Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

January 09, 2026 09:41 PM
SehajTimes

ਚੰਡੀਗੜ੍ਹ : ਫ਼ਸਲ ਦੀ ਵਾਢੀ ਦਾ ਪ੍ਰਤੀਕ ਪੰਜਾਬ ਦਾ ਤਿਉਹਾਰ ਲੋਹੜੀ ਅੱਜ ਇੱਥੇ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਸਮੁੱਚੇ ਵਿਭਾਗ ਦੇ ਮੁਲਾਜ਼ਮਾਂ ਨਾਲ ਇਸ ਸਮਾਗਮ ਵਿੱਚ ਸ਼ਾਮਲ ਹੋਏ। ਇਸ ਸਮਾਗਮ ਦੀ ਸ਼ੁਰੂਆਤ ਲੋਹੜੀ ਦੇ ਬਾਲਣ ਨਾਲ ਹੋਈ ਅਤੇ ਸਮੁੱਚਾ ਮਾਹੌਲ ਰਵਾਇਤੀ ਸੰਗੀਤ ਅਤੇ ਲੋਕ ਨਾਚ ਦੀ ਗੂੰਜ ਨਾਲ ਝੂਮ ਉੱਠਿਆ। ਇਸ ਦੌਰਾਨ ਸਾਰਿਆਂ ਨੇ ਰੇਵੜੀ, ਗੱਚਕ ਅਤੇ ਮੂੰਗਫਲੀ ਦਾ ਸੁਆਦ ਲਿਆ। ਲੋਹੜੀ ਦੇ ਇਨ੍ਹਾਂ ਜਸ਼ਨਾਂ ਦੌਰਾਨ ਪੂਰਾ ਜੋਸ਼ ਤੇ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਮੁਲਾਜ਼ਮਾਂ ਵੱਲੋਂ ਲੋਕ ਗੀਤ ਗਾਉਣ ਦੇ ਨਾਲ-ਨਾਲ ਲੋਹੜੀ ਦੁਆਲੇ ਨੱਚਦਿਆਂ ਸਭਨਾਂ ਲਈ ਖੁਸ਼ੀਆਂ ਮੰਗੀਆਂ ਗਈਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੋਹੜੀ ਪੰਜਾਬੀ ਸੱਭਿਆਚਾਰ ਵਿੱਚ ਇੱਕ ਅਹਿਮ ਭੂਮਿਕਾ ਰੱਖਦਾ ਹੈ, ਜੋ ਠੰਢ ਦੇ ਜਾਣ ਅਤੇ ਵਾਢੀ ਦੇ ਮੌਸਮ ਦੀ ਆਮਦ ਦਾ ਪ੍ਰਤੀਕ ਹੈ। ਇਹ ਭਾਈਚਾਰਕ ਸਾਂਝ, ਸ਼ੁਕਰਾਨੇ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਜਸ਼ਨ ਹੈ। ਇਹ ਤਿਉਹਾਰ ਦਾ ਸਬੰਧ ਪੰਜਾਬ ਦੇ ਲੋਕ ਨਾਇਕ ਦੁੱਲਾ ਭੱਟੀ ਨਾਲ ਵੀ ਹੈ, ਜਿਸਨੇ ਧੀਆਂ ਦੀ ਰਾਖੀ ਲਈ ਮਹੱਤਵਪੂਰਨ ਕਿਰਦਾਰ ਅਦਾ ਕੀਤਾ।

ਇਸ ਤੋਂ ਪਹਿਲਾਂ ਮੰਤਰੀ ਨੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ ਅਤੇ ਹੜ੍ਹਾਂ ਦੇ ਬਾਵਜੂਦ ਰਾਜ ਵਿੱਚ ਝੋਨੇ ਦੀ ਖਰੀਦ ਸਫ਼ਲ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਮੰਤਰੀ ਨੇ ਡੀਐਫਐਸਸੀ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਦੇ ਤਹਿਤ ਲਾਭ ਪ੍ਰਾਪਤ ਕਰਦੇ ਰਹਿਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਆਪਣਾ ਈ-ਕੇਵਾਈਸੀ ਕਰਵਾਉਣ ਲਈ ਉਤਸ਼ਾਹਿਤ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਵਧੀਕ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਡਾ. ਅੰਜੁਮਨ ਭਾਸਕਰ, ਅਜੈਵੀਰ ਸਿੰਘ ਸਰਾਓ ਅਤੇ ਜੀਐਮ ਵਿੱਤ ਸਰਵੇਸ਼ ਕੁਮਾਰ ਮੌਜੂਦ ਸਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ