ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਵਿੱਚ ਪੈਂਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਤੁੰਗਾਂ ਵਿੱਚ ਮੰਦਭਾਗੀ ਅਤੇ ਦਰਦਨਾਕ ਘਟਨਾ ਵਾਪਰੀ ਹੈ, ਜਿੱਥੇ ਪਤੰਗ ਉਡਾਉਂਦੇ ਸਮੇਂ ਆਪਣੇ ਘਰ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ 12 ਸਾਲ ਦੇ ਹਰਜੋਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਛੇਵੀਂ ਕਲਾਸ ਵਿਚ ਪੜ੍ਹਦਾ ਸੀ ਅਤੇ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਮਿਲੀ ਜਾਣਕਾਰੀ ਅਨੁਸਾਰ, ਇਹ ਘਟਨਾ ਬੀਤੇ ਕੱਲ੍ਹ 11 ਜਨਵਰੀ ਦੀ ਸ਼ਾਮ ਨੂੰ ਵਾਪਰੀ। ਹਰਜੋਤ ਆਪਣੀ ਤਿੰਨ ਮੰਜ਼ਿਲਾ ਕੋਠੀ ਦੀ ਛੱਤ 'ਤੇ ਪਤੰਗ ਉਡਾ ਰਿਹਾ ਸੀ। ਬੱਚੇ ਹਰਜੋਤ ਸਿੰਘ ਦੀ ਅਚਨਚੇਤ ਮੌਤ ਤੇ ਪਿੰਡ ਵਿੱਚ ਸੋਗ ਫੈਲਿਆ ਹੋਇਆ ਹੈ।