ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੇ ਸਨਮੁਖ ਪੇਸ਼ ਹੋਣ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਸਿੱਖ ਰਹਿਤ ਮਰਯਾਦਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਿੱਠਿਆਂ ਨਾਲ ਸਬੰਧਤ ਮਾਸਿਕ ਗੁਰਦੁਆਰਾ ਗਜ਼ਟ ਰਸਾਲੇ ਦੀ ਕਾਪੀ ਦਿੰਦੇ ਹੋਏ ਜਥੇਦਾਰ ਸਾਹਿਬਾਨ।
ਉਨ੍ਹਾਂ ਨੇ ਬਿਆਨਾਂ ਬਾਰੇ ਆਪਣਾ ਸਪਸ਼ਟੀਕਰਨ ਦਿੱਤਾ।
ਦੱਸ ਦੇਈਏ ਕਿ ਲਗਭਗ CM ਮਾਨ 50 ਮਿੰਟ ਸਕੱਤਰੇਤ ‘ਚ ਰਹੇ। ਇਸ ਦੌਰਾਨ ਜਥੇਦਾਰ ਗੜਗੱਜ ਵੱਲੋਂ ਸੀਐੱਮ ਤੋਂ ਸਵਾਲ-ਜਵਾਬ ਕੀਤੇ ਗਏ। ਸੀਐੱਮ ਵੱਲੋਂ ਗੁਰੂ ਦੀ ਗੋਲਕ ਨੂੰ ਲੈ ਕੇ ਜੋ ਵਿਵਾਦਿਤ ਬਿਆਨ ਦਿੱਤਾ ਗਿਆ ਸੀ ਤੇ ਨਾਲ ਹੀ ਪੰਜਾਬੀ ਗਾਇਕ ਜਸਵੀਰ ਜੱਸੀ ਵੱਲੋਂ ਜੋ ਮਹਾਰਾਜਾ ਦੀ ਹਜ਼ੂਰੀ ਵਿਚ ਸ਼ਬਦ ਗਾਇਨ ਕੀਤਾ ਗਿਆ ਸੀ ਤੇ ਉਸ ‘ਤੇ ਸੀਐੱਮ ਮਾਨ ਵਲੋਂ ਜੋ ਬਿਆਨ ਦਿੱਤਾ ਗਿਆ ਸੀ ਉਸ ਨੂੰ ਲੈ ਕੇ CM ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ।