Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਕਾਲਰਸ਼ਿਪ ਮਾਮਲਾ : ‘ਆਪ’ ਵਲੋਂ ਕੈਪਟਨ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼, ਕਈ ਹਿਰਾਸਤ ਵਿਚ ਲਏ

June 14, 2021 05:38 PM
SehajTimes

ਚੰਡੀਗੜ੍ਹ : ਕਾਂਗਰਸ ਸਰਕਾਰ ਵੱਲੋਂ ਦਲਿਤ ਵਰਗ ਦੇ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸਪਿ (ਵਜੀਫਾ) ਰਾਸੀ ਵਿੱਚ ਕੀਤੇ ਘੁਟਾਲੇ ਖਲਿਾਫ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ ਅੱਗੇ ਧਰਨਾ ਪ੍ਰਦਰਸਨ ਕੀਤਾ ਗਿਆ। ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਮੁੱਖ ਮੰਤਰੀ ਦੀ ਰਿਹਾਇਸ ਅੱਗੇ ਵੱਡੀ ਗਿਣਤੀ ਵਿੱਚ ਪਹੁੰਚੇ ਵਰਕਰਾਂ ਦੇ ਨਾਲ ਨਾਲ ਵਿਰੋਧੀ ਧਿਰ ਦੀ ਉਪ ਆਗੂ ਬੀਬਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕਾਂ ਮਾਸਟਰ ਬਲਦੇਵ ਸਿੰਘ ਜੈਤੋਂ, ਪ੍ਰਿੰਸੀਪਲ ਬੁੱਧ ਰਾਮ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਮਨਜੀਤ ਸਿੰਘ ਬਲਾਸਪੁਰ, ਕੁਲਵੰਤ ਸਿੰਘ ਪੰਡੋਰੀ ਅਤੇ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੋਸ ਪ੍ਰਦਰਸਨ ਕੀਤਾ। ਜੋਰ ਸੋਰ ਨਾਲ ਚੱਲ ਰਹੇ ਧਰਨੇ ਦੌਰਾਨ ਚੰਡੀਗੜ੍ਹ ਪੁਲੀਸ ਵੱਲੋਂ ਆਪ ਦੇ ਵਿਧਾਇਕਾਂ ਅਤੇ ਆਗੂਆਂ ਨੂੰ ਜਬਰਦਰਸਤੀ ਹਿਰਾਸਤ ਵਿੱਚ ਲੈ ਕੇ ਸੈਕਟਰ 17 ਦੇ ਥਾਣੇ ਵਿੱਚ ਭੇਜ ਦਿੱਤਾ ਗਿਆ। ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਆਪ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਆਪਣੇ ਐਲਾਨ ਮੁਤਾਬਕ ਪੁਲੀਸ ਹਿਰਾਸਤ ਵਿੱਚ ਹੀ ਭੁੱਖ ਹੜਤਾਲ ਸੁਰੂ ਕਰ ਦਿੱਤੀ ਹੈ।
ਇਸ ਸਮੇਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦਲਿਤ ਵਰਗ ਦੇ ਦੋ ਲੱਖ ਵਿਦਿਆਰਥੀਆਂ ਦੀ ਵਜੀਫਾ ਰਾਸੀ ਵਿੱਚ ਕਰੋੜਾਂ ਰੁਪਏ ਘੁਟਾਲਾ ਕਰਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਹਿ 'ਤੇ ਪੁਲੀਸ ਪ੍ਰਸਾਸਨ ਨੇ ਸਾਡਾ ਰੋਸ ਪ੍ਰਦਰਸਨ ਕਰਨ ਦਾ ਸੰਵਿਧਾਨ ਹੱਕ ਮਾਰਿਆ ਹੈ, ਪਰ ਆਮ ਆਦਮੀ ਪਾਰਟੀ ਆਪਣਾ ਸੰਘਰਸ ਜਾਰੀ ਰੱਖੇਗੀ ਅਤੇ ਆਪ ਵਰਕਰਾਂ ਵਲੋਂ 15 ਜੂਨ ਨੂੰ ਪੰਜਾਬ ਦੇ ਸਾਰੇ ਜਿਿਲ੍ਹਆਂ ਵਿੱਚ ਡਿਪਟੀ ਕਮਿਸਨਰਾਂ ਦੇ ਦਫਤਰਾਂ ਅੱਗੇ ਭੁੱਖ ਹੜਤਾਲ ਕੀਤੀ ਜਾਵੇਗੀ। ਚੀਮਾ ਨੇ ਕਿਹਾ ਕਿ ਜਦੋਂ ਤੱਕ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਐਸ.ਸੀ ਐਸ.ਟੀ ਐਕਟ ਅਧੀਨ ਕੇਸ ਦਰਜ ਨਹੀਂ ਕੀਤਾ ਜਾਂਦਾ ਉਦੋਂ ਤੱਕ ਆਪ ਦਾ ਸੰਘਰਸ ਜਾਰੀ ਰਹੇਗਾ।
ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸੀਨੀਅਰ ਆਈ.ਏ.ਐਸ ਅਧਿਕਾਰੀ ਕਿਰਪਾ ਸੰਕਰ ਸਿਰੋਜ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਪਿ ਘੁਟਾਲੇ ਦੀ ਦਿੱਤੀ ਜਾਂਚ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਸਮਾਜ ਭਲਾਈ ਮੰਤਰੀ ਵੱਲੋਂ ਵਜੀਫਾ ਰਾਸੀ ਆਪਣੇ ਨਜਦੀਕੀ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਦਿੱਤੀ ਗਈ ਹੈ। ਇਸ ਕਾਰਨ ਪ੍ਰਾਈਵੇਟ ਕਾਲਜਾਂ ਨੂੰ ਰਕਮ ਪ੍ਰਾਪਤ ਨਹੀਂ ਹੋਈ ਅਤੇ ਲੱਖਾਂ ਦਲਿਤ ਵਿਦਿਆਰਥੀਆਂ ਤੋਂ ਪੜ੍ਹਾਈ ਦਾ ਹੱਕ ਖੋਹ ਲਿਆ ਗਿਆ ਹੈ। ਗਿਆਸਪੁਰਾ ਨੇ ਐਲਾਨ ਕੀਤਾ ਕਿ ਪੁਲੀਸ ਹਿਰਾਸਤ ਦੌਰਾਨ ਵੀ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ।
ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧ ਰਾਮ ਅਤੇ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਲਿਤ ਵਿਦਿਆਰਥੀਆਂ ਦੀ ਵਜੀਫਾ ਰਾਸੀ ਦੇ ਘੁਟਾਲੇ ਖਲਿਾਫ ਆਵਾਜ ਬੁਲੰਦ ਕਰਨ 'ਤੇ ਭਾਵੇਂ ਕੈਪਟਨ ਸਰਕਾਰ ਨੇ ਕੁੱਝ ਰਕਮ ਪ੍ਰਾਈਵੇਟ ਕਾਲਜਾਂ ਨੂੰ ਜਾਰੀ ਕੀਤੀ ਹੈ, ਪਰ ਜਦੋਂ ਤੱਕ ਬਕਾਇਆ ਰਾਸੀ 1539 ਕਰੋੜ ਰੁਪਏ ਸਰਕਾਰ ਜਾਰੀ ਨਹੀਂ ਕਰਦੀ ਉਦੋਂ ਤੱਕ ਦਲਿਤ ਵਿਦਿਆਰਥੀ ਆਪਣੀਆਂ ਪ੍ਰੀਖਿਆਵਾਂ ਵਿੱਚ ਨਹੀਂ ਬੈਠ ਸਕਣਗੇ। ਆਪ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਰਾਜਕਾਲ ਦੌਰਾਨ ਦਲਿਤ ਵਰਗ ਦੇ ਹੱਕਾਂ 'ਤੇ ਡਾਕੇ ਮਾਰੇ ਹਨ। ਸਰਕਾਰ ਨੇ ਜਿੱਥੇ ਦਲਿਤ ਵਿਦਿਆਰਥੀਆਂ ਦੀ ਵਜੀਫਾ ਰਾਸੀ ਦਾ ਘੁਟਾਲਾ ਕੀਤਾ ਹੈ, ਉਥੇ ਹੀ ਦਲਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਮੁਲਾਜਮਾਂ ਨੂੰ ਤਰੱਕੀਆਂ ਦੇਣ ਵਿੱਚ ਪੱਖਪਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਦੇਖ ਕੇ ਕੈਪਟਨ ਸਰਕਾਰ ਪੋਸਟ ਮੈਟ੍ਰਿਕ ਸਕਾਲਰਸਪਿ ਰਾਸੀ ਦੀ ਕੁੱਝ ਰਕਮ ਜਾਰੀ ਕਰਕੇ ਗੋਗਲੂਆਂ ਤੋਂ ਮਿੱਟੀ ਝਾੜਨ ਦਾ ਯਤਨ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਵੱਲੋਂ ਕੀਤੀਆਂ ਬੇਇਨਸਾਫੀਆਂ ਦਾ ਹਿਸਾਬ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਕੋਲੋਂ ਜਰੂਰ ਲਣਗੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ