Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਰਕਾਰਾਂ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਨ ਲਈ ਕਾਹਲੀਆਂ  

January 15, 2026 02:01 PM
ਦਰਸ਼ਨ ਸਿੰਘ ਚੌਹਾਨ

ਬੀਕੇਯੂ ਉਗਰਾਹਾਂ ਲਾਗੂ ਨਹੀਂ ਹੋਣ ਦੇਵੇਗੀ ਨਵੇਂ ਕਾਨੂੰਨ 

ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਆਖਿਆ ਕਿ ਸੂਬਿਆਂ ਦੀਆਂ ਸਰਕਾਰਾਂ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਨ ਲਈ ਕਾਹਲੀਆਂ ਹਨ। ਕਿਸਾਨਾਂ ਦਾ ਤਰਕ ਹੈ ਕਿ ਸਰਕਾਰਾਂ ਖੇਤੀ ਕਿੱਤੇ ਨੂੰ ਅਮੀਰ ਘਰਾਣਿਆਂ ਨੂੰ ਸੌਂਪਣ ਦੇ ਰਾਹ ਪਈਆਂ ਹੋਈਆਂ ਹਨ। ਜਥੇਬੰਦੀ ਅਜਿਹੇ ਲੋਕ ਵਿਰੋਧੀ ਫੈਸਲਿਆਂ ਨੂੰ ਕਦਾਚਿੱਤ ਲਾਗੂ ਨਹੀਂ ਹੋਣ ਦੇਵੇਗੀ। ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਆਖਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਪ੍ਰਵਾਨਗੀ ਲਈ ਕਈ ਲੋਕ ਵਿਰੋਧੀ ਬਿਲ ਸਰਕਾਰਾਂ ਨੂੰ ਭੇਜ ਚੁੱਕੀ ਹੈ। ਬਿਜਲੀ ਬਿਲ 2025 ,ਨਰੇਗਾ ਸਕੀਮ 'ਚ ਤਬਦੀਲੀ, ਲੇਬਰ ਕੋਡ, ਸੀਡ ਬਿਲ ਅਤੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰਨ ਲਈ ਸੂਬਿਆਂ ਦੀਆਂ ਸਰਕਾਰਾਂ ਵੀ ਸੈਂਟਰ ਨਾਲ ਮਿਲਕੇ ਇਹ ਬਿਲ ਪਾਸ ਕਰਨਾ ਚਾਹੁੰਦੀਆਂ ਹਨ ।ਕਿਸਾਨ ਆਗੂਆਂ ਨੇ ਦੱਸਿਆ ਕਿ ਬਿਜਲੀ ਬਿਲ ਪਾਸ ਹੋਣ ਨਾਲ ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ। ਇਸ ਬਿਲ ਰਾਹੀਂ ਪ੍ਰਮਾਣੂ ਨਾਲ ਬਿਜਲੀ ਤਿਆਰ ਕੀਤੀ ਜਾਵੇਗੀ ਹਾਲਾਂਕਿ ਪੂਰੇ ਭਾਰਤ ਅੰਦਰ ਕੁਦਰਤੀ ਸੋਮੇ ਜਿਵੇਂ ਕਿ ਹਵਾ ਸੂਰਜ ਦੀ ਰੌਸ਼ਨੀ ਪਾਣੀ ਅਤੇ ਕੋਲੇ ਤੋਂ ਸਸਤੀ ਬਿਜਲੀ ਬਣਾਈ ਜਾ ਸਕਦੀ ਹੈ ਪਰ ਸਰਕਾਰਾਂ ਤਾਂ ਸਮੁੱਚੇ ਲੋਕਾਂ ਦਾ ਘਾਣ ਕਰਨਾ ਚਾਹੁੰਦੀਆਂ ਹਨ। ਪਰਮਾਣੂ ਬਿਜਲੀ ਦੇ ਬਹੁਤ ਵੱਡੇ ਖਤਰੇ ਹਨ ਜਪਾਨ ਵਰਗੇ ਵਿਕਸਿਤ ਦੇਸ਼ਾਂ ਅੰਦਰ ਲੱਖਾਂ ਲੋਕ ਇਸਦੀ ਮਾਰ ਹੇਠ ਆਏ ਹਨ ਅਜੇ ਤੱਕ ਉਹਨਾਂ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਸਹਾਇਤਾ ਨਹੀਂ ਦਿੱਤੀ ਗਈ। ਲੇਬਰ ਕੋਡ ਰਾਹੀਂ ਰੁਜਗਾਰ ਖਤਮ ਕਰਨਾ। ਸੀਡ ਬਿਲ ਰਾਹੀਂ ਪੂਰੀ ਕਿਸਾਨੀ ਤਬਾਹ ਕਰਨੀ ਹੈ ਅਤੇ ਨਿੱਜੀਕਰਨ ਰਾਹੀਂ ਸਾਰੇ ਜਨਤਕ ਅਦਾਰੇ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਨੂੰ ਵੇਚਣੇ ਆਦਿ । ਉਨ੍ਹਾਂ ਕਿਹਾ ਕਿ ਐਸਕੇਐਮ ਦੇ ਦੇਸ਼ ਵਿਆਪੀ ਸੱਦੇ ਤਹਿਤ 16 ਜਨਵਰੀ ਨੂੰ ਡੀਸੀ ਦਫਤਰਾਂ ਦੇ ਅੱਗੇ ਇੱਕ ਦਿਨ ਦੇ ਰੋਸ ਧਰਨੇ ਦਿੱਤੇ ਜਾਣਗੇ। ਇਸ ਮੌਕੇ ਦਰਸ਼ਨ ਸਿੰਘ ਚੰਗਾਲੀਵਾਲਾ , ਅਮਨ ਸਿੰਘ ਮਹਿਲਾਂ, ਬਹਾਦਰ ਸਿੰਘ ਭੁਟਾਲ ,ਜਸਵੰਤ ਸਿੰਘ ਤੋਲਾਵਾਲ ,ਹਰਜੀਤ ਸਿੰਘ ਮਹਿਲਾਂ, ਗੁਰਪ੍ਰੀਤ ਸਿੰਘ ਸੰਗਤਪੁਰਾ, ਮਨਜੀਤ ਸਿੰਘ ਘਰਾਚੋਂ, ਸੁਖਦੇਵ ਸਿੰਘ ਕੜੈਲ ,ਜਗਤਾਰ ਸਿੰਘ ਲੱਡੀ ,ਹਰਬੰਸ ਸਿੰਘ ਲੱਡਾ ,ਜਸਵੀਰ ਸਿੰਘ ਗੱਗੜਪੁਰ ਸਮੇਤ ਹੋਰ ਆਗੂ ਹਾਜ਼ਰ ਹੋਏ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ