ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਨੂੰ ਲੈਕੇ ਸਨਿੱਚਰਵਾਰ ਨੂੰ ਸੁਨਾਮ ਵਿਖੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਮੁਨੀਸ਼ ਕੁਮਾਰ ਸੋਨੀ ਅਤੇ ਮੋਜੂਦਾ ਕੌਂਸਲਰ ਮੈਡਮ ਦੀਪਿਕਾ ਗੋਇਲ ਵੱਲੋਂ ਆਪਣੇ ਵਾਰਡ ਦੇ ਲੋਕਾਂ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਵਾਰਡ ਦੇ ਘਰ ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ।ਇਸ ਮੌਕੇ ਬੋਲਦਿਆਂ ਸਾਬਕਾ ਚੇਅਰਮੈਨ ਮੁਨੀਸ਼ ਕੁਮਾਰ ਸੋਨੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਪੂਰੇ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਜੋ ਉਪਰਾਲਾ ਕੀਤਾ ਗਿਆ ਹੈ ਉਸ ਨਾਲ ਮਾਵਾਂ ਦੇ ਪੁੱਤਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਨੰਬਰ ਵੀ ਜਾਰੀ ਕੀਤਾ ਗਿਆ ਹੈ ਇਸ ਉੱਪਰ ਹਰ ਵਿਅਕਤੀ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆ ਬਾਰੇ ਜਾਣਕਾਰੀ ਦੇ ਸਕਦੇ ਹਨ ਉਸ ਵਿਅਕਤੀ ਦਾ ਨਾਂਅ ਗੁਪਤ ਰੱਖਿਆ ਜਾਵੇਗਾ ਇਸ ਮੌਕੇ ਵੱਡੀ ਗਿੱਣਤੀ ਵਿੱਚ ਮਹਿਲਾਵਾਂ ਅਤੇ ਨੌਜਵਾਨ ਹਾਜਰ ਸਨ।