Thursday, January 15, 2026
BREAKING NEWS
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ

Chandigarh

ਮੋਹਾਲੀ ਕਤਲ ਮਾਮਲ੍ਹਾ; ਨੌਕਰ ਨਿਕਲਿਆ ਮੁੱਖ ਦੋਸ਼ੀ

January 15, 2026 04:44 PM
SehajTimes

ਘਰੇਲੂ ਨੌਕਰ ਨਿਕਲਿਆ ਮੁੱਖ ਦੋਸ਼ੀ, ਰਿਸ਼ਤੇਦਾਰਾਂ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੋਹਾਲੀ ਪੁਲਿਸ ਨੇ ਬੀਤੀ 29/30-12-2025 ਦੀ ਦਰਮਿਆਨੀ ਰਾਤ ਨੂੰ ਕ੍ਰਿਸ਼ਨ ਕੁਮਾਰ ਗੋਇਲ ਸੀਨੀਅਰ ਐਡਵੋਕੇਟ ਪਤਨੀ ਅਸ਼ੋਕ ਕੁਮਾਰੀ ਗੋਇਲ ਦੇ ਕਤਲ ਅਤੇ ਲੁੱਟ ਦੇ ਮਾਮਲੇ ਵਿੱਚ ਤੀਸਰੇ ਦੋਸ਼ੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਸੀਨੀਅਰ ਪੁਲਿਸ ਕਪਤਾਨ ਹਰਮਨਦੀਪ ਸਿੰਘ ਹਾਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਦੇ ਹੋਏ 48 ਘੰਟਿਆ ਦੇ ਅੰਦਰ-ਅੰਦਰ ਮੁੱਖ ਦੋਸ਼ੀ ਨੀਰਜ ਸਿੰਘ ਪੁੱਤਰ ਸੁਰੇਂਦਰ ਸਿੰਘ ਵਾਸੀ ਮ:ਨੰ: 696 ਸਮਤਪੁਰ ਮਜਰੇ ਸਾਤੋ ਧਰਮਪੁਰ ਟਿਕਰ ਫਤੇਹਪੁਰ ਟਿਕਰ ਉੱਤਰ ਪ੍ਰਦੇਸ਼ ਨੂੰ ਪਹਿਲੀ ਜਨਵਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਜਦਕਿ ਦੂਸਰੇ ਦੋਸ਼ੀ ਰਾਹੁਲ ਪੁੱਤਰ ਸੁਰੇਂਦਰ ਸਿੰਘ ਵਾਸੀ ਮ:ਨੰ: 696 ਸਮਤਪੁਰ ਮਜਰੇ ਸਾਤੋ ਧਰਮਪੁਰ ਟਿਕਰ ਫਤੇਹਪੁਰ ਟਿਕਰ ਉਤਰ ਪ੍ਰਦੇਸ, ਜੋ ਕਿ ਮੁੱਖ ਦੋਸ਼ੀ ਦਾ ਸਕਾ ਭਰਾ ਹੈ, ਨੂੰ 7 ਜਨਵਰੀ ਨੂੰ ਯੂ ਪੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਤੀਸਰੇ ਦੋਸ਼ੀ ਨਿਤਿਨ ਸਿੰਘ ਪੁੱਤਰ ਲਛਮੀ ਸਿੰਘ ਵਾਸੀ ਜ਼ਿਲ੍ਹਾ ਸ਼ਹਿਰ ਫਤੇਹਪੁਰ ਹੁਣ ਵਾਸੀ ਪਿੰਡ ਮਜਰੇ ਸਾਤੋ ਧਰਮਪੁਰ ਟਿਕਰ ਉੱਤਰ ਪ੍ਰਦੇਸ,  ਜੋ ਕਿ ਇਨ੍ਹਾਂ ਦੋਵਾਂ ਗ੍ਰਿਫਤਾਰ ਦੋਸ਼ੀਆਂ ਦੀ ਮਾਸੀ ਦਾ ਲੜਕਾ ਹੈ, ਨੂੰ 14 ਜਨਵਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕ੍ਰਿਸ਼ਨ ਕੁਮਾਰ ਗੋਇਲ ਦੇ ਜਵਾਈ ਯਤੀਰਾਜ ਸਿੰਘ ਦੇ ਬਿਆਨ ਦੇ ਆਧਾਰ ਤੇ ਮੁਕੱਦਮਾ ਨੰ. 310 ਮਿਤੀ  30-12-2025 ਅ/ਧ 331(8),103,311,3(5) BNS ਥਾਣਾ ਫੇਸ-1 ਮੋਹਾਲੀ ਬਰ ਖਿਲਾਫ ਨਾਮਾਲੂਮ ਵਿਅਕਤੀ/ਵਿਅਕਤੀਆਂ ਦਰਜ ਰਜਿਸਟਰ ਕਰਕੇ ਤਫਤੀਸ਼ ਸੁਰੂ ਕੀਤੀ ਗਈ ਸੀ, ਜਿਸ ਉਪਰੰਤ ਇਹ ਦੋਸ਼ੀ ਨਾਮਜ਼ਦ ਕਰਕੇ ਇਹ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਮੁੱਖ ਦੋਸ਼ੀ ਨੀਰਜ ਸਿੰਘ ਪੁੱਤਰ ਸੁਰੇਂਦਰ ਸਿੰਘ ਵਾਸੀ ਮ:ਨੰ: 696 ਸਮਤਪੁਰ ਮਜਰੇ ਸਾਤੋ ਧਰਮਪੁਰ ਟਿਕਰ ਫਤੇਹਪੁਰ ਟਿਕਰ ਉੱਤਰ ਪ੍ਰਦੇਸ਼ ਮੁਦੱਈ ਮੁਕੱਦਮਾ ਦੇ ਘਰ ਨੌਕਰੀ ਕਰਦਾ ਸੀ, ਜਿਸ ਨੇ ਆਪਣੇ ਰਿਸ਼ਤੇਦਾਰਾਂ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਸ ਮੁਕੱਦਮੇ ਦੇ ਸਾਰੇ ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਅਤੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਚੋਰੀ ਸ਼ੁਦਾ ਸਮਾਨ ਵਿੱਚੋਂ ਸੋਨੇ ਅਤੇ ਚਾਂਦੀ ਦੇ ਗਹਿਣੇ ਬ੍ਰਾਮਦ ਕਰਵਾਏ ਗਏ ਹਨ। ਮੁਕੱਦਮਾ ਦੀ ਤਫਤੀਸ਼ ਹੋਰ ਡੂੰਘਾਈ ਨਾਲ ਕੀਤੀ ਜਾ ਰਹੀ ਹੈ, ਜਿਸ ਵਿੱਚ ਹੋਰ ਵੀ ਤੱਥ ਸਾਹਮਣੇ ਆਉਣ ਦੀ ਆਸ ਹੈ। ਦੋਸ਼ੀ ਪੁਲਿਸ ਰਿਮਾਂਡ ਤੇ ਲਏ ਜਾਣ ਉਪਰੰਤ ਪੁਲਿਸ ਹਿਰਾਸਤ ਵਿੱਚ ਹਨ।

Have something to say? Post your comment

 

More in Chandigarh

ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ

ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ 'ਸਾਡੇ ਬਜ਼ੁਰਗ, ਸਾਡਾ ਮਾਣ' ਸ਼ੁਰੂ: ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ

'ਯੁੱਧ ਨਸ਼ਿਆਂ ਵਿਰੁੱਧ’ ਦੇ 319ਵੇਂ ਦਿਨ ਪੰਜਾਬ ਪੁਲਿਸ ਵੱਲੋਂ 5.4 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

ਵੈਟਰਨਜ਼ ਡੇ: ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਦੇ ਸਾਬਕਾ ਸੈਨਿਕਾਂ ਦੇ ਜਜ਼ਬੇ ਅਤੇ ਕੁਰਬਾਨੀ ਦੀ ਸ਼ਲਾਘਾ

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

9.12 ਕਰੋੜ ਦੀ ਲਾਗਤ ਨਾਲ ਤਿਆਰ "ਸਤਿਕਾਰ ਘਰ" ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 7.7 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 314ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ