ਰੁਪਏ, ਫਿਰੋਜ਼ਪੁਰ ਨੂੰ 40.41 ਲੱਖ, ਗੁਰਦਾਸਪੁਰ ਨੂੰ 1.18 ਕਰੋੜ ਤੋਂ ਵੱਧ, ਹੁਸ਼ਿਆਰਪੁਰ ਨੂੰ 97.44 ਲੱਖ, ਜਲੰਧਰ ਨੂੰ 97.41 ਲੱਖ, ਕਪੂਰਥਲਾ ਨੂੰ 20.52 ਲੱਖ, ਲੁਧਿਆਣਾ ਨੂੰ 1.50 ਕਰੋੜ, ਮਾਲੇਰਕੋਟਲਾ ਨੂੰ 15.75 ਲੱਖ, ਮਾਨਸਾ ਨੂੰ 61.11 ਲੱਖ, ਮੋਗਾ ਨੂੰ 32.74 ਲੱਖ , ਮੁਕਤਸਰ ਨੂੰ 46.47 ਲੱਖ, ਪਠਾਨਕੋਟ ਨੂੰ 37.11 ਲੱਖ ਰੁਪਏ, ਪਟਿਆਲਾ ਨੂੰ 1.50 ਕਰੋੜ ਰੁਪਏ, ਰੂਪਨਗਰ ਨੂੰ 78.14 ਲੱਖ ਰੁਪਏ, ਐਸ.ਬੀ.ਐਸ.ਨਗਰ ਨੂੰ 25.29 ਲੱਖ, ਸੰਗਰੂਰ ਨੂੰ 2.45 ਕਰੋੜ , ਐਸ.ਏ.ਐਸ. ਨਗਰ (ਮੁਹਾਲੀ) ਨੂੰ 42.87 ਲੱਖ ਰੁਪਏ ਅਤੇ ਤਰਨ ਤਾਰਨ ਨੂੰ 59.49 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਸ. ਬੈਂਸ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ) ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਹ ਰਕਮ ਸਿੱਧੀ ਸਬੰਧਤ ਸਕੂਲ ਪ੍ਰਬੰਧਨ ਕਮੇਟੀਆਂ (ਐਸ.ਐਮ.ਸੀ.) ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਨ ਤਾਂ ਜੋ ਇਸ ਅਮਲ ਵਿੱਚ ਪਾਰਦਰਸ਼ਤਾ ਅਤੇ ਭਾਈਚਾਰਕ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। ਇਸ ਪਹਿਲ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਾਰੇ ਸਕੂਲਾਂ ਵਿੱਚ ਮਿਆਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਅਹਿਮ ਕਦਮ ਦੱਸਦਿਆਂ ਸ. ਬੈਂਸ ਨੇ ਕਿਹਾ, ‘‘ਇੱਕ ਉਜਵਲ, ਸਾਫ਼-ਸੁਥਰਾ ਅਤੇ ਸੰਗਠਿਤ ਸਕੂਲ ਵਾਤਾਵਰਣ ਬੱਚਿਆਂ ਦੀ ਇਕਾਗਰਤਾ ਅਤੇ ਸਿੱਖਣ- ਸਮਰੱਥਾ ਨੂੰ ਸਿੱਧੇ ਤੌਰ ’ਤੇ ਪ੍ਰਭਾਵਿਤ ਕਰਦਾ ਹੈ। ਅਸੀਂ ਆਪਣੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਯਤਨ ਕਰ ਰਹੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਸਰਕਾਰੀ ਸਕੂਲਾਂ ਨੂੰ ਵਿਦਿਅਕ ਪੁਨਰ- ਸੁਰਜੀਤੀ ਦਾ ਕੇਂਦਰ ਬਣਾਉਣ ਵਿੱਚ ਅਸੀਂ ਸਫ਼ਲ ਹੋਵਾਂਗੇ।’’ ਉਨ੍ਹਾਂ ਅੱਗੇ ਕਿਹਾ, ‘‘ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਵਿਦਿਅਕ ਮਿਆਰਾਂ ਦੇ ਅਨੁਕੂਲ ਬਣਾ ਕੇ ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲ ਵਿੱਚ ਆਉਣ ਵਾਲਾ ਹਰ ਬੱਚਾ ਖੁਦ ਨੂੰ ਉਤਸ਼ਾਹਿਤ, ਮੁੱਲਵਾਨ ਅਤੇ ਚੰਗਾ ਸਿਖਿਆਰਥੀ ਮਹਿਸੂਸ ਕਰੇ।’’

Have something to say? Post your comment

 

More in Chandigarh

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਸ੍ਰੀ ਮਦ ਭਾਗਵਤ ਕਥਾ ਦੇ ਸ਼ੁਭ ਆਰੰਭ ਮੌਕੇ ਆਪ ਆਗੂ ਸੁਭਾਸ਼ ਸ਼ਰਮਾ ਵੱਲੋਂ ਵਿਸ਼ੇਸ਼ ਪੂਜਨ, ਕਲਸ਼ ਸ਼ੋਭਾ ਯਾਤਰਾ ਕੱਢੀ