Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

January 09, 2026 09:24 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਈਸਰਵਾਲ, ਜ਼ਿਲ੍ਹਾ ਜਲੰਧਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਮਾਪਿਆਂ ਵਿਰੁੱਧ ਥਾਣਾ ਸਿਟੀ ਫਗਵਾੜਾ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਦੋਸ਼ੀ ਅਧਿਕਾਰੀ ਨੇ ਸ਼ਿਕਾਇਤਕਰਤਾ ਨੂੰ ਉਸਦੇ ਮਾਪਿਆਂ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਸਬੰਧ ਵਿੱਚ ਅਦਾਲਤੀ ਕੰਪਲੈਕਸ ਫਗਵਾੜਾ ਬੁਲਾਇਆ ਸੀ। ਇਸ ਮੁਲਾਕਾਤ ਦੌਰਾਨ ਦੋਸ਼ੀ ਨੇ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੂੰ ਧਮਕਾਇਆ ਕਿ ਜੇਕਰ ਭੁਗਤਾਨ ਨਾ ਕੀਤਾ ਗਿਆ ਤਾਂ ਉਸ ਦੇ ਮਾਪਿਆਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ। ਇਸ ਦਬਾਅ ਹੇਠ ਸ਼ਿਕਾਇਤਕਰਤਾ ਨੇ ਮੌਕੇ ’ਤੇ ਦੋਸ਼ੀ ਨੂੰ 2,000 ਰੁਪਏ ਰਿਸ਼ਵਤ ਵਜੋਂ ਦੇ ਦਿੱਤੇ।

ਇਸ ਤੋਂ ਬਾਅਦ ਸ਼ਿਕਾਇਤਕਰਤਾ ਆਪਣੇ ਮਾਪਿਆਂ ਨਾਲ ਪੁਲਿਸ ਥਾਣਾ ਸਿਟੀ ਫਗਵਾੜਾ ਗਿਆ, ਜਿੱਥੇ ਉਸਦੇ ਮਾਪਿਆਂ ਦੀ ਹੋਰ ਤਫ਼ਤੀਸ਼ ਕੀਤੀ ਗਈ, ਉਕਤ ਦੋਸ਼ੀ ਸਹਾਇਕ ਸਬ-ਇੰਸਪੈਕਟਰ ਨੇ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਲਈ 10,000 ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕੀਤੀ। ਜਦੋਂ ਸ਼ਿਕਾਇਤਕਰਤਾ ਨੇ ਪੂਰੀ ਰਕਮ ਦੇਣ ਵਿੱਚ ਅਸਮਰੱਥਾ ਪ੍ਰਗਟਾਈ ਤਾਂ ਦੋਸ਼ੀ ਅਧਿਕਾਰੀ ਨੇ ਰਿਸ਼ਵਤ ਵਜੋਂ ਹੋਰ 2,000 ਰੁਪਏ ਦੇ ਦਿੱਤੇ ਅਤੇ ਬਾਕੀ ਰਕਮ ਬਾਅਦ ਵਿੱਚ ਅਦਾ ਕਰਨ ਲਈ ਕਿਹਾ ਗਿਆ।


ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਦੁਬਾਰਾ ਰਾਵਲਪਿੰਡੀ ਪੁਲਿਸ ਸਟੇਸ਼ਨ ਦੇ ਨੇੜੇ ਬੁਲਾਇਆ ਅਤੇ 2,000 ਰੁਪਏ ਰਿਸ਼ਵਤ ਲੈ ਲਈ ਅਤੇ ਉਸਨੂੰ ਬਾਕੀ ਰਕਮ ਦੇਣ ਲਈ ਹਦਾਇਤ ਕੀਤੀ । ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਨਿਯਮਤ ਜ਼ਮਾਨਤ ਮਿਲਣ ਤੋਂ ਬਾਅਦ ਵੀ ਦੋਸ਼ੀ ਰਿਸ਼ਵਤ ਦੀ ਰਕਮ ਦੀ ਬਕਾਇਆ ਰਕਮ ਦੀ ਮੰਗ ਕਰਦਾ ਰਿਹਾ। ਇਸ ਤਰ੍ਹਾਂ, ਦੋਸ਼ੀ ਨੇ ਸ਼ਿਕਾਇਤਕਰਤਾ ਤੋਂ ਤਿੰਨ ਕਿਸ਼ਤਾਂ ਵਿੱਚ 6000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ