Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

January 08, 2026 08:01 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਰਾਮ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਅਹਾਤਾ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਉਸਦੇ ਅਹਾਤਾ ’ਤੇ ਆਇਆ ਸੀ ਅਤੇ ਉਸਨੇ ਸ਼ਿਕਾਇਤਕਰਤਾ ਨੂੰ ਕਥਿਤ ਤੌਰ ਤੇ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ ਅਤੇ ਗੰਦਾ ਪਾਣੀ ਸੀਵਰੇਜ ਵਿੱਚ ਪਾਉਣ ਦੀ ਆੜ ਵਿੱਚ ਉਸਦਾ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਧਮਕੀ ਦਿੱਤੀ ਸੀ।

ਸ਼ਿਕਾਇਤਕਰਤਾ ਵੱਲੋਂ ਇਹ ਦੱਸਣ ਦੇ ਬਾਵਜੂਦ ਕਿ ਕੁਨੈਕਸ਼ਨ ਲਗਭਗ 15 ਸਾਲਾਂ ਤੋਂ ਚੱਲ ਰਿਹਾ ਹੈ, ਦੋਸ਼ੀ ਅਧਿਕਾਰੀ ਉਸਨੂੰ ਧਮਕੀਆਂ ਦਿੰਦਾ ਰਿਹਾ ਅਤੇ ਰਿਸ਼ਵਤ ਦੀ ਮੰਗ ਕਰਦਾ ਰਿਹਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਨੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਨਾ ਕੱਟਣ ਦੇ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਬਤੌਰ ਸਬੂਤ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਦੋਸ਼ੀ ਉਨ੍ਹਾਂ ਲੋਕਾਂ ਤੋਂ ਛੋਟੀਆਂ ਰਿਸ਼ਵਤਾਂ ਲੈਂਦਾ ਸੀ ਜੋ ਆਪਣਾ ਕੰਮ ਕਰਵਾਉਣਾ ਚਾਹੁੰਦੇ ਸਨ। ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ