Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ 'ਸਾਡੇ ਬਜ਼ੁਰਗ, ਸਾਡਾ ਮਾਣ' ਸ਼ੁਰੂ: ਡਾ. ਬਲਜੀਤ ਕੌਰ

January 14, 2026 10:29 PM
SehajTimes

ਪੰਜਾਬ ਸਰਕਾਰ ਦੀ ਨਵੀਂ ਮੁਹਿੰਮ ਤਹਿਤ ਬਜ਼ੁਰਗਾਂ ਲਈ ਮੁਫ਼ਤ ਸਿਹਤ ਜਾਂਚ, ਕਾਨੂੰਨੀ ਜਾਗਰੂਕਤਾ ਅਤੇ ਸਹਾਇਕ ਉਪਕਰਣ ਉਪਲਬੱਧ

ਬਿਰਧ ਨਾਗਰਿਕ ਸਿਰਫ਼ ਲਾਭਪਾਤਰੀ ਨਹੀਂ, ਸਗੋਂ ਸਮਾਜ ਦਾ ਸਭ ਤੋਂ ਕੀਮਤੀ ਖਜ਼ਾਨਾ: ਡਾ. ਬਲਜੀਤ ਕੌਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 16 ਜਨਵਰੀ, 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਤੋਂ 'ਸਾਡੇ ਬਜ਼ੁਰਗ, ਸਾਡਾ ਮਾਣ' ਰਾਜ ਪੱਧਰੀ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਨ ਜਾ ਰਹੀ ਹੈ, ਜਿਸਦਾ ਉਦੇਸ਼ ਬਿਰਧ ਨਾਗਰਿਕਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਹੈ। ਜਨਤਕ ਹਿੱਤ ਵਿੱਚ ਅਗਾਊਂ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਭਰ ਦੇ ਬਜ਼ੁਰਗ ਨਾਗਰਿਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।

ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ ਦਾ ਮੁੱਖ ਉਦੇਸ਼ ਸੀਨੀਅਰ ਨਾਗਰਿਕਾਂ ਨੂੰ ਜ਼ਰੂਰੀ ਸਿਹਤ ਸੇਵਾਵਾਂ, ਕਾਨੂੰਨੀ ਜਾਗਰੂਕਤਾ ਅਤੇ ਸਰਕਾਰੀ ਭਲਾਈ ਸਕੀਮਾਂ ਨਾਲ ਜੋੜਨਾ ਹੈ ਤਾਂ ਜੋ ਉਹ ਇੱਕ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਵਿੱਤੀ ਸਾਲ 2025-26 ਲਈ ਸੀਨੀਅਰ ਨਾਗਰਿਕਾਂ ਲਈ ਰਾਜ ਕਾਰਜ ਯੋਜਨਾ ਤਹਿਤ ਲਾਗੂ ਕੀਤੀ ਜਾ ਰਹੀ ਹੈ, ਜਿਸ ਵਿੱਚ ਬਜ਼ੁਰਗ ਵਿਅਕਤੀਆਂ ਦੀ ਸਮੁੱਚੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪੰਜਾਬ ਭਰ ਵਿੱਚ ਜ਼ਿਲ੍ਹਾ-ਵਾਰ ਕੈਂਪ ਲਗਾਏ ਜਾਣਗੇ।

ਇਸ ਸਕੀਮ ਤਹਿਤ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ, ਸਿਹਤ ਵਿਭਾਗ ਵੱਲੋਂ ਬਜ਼ੁਰਗ ਨਾਗਰਿਕਾਂ ਲਈ ਮੁਫ਼ਤ ਆਮ ਸਿਹਤ ਜਾਂਚ, ਆਰਥੋਪੀਡਿਕ ਦੇਖਭਾਲ, ਈਐਨਟੀ ਸੇਵਾਵਾਂ, ਅੱਖਾਂ ਦੀ ਜਾਂਚ ਦੇ ਨਾਲ-ਨਾਲ ਹੋਮਿਓਪੈਥਿਕ ਅਤੇ ਆਯੁਰਵੈਦਿਕ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਸਮਾਜਿਕ ਸੁਰੱਖਿਆ ਪੈਨਸ਼ਨਾਂ ਲਈ ਮੌਕੇ 'ਤੇ ਨਾਮਾਂਕਣ, ਸੀਨੀਅਰ ਸਿਟੀਜ਼ਨ ਕਾਰਡ ਅਤੇ ਅਲੀਮਕੋ (ਆਰਟੀਫੀਸ਼ੀਅਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ) ਕਾਰਡ ਜਾਰੀ ਕਰਨ ਦੀ ਸਹੂਲਤ ਦੇਵੇਗਾ ਅਤੇ ਰਾਸ਼ਟਰੀ ਵਯੋਸ਼੍ਰੀ ਯੋਜਨਾ ਨਾਲ ਸਬੰਧਤ ਸਹਾਇਤਾ ਅਤੇ ਜਾਣਕਾਰੀ ਪ੍ਰਦਾਨ ਕਰੇਗਾ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਬਿਰਧ ਨਾਗਰਿਕਾਂ ਨੇ ਮਾਪਿਆਂ ਅਤੇ ਸੀਨੀਅਰ ਸਿਟੀਜ਼ਨਜ਼ ਦੀ ਦੇਖਭਾਲ ਅਤੇ ਭਲਾਈ ਐਕਟ, 2007 ਦੇ ਨਾਲ-ਨਾਲ ਹੋਰ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕਰੇਗੀ, ਤਾਂ ਜੋ ਉਹ ਸੁਰੱਖਿਅਤ ਅਤੇ ਸਸ਼ਕਤ ਮਹਿਸੂਸ ਕਰ ਸਕਣ। ਉਨ੍ਹਾਂ ਦੱਸਿਆ ਕਿ ਆਯੂਸ਼ ਵਿਭਾਗ ਅਤੇ ਯੁਵਾ ਮਾਮਲਿਆਂ ਦੇ ਵਿਭਾਗ ਦੇ ਸਹਿਯੋਗ ਨਾਲ, ਸਿਹਤ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ, ਅੰਤਰ-ਪੀੜ੍ਹੀ ਸਬੰਧਾਂ ਅਤੇ ਸਮਾਜਿਕ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਯੋਗਾ ਸੈਸ਼ਨ ਅਤੇ ਨੁੱਕੜ ਨਾਟਕ ਵੀ ਕਰਵਾਏ ਜਾਣਗੇ।

ਬਜ਼ੁਰਗਾਂ ਦੀਆਂ ਵਿਸ਼ੇਸ਼ ਲੋੜਾਂ 'ਤੇ ਧਿਆਨ ਕੇਂਦਰਿਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਜ਼ਰੂਰੀ ਸਹਾਇਕ ਉਪਕਰਣ ਜਿਵੇਂ ਕਿ ਨੇੜੇ ਦੀ ਨਜ਼ਰ ਲਈ ਐਨਕਾਂ, ਸੁਣਨ ਵਾਲੀਆਂ ਮਸ਼ੀਨਾਂ, ਤੁਰਨ ਵਾਲੇ ਸਹਾਇਕ ਸਾਧਨ, ਸਰਵਾਈਕਲ ਕਾਲਰ, ਬੈਲਟ ਅਤੇ ਵ੍ਹੀਲਚੇਅਰ ਮੌਕੇ 'ਤੇ ਹੀ ਵੰਡੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਮੁਹਿੰਮ ਸਿਰਫ਼ ਸਹੂਲਤਾਂ ਪ੍ਰਦਾਨ ਕਰਨ ਤੋਂ ਕਿਤੇ ਉਪਰ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਸਾਡੇ ਬਜ਼ੁਰਗ ਨਾਗਰਿਕਾਂ ਨੂੰ ਇਹ ਮਹਿਸੂਸ ਕਰਵਾਉਣ ਬਾਰੇ ਹੈ ਕਿ ਉਹ ਸਿਰਫ਼ ਲਾਭਪਾਤਰੀ ਨਹੀਂ ਹਨ, ਸਗੋਂ ਸਾਡੇ ਸਮਾਜ ਦਾ ਸਭ ਤੋਂ ਕੀਮਤੀ ਖਜ਼ਾਨਾ ਅਤੇ ਮਾਰਗਦਰਸ਼ਕ ਹਨ।

ਪਿਛਲੇ ਸਮੇਂ ਵਿੱਚ ਇਸੇ ਤਰ੍ਹਾਂ ਦੇ ਯਤਨਾਂ ਬਾਰੇ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਹਜ਼ਾਰਾਂ ਬਿਰਧ ਨਾਗਰਿਕਾਂ ਨੇ ਇਨ੍ਹਾਂ ਕੈਂਪਾਂ ਤੋਂ ਸਿੱਧੇ ਤੌਰ 'ਤੇ ਲਾਭ ਲਿਆ ਹੈ, ਜੋ ਕਿ ਇਸ ਪਹਿਲਕਦਮੀ ਦੇ ਪ੍ਰਭਾਵ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬਜ਼ਰੁਗ ਨਾਗਰਿਕਾਂ ਦੀ ਸਹਾਇਤਾ ਲਈ ਇੱਕ ਟੋਲ-ਫ੍ਰੀ ਹੈਲਪਲਾਈਨ ਨੰਬਰ 14567 ਵੀ ਕਾਰਜਸ਼ੀਲ ਹੈ।

ਮੌਜੂਦਾ ਸਮੇਂ ਗੰਭੀਰ ਸਰਦੀਆਂ ਦੀ ਸਥਿਤਿ ਨੂੰ ਧਿਆਨ ਵਿੱਚ ਰੱਖਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਮੁਹਿੰਮ 16 ਜਨਵਰੀ ਨੂੰ ਸ਼ੁਰੂ ਹੋਵੇਗੀ ਅਤੇ ਦੂਜੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪਾਂ ਦਾ ਅਗਲਾ ਪੜਾਅ 26 ਜਨਵਰੀ ਤੋਂ ਬਾਅਦ ਯੋਜਨਾਬੱਧ ਢੰਗ ਨਾਲ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਬਿਰਧ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਗੁਣਵੱਤਾ ਸੇਵਾ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇਗਾ।

ਬਿਰਧ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ 16 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਜ਼ਿਲ੍ਹਾ ਪੱਧਰੀ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ, ਕਾਨੂੰਨੀ ਅਤੇ ਭਲਾਈ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਯਕੀਨੀ ਬਣਾਉਣ।

Have something to say? Post your comment

 

More in Chandigarh

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ : ਹਰਚੰਦ ਸਿੰਘ ਬਰਸਟ

ਡੀ ਸੀ ਵੱਲੋਂ ਸੜਕਾਂ ਦੇ ਬਲੈਕ ਸਪਾਟਾਂ ਨੂੰ ਤਰਜੀਹੀ ਆਧਾਰ ‘ਤੇ ਠੀਕ ਕਰਨ ਦੇ ਹੁਕਮ

ਵੰਸ਼ਿਕਾ ਸੂਦ ਨੇ 10ਵੀ ਵਿਚ ਪ੍ਰਾਪਤ ਕੀਤੇ 97.8 ਫੀਸਦੀ ਅੰਕ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ