Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

January 10, 2026 08:47 PM
SehajTimes

ਦੇਸ਼ ਦੀ ਆਬਾਦੀ ਦਾ ਮਹਿਜ਼ 2 ਫ਼ੀਸਦੀ ਹਿੱਸਾ ਹੋਣ ਦੇ ਬਾਵਜੂਦ ਦੇਸ਼ ਦੀ ਸੈਨਾ ਵਿੱਚ ਸੂਬੇ ਦਾ ਯੋਗਦਾਨ 12 ਫ਼ੀਸਦੀ ਤੋਂ ਵੱਧ: ਅਮਨ ਅਰੋੜਾ

ਅਜੋਕੇ ਯੁੱਗ ਦੀਆਂ ਯੁੱਧ ਤਕਨੀਕਾਂ ਦੇ ਮੱਦੇਨਜ਼ਰ ਬਹਾਦਰੀ ਨੂੰ ਅਤਿ-ਆਧੁਨਿਕ ਹੁਨਰਾਂ ਨਾਲ ਲੈਸ ਕੀਤਾ ਜਾਣਾ ਸਮੇਂ ਦੀ ਲੋੜ: ਅਰੋੜਾ

ਰੱਖਿਆ ਸਕੱਤਰ ਆਰ.ਕੇ. ਸਿੰਘ ਵੱਲੋਂ ਸੰਮੇਲਨ ਦੀ ਮੇਜ਼ਬਾਨੀ ਲਈ ਪੰਜਾਬ ਸਰਕਾਰ ਦੀ ਸ਼ਲਾਘਾ

ਪੰਜਾਬ ਸਰਕਾਰ ਨੇ ਹੁਨਰ ਵਿਕਾਸ ਨੂੰ ਹੁਲਾਰਾ ਦੇਣ ਲਈ ਐਸ.ਆਈ.ਡੀ.ਐਮ., ਨੈੱਸਕਾਮ, ਮਾਈਕ੍ਰੋਸਾਫਟ, ਆਈ.ਬੀ.ਐਮ. ਅਤੇ 1ਐਮ 1 ਬੀ ਨਾਲ ਸਮਝੌਤੇ ਕੀਤੇ ਸਹੀਬੱਧ

ਚੰਡੀਗੜ੍ਹ : ਪੰਜਾਬ ਨੂੰ ਭਾਰਤ ਦੇ ਰੱਖਿਆ ਨਿਰਮਾਣ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਸੂਬੇ ਦੀਆਂ ਅਥਾਹ ਸਮਰੱਥਾ ਨੂੰ ਦੇਸ਼ ਦੀਆਂ ਰੱਖਿਆ ਲੋੜਾਂ ਨਾਲ ਜੋੜਨ ਵੱਲ ਅਹਿਮ ਕਦਮ ਚੁੱਕਦਿਆਂ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉੱਚ-ਪੱਧਰੀ ਡਿਫੈਂਸ ਸਕਿੱਲਜ਼ ਕਨਕਲੇਵ (ਰੱਖਿਆ ਹੁਨਰ ਸੰਮੇਲਨ) ਕਰਵਾਇਆ ਗਿਆ, ਜਿਸ ਵਿੱਚ ਰੱਖਿਆ, ਏਅਰੋਸਪੇਸ ਅਤੇ ਰਣਨੀਤਕ ਖੇਤਰਾਂ ਲਈ ਹੁਨਰ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸੰਮੇਲਨ ਨੇ ਰੱਖਿਆ ਨਿਰਮਾਣ ਖੇਤਰ ਵਿੱਚ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਲਈ ਸੂਬੇ ਨੂੰ ਅਹਿਮ ਸਰੋਤ ਵਜੋਂ ਉਭਾਰਨ ਵਾਲੇ ਪਲੇਟਫਾਰਮ ਵਜੋਂ ਭੂਮਿਕਾ ਨਿਭਾਈ।

ਇਸ ਸੰਮੇਲਨ ਵਿੱਚ ਰੱਖਿਆ ਸਕੱਤਰ (ਭਾਰਤ ਸਰਕਾਰ) ਸ੍ਰੀ ਰਾਜੇਸ਼ ਕੁਮਾਰ ਸਿੰਘ, ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਅਲਕਨੰਦਾ ਦਿਆਲ ਅਤੇ ਸੀਨੀਅਰ ਨੀਤੀ ਘਾੜ੍ਹਿਆਂ, ਪ੍ਰਮੁੱਖ ਡਿਫੈਂਸ ਪੀ.ਐਸ.ਯੂਜ਼ ਅਤੇ ਮੂਲ ਉਪਕਰਣ ਨਿਰਮਾਤਾਵਾਂ (ਓ.ਈ.ਐਮ.) ਤੋਂ ਉੱਘੇ ਉਦਯੋਗਪਤੀਆਂ, ਪ੍ਰਮੁੱਖ ਅਕਾਦਮਿਕ ਸੰਸਥਾਵਾਂ ਦੇ ਮੁਖੀਆਂ ਅਤੇ ਹੁਨਰ ਮਾਹਿਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਸੰਮੇਲਨ ਦਾ ਉਦੇਸ਼ ਇਕ ਅਜਿਹਾ ਉਦਯੋਗ ਪੱਖੀ ਹੁਨਰ ਵਿਕਾਸ ਈਕੋਸਿਸਟਮ ਸਿਰਜਣਾ ਸੀ ਜੋ ਆਧੁਨਿਕ ਯੁੱਧ ਅਤੇ ਏਅਰੋਸਪੇਸ ਸਬੰਧੀ ਉਭਰ ਰਹੀਆਂ ਤਕਨੀਕੀ ਮੰਗਾਂ ਨੂੰ ਪੂਰਾ ਕਰਦਾ ਹੈ।

ਸ੍ਰੀ ਅਮਨ ਅਰੋੜਾ ਨੇ ਮੁਗਲ ਯੁੱਗ ਤੋਂ ਲੈ ਕੇ ਹੁਣ ਤੱਕ ਭਾਰਤ ਦੀ ਰੱਖਿਆ ਵਿੱਚ ਪੰਜਾਬ ਦੇ ਯੋਗਦਾਨ ਦਾ ਹਵਾਲਾ ਦਿੰਦਿਆਂ ਸੂਬੇ ਦੀ ਅਮੀਰ ਵਿਰਾਸਤ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਦੀਆਂ ਯੁੱਗ ਤਕਨੀਕਾਂ ਨੂੰ ਵੇਖਦਿਆਂ ਬਹਾਦਰੀ ਨੂੰ ਅਤਿ-ਆਧੁਨਿਕ ਹੁਨਰਾਂ ਨਾਲ ਲੈਸ ਕੀਤਾ ਜਾਣਾ ਚਾਹੀਦਾ ਹੈ। ਇਹ ਸੰਮੇਲਨ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ਇੱਕ ਅਜਿਹੇ ਹੱਬ ਵਿੱਚ ਬਦਲਣ ਦੀ ਵਚਨਬੱਧਤਾ ਨੂੰ ਦਹੁਰਾਉਂਦਾ ਹੈ ਜਿਸ ਤਹਿਤ ਸੂਬਾ ਨਾ ਸਿਰਫ਼ ਸੈਨਿਕ ਪੈਦਾ ਕਰੇ ਬਲਕਿ ਦੇਸ਼ ਨੂੰ ਰੱਖਿਆ ਨਿਰਮਾਣ ਵਿੱਚ 'ਆਤਮਨਿਰਭਰ' ਬਣਾਉਣ ਲਈ ਹੁਨਰਮੰਦ ਟੈਕਨਾਲੋਜਿਸਟ ਅਤੇ ਇੰਜੀਨੀਅਰ ਵੀ ਪੈਦਾ ਕਰੇ।

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੀ ਆਬਾਦੀ ਦਾ ਮਹਿਜ਼ 2 ਫ਼ੀਸਦੀ ਹਿੱਸਾ ਹੈ, ਇਸ ਦੇ ਬਾਵਜੂਦ ਦੇਸ਼ ਦੀ ਸੈਨਾ ਵਿੱਚ ਸੂਬੇ ਦਾ ਯੋਗਦਾਨ 12 ਫ਼ੀਸਦੀ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਰੱਖਿਆ ਖੇਤਰ ਵਿੱਚ ਪੰਜਾਬ ਦੀ ਇੱਕ ਵਿਲੱਖਣ ਪਛਾਣ ਹੈ ਅਤੇ ਰੱਖਿਆ ਉਦਯੋਗ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੀਆਂ ਅਥਾਹ ਸਮਰੱਥਾਵਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੋਹਾਲੀ ਅਤੇ ਅੰਮ੍ਰਿਤਸਰ ਵਿੱਚ ਕੌਮਾਂਤਰੀ ਹਵਾਈ ਅੱਡੇ ਅਤੇ ਭਾਰਤ ਦੇ ਸਭ ਤੋਂ ਵੱਡੇ ਹਵਾਈ ਸੈਨਾ ਬੇਸਾਂ ਵਿੱਚੋਂ ਇੱਕ ਆਦਮਪੁਰ ਵਿੱਚ ਸਥਿਤ ਹੈ। ਇਸ ਤੋਂ ਇਲਾਵਾ, ਸੂਬੇ ਵਿੱਚ ਕਾਰੋਬਾਰ-ਪੱਖੀ ਨੀਤੀਆਂ ਅਤੇ ਸਾਜ਼ਗਾਰ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਰੱਖਿਆ ਖੇਤਰ ਲਈ ਹੁਨਰ ਦੇ ਪਾੜੇ ਦੀ ਪੜਚੋਲ ਕਰਨ ਅਤੇ ਟੀਚਾਗਤ ਸਿਖਲਾਈ ਪ੍ਰੋਗਰਾਮ ਵਿਕਸਤ ਕਰਨ ਲਈ ਉਦਯੋਗਪਤੀਆਂ, ਵਿਦਿਅਕ ਸੰਸਥਾਵਾਂ ਅਤੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ।

ਭਾਰਤ ਦੇ ਰੱਖਿਆ ਹੁਨਰ ਵਿਕਾਸ ਯਤਨਾਂ ਵਿੱਚ ਪੰਜਾਬ ਵੱਲੋਂ ਅਹਿਮ ਯੋਗਦਾਨ ਪਾਉਣ ਦੀ ਸੰਭਾਵਨਾ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਭਵਿੱਖ ਵਿੱਚ ਰੱਖਿਆ ਖੇਤਰ ਵਿੱਚ ਹੁਨਰ ਵਿਕਾਸ ਸਬੰਧੀ ਦੇਸ਼ ਦੀ ਡਿਜੀਟਲ, ਮਨੋਵਿਗਿਆਨਕ ਅਤੇ ਭਾਵਨਾਤਮਕ ਤੌਰ 'ਤੇ ਸੇਵਾ ਕਰਨ ਦੀ ਸਭ ਤੋਂ ਵੱਧ ਸਮਰੱਥਾ ਪੰਜਾਬ ਕੋਲ ਹੀ ਹੈ। ਉਨ੍ਹਾਂ ਨੇ ਇਹਨਾਂ ਸੰਭਾਵਨਾਵਾਂ ਤੋਂ ਭਰਪੂਰ ਲਾਭ ਲੈਣ ਅਤੇ ਪੰਜਾਬ ਨੂੰ ਦੇਸ਼ ਦੀ ਮਜ਼ਬੂਤ ਢਾਲ ਵਜੋਂ ਸਥਾਪਤ ਕਰਨ ਲਈ ਉਦਯੋਗ ਜਗਤ ਅਤੇ ਕੇਂਦਰ ਸਰਕਾਰ ਦਰਮਿਆਨ ਮਿਲ ਕੇ ਨੀਤੀਆਂ ਘੜ੍ਹਨ ਦੀ ਲੋੜ 'ਤੇ ਜ਼ੋਰ ਦਿੱਤਾ।

ਪੰਜਾਬ ਸਰਕਾਰ ਦੀ ਰੱਖਿਆ ਹੁਨਰ ਸੰਮੇਲਨ ਕਰਵਾਉਣ ਲਈ ਸ਼ਲਾਘਾ ਕਰਦਿਆਂ ਭਾਰਤ ਸਰਕਾਰ ਦੇ ਰੱਖਿਆ ਸਕੱਤਰ ਸ੍ਰੀ ਰਾਜੇਸ਼ ਕੁਮਾਰ ਸਿੰਘ ਨੇ ਇਸ ਪਹਿਲ ਨੂੰ ਭਾਰਤ ਨੂੰ ਆਲਮੀ ਪੱਧਰ ‘ਤੇ ਰੱਖਿਆ ਨਿਰਮਾਣ ਕੇਂਦਰ ਵਜੋਂ ਉਭਾਰਨ ਦੀ ਦਿਸ਼ਾ ਵੱਲ ਵਿਸ਼ੇਸ਼ ਕਦਮ ਦੱਸਿਆ। ਉਨ੍ਹਾਂ ਸਕਿੱਲ ਈਕੋ-ਸਿਸਟਮ ਨੂੰ ਹੋਰ ਮਜ਼ਬੂਤ ਕਰਨ ਅਤੇ ਇੱਕ ਵਿਲੱਖਣ ਉਦਯੋਗਿਕ ਅਧਾਰ ਤਿਆਰ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰੱਖਿਆ ਨਿਰਮਾਣ ਖੇਤਰ ‘ਚ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਸੂਬੇ ਕੋਲ ਅਮੀਰ ਫ਼ੌਜੀ ਪਰੰਪਰਾ ਤੇ ਸੱਭਿਆਚਾਰ ਹੈ।

ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਅਤੇ ਸ੍ਰੀਮਤੀ ਅਲਕਨੰਦਾ ਦਿਆਲ ਨੇ ਸੂਬੇ ਵਿੱਚ ਰੱਖਿਆ ਨਿਰਮਾਣ ਖੇਤਰ ਵਿੱਚ ਆਉਣ ਵਾਲੇ ਨਿਵੇਸ਼ਕਾਂ ਨੂੰ ਨਿਰਵਿਘਨ ਸਹੂਲਤ ਅਤੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕੌਮੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਰੱਖਿਆ, ਏਅਰੋਸਪੇਸ ਅਤੇ ਰਣਨੀਤਕ ਖੇਤਰਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਮੁੱਖ ਸਕੱਤਰ ਸ੍ਰੀ ਸਿਨਹਾ ਨੇ ਕਿਹਾ ਕਿ ਇਹ ਸੰਮੇਲਨ ਭਾਰਤ ਦੇ ਰੱਖਿਆ ਖੇਤਰ ਵਿੱਚ ਨਵੀਨਤਾ ਅਤੇ ਸਵੈ-ਨਿਰਭਰਤਾ ਨੂੰ ਵਧਾਉਣ ਵਿੱਚ ਸਹਾਈ ਹੋਵੇਗਾ।
ਇਸ ਦੌਰਾਨ ਸੂਬਾ ਸਰਕਾਰ ਨੇ ਸੋਸਾਇਟੀ ਆਫ਼ ਇੰਡੀਅਨ ਡਿਫੈਂਸ ਮੈਨੂਫੈਕਚਰਰਜ਼ (ਐਸ.ਆਈ.ਡੀ.ਐਮ.), ਨੈੱਸਕਾਮ, ਮਾਈਕ੍ਰੋਸਾਫਟ, ਆਈ.ਬੀ.ਐਮ. ਅਤੇ 1ਐਮ 1 ਬੀ (1 ਬਿਲੀਅਨ ਫਾਰ 1 ਮਿਲੀਅਨ) ਵਰਗੀਆਂ ਪ੍ਰਮੁੱਖ ਸੰਸਥਾਵਾਂ ਨਾਲ ਸਮਝੌਤੇ ਵੀ ਸਹੀਬੱਧ ਕੀਤੇ, ਜਿਸ ਦਾ ਉਦੇਸ਼ ਰੱਖਿਆ ਅਤੇ ਏਰੋਸਪੇਸ ਵਿੱਚ ਉੱਚ-ਮੁੱਲ ਵਾਲੀਆਂ ਭੂਮਿਕਾਵਾਂ ਲਈ ਪੰਜਾਬ ਦੇ ਨੌਜਵਾਨਾਂ ਦੀ ਰੋਜ਼ਗਾਰਯੋਗਤਾ ਅਤੇ ਤਕਨੀਕੀ ਮੁਹਾਰਤ ਨੂੰ ਵਧਾਉਣਾ ਹੈ।

ਇਸ ਸੰਮੇਲਨ ਵਿੱਚ ਆਈ.ਆਈ.ਟੀ. ਦਿੱਲੀ, ਆਈ.ਆਈ.ਟੀ. ਰੋਪੜ, ਆਈ.ਆਈ.ਟੀ. ਇੰਦੌਰ, ਪੰਜਾਬ ਇੰਜੀਨੀਅਰਿੰਗ ਕਾਲਜ ਅਤੇ ਚੰਡੀਗੜ੍ਹ ਯੂਨੀਵਰਸਿਟੀ ਵਰਗੇ ਸੰਸਥਾਨਾਂ ਦੇ ਨਾਲ-ਨਾਲ ਭਾਰਤ ਫੌਰਜ ਲਿਮਟਿਡ, ਮਹਿੰਦਰਾ ਡਿਫੈਂਸ ਸਿਸਟਮਜ਼, ਐਲ ਐਂਡ ਟੀ ਡਿਫੈਂਸ, ਟਾਟਾ ਐਡਵਾਂਸਡ ਸਿਸਟਮਜ਼ ਲਿਮਟਿਡ ਅਤੇ ਸਫਰਾਨ ਇੰਡੀਆ ਸਮੇਤ ਰੱਖਿਆ ਉਦਯੋਗ ਦੇ ਅਨੇਕਾਂ ਦਿੱਗਜਾਂ ਵੱਲੋਂ ਸ਼ਮੂਲੀਅਤ ਦੇਖਣ ਨੂੰ ਮਿਲੀ। ਇਸ ਸਮਾਗਮ ਵਿੱਚ ਖ਼ਾਸ ਤੌਰ 'ਤੇ ਹਰਿਆਣਾ, ਗੁਜਰਾਤ, ਤੇਲੰਗਾਨਾ, ਤਾਮਿਲਨਾਡੂ, ਕਰਨਾਟਕ ਅਤੇ ਯੂ.ਪੀ. ਡਿਫੈਂਸ ਇੰਡਸਟਰੀਅਲ ਕੋਰੀਡੋਰ ਸਮੇਤ ਹੋਰਨਾਂ ਸੂਬਿਆਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਇਹ ਡਿਫੈਂਸ ਸਕਿੱਲਜ਼ ਕੰਨਕਲੇਵ ਪੰਜਾਬ ਦੇ ਵਿਕਾਸ ਵਿੱਚ ਇੱਕ ਵੱਡੀ ਤਬਦੀਲੀ ਲਿਆਉਣ ਵਾਲਾ ਕਦਮ ਹੈ, ਜੋ ਸੂਬੇ ਦੀ ਹੁਨਰਮੰਦ, ਨਵੀਨਤਾਕਾਰੀ ਅਤੇ ਟਿਕਾਊ ਵਰਕਫ਼ੋਸ ‘ਤੇ ਕੇਂਦਰਿਤ ਹੈ ਅਤੇ ਭਾਰਤ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਤਿਆਰ ਕੀਤਾ ਗਿਆ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ