ਸੁਨਾਮ : ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਨਵੇਂ ਕਾਲ਼ੇ ਕਾਨੂੰਨਾਂ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ ਧਰਨੇ ਦਿੱਤੇ ਜਾਣਗੇ। ਐਤਵਾਰ ਨੂੰ ਪਿੰਡ ਉਗਰਾਹਾਂ ਵਿਖੇ ਡੇਰਾ ਟੀਕਮ ਦਾਸ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੀ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਮ ਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਅਤੇ ਯਾਦਵਿੰਦਰ ਸਿੰਘ ਨਕਟੇ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕਾਲੇ ਕਾਨੂੰਨਾਂ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 16 ਜਨਵਰੀ ਨੂੰ ਸੰਗਰੂਰ ਡੀਸੀ ਹੈਡ ਕੁਆਰਟਰ ਤੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਕਾਲੇ ਕਾਨੂੰਨ ਲਿਆਕੇ ਕਿਸਾਨ ਮਜ਼ਦੂਰਾਂ ਦੇ ਹੱਕਾਂ ਡਾਕਾ ਮਾਰਨ ਲਈ ਤਿਆਰੀ ਵਿੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਜਥੇਬੰਦੀਆਂ ਅਜਿਹੇ ਕਾਨੂੰਨਾਂ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਬਿਜਲੀ ਐਕਟ ਬਿੱਲ 2025 ਸੀਡ ਬਿੱਲ , ਲੇਬਰ ਕੋਡ ਅਤੇ ਨਰੇਗਾ ਬਿਲ ਲਿਆਂਦੇ ਜਾ ਰਹੇ ਹਨ। ਧਰਨੇ ਵਿੱਚ ਸੁਨਾਮ ਬਲਾਕ ਵੱਲੋਂ ਵੱਡੇ ਕਾਫਲੇ ਸੰਗਰੂਰ ਵੱਲ ਰਵਾਨਾ ਹੋਣਗੇ।