Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਨੁਸੂਚਿਤ ਜਾਤੀਆਂ ਲਈ 31.78 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

January 15, 2026 09:31 PM
SehajTimes

ਅਸ਼ੀਰਵਾਦ ਸਕੀਮ ਤਹਿਤ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 6231 ਲਾਭਪਾਤਰੀਆਂ ਨੂੰ 31.78 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਭਰ ਦੇ ਹਜ਼ਾਰਾਂ ਗਰੀਬ ਪਰਿਵਾਰਾਂ ਨੂੰ ਸਿੱਧਾ ਆਰਥਿਕ ਸਹਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਅਤੇ ਅਸ਼ੀਰਵਾਦ ਸਕੀਮ ਇਸ ਵਚਨਬੱਧਤਾ ਦਾ ਸਪਸ਼ਟ ਪ੍ਰਤੀਕ ਹੈ, ਜੋ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਸਮੇਂ ਆਰਥਿਕ ਬੋਝ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਤੋਂ ਅਸ਼ੀਰਵਾਦ ਪੋਰਟਲ ’ਤੇ 6231 ਦਰਖ਼ਾਸਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਨੂੰ ਕਵਰ ਕਰਨ ਲਈ 31.78 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।


ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਫਰੀਦਕੋਟ ਦੇ 155, ਫਿਰੋਜ਼ਪੁਰ ਦੇ 242, ਸ੍ਰੀ ਫਤਿਹਗੜ੍ਹ ਸਾਹਿਬ ਦੇ 124, ਫਾਜ਼ਿਲਕਾ ਦੇ 1647, ਗੁਰਦਾਸਪੁਰ ਦੇ 226 ਅਤੇ ਜਲੰਧਰ ਦੇ 70 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਸੇ ਤਰ੍ਹਾਂ ਕਪੂਰਥਲਾ ਦੇ 615, ਲੁਧਿਆਣਾ ਦੇ 2498, ਪਟਿਆਲਾ ਦੇ 178, ਐਸ.ਬੀ.ਐਸ. ਨਗਰ ਦੇ 152, ਸੰਗਰੂਰ ਦੇ 117 ਅਤੇ ਤਰਨਤਾਰਨ ਦੇ 207 ਲਾਭਪਾਤਰੀਆਂ ਨੂੰ ਵੀ ਇਸ ਸਕੀਮ ਅਧੀਨ ਲਾਭ ਪਹੁੰਚਾਇਆ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਘੱਟ ਆਮਦਨੀ ਵਾਲੇ ਪਰਿਵਾਰਾਂ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਤਾਂ ਜੋ ਉਹਨਾਂ ਦੇ ਪਰਿਵਾਰਾਂ ਨੂੰ ਵਿਆਹ ਸਮੇਂ ਆਰਥਿਕ ਤੌਰ ’ਤੇ ਸਹਾਰਾ ਮਿਲ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ। ਯੋਗ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੀ ਹੱਕਦਾਰ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡੀ.ਬੀ.ਟੀ. (Direct Benefit Transfer) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਤਾਂ ਜੋ ਪਾਰਦਰਸ਼ਤਾ ਅਤੇ ਤੇਜ਼ੀ ਯਕੀਨੀ ਬਣਾਈ ਜਾ ਸਕੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦੀ ਇਹ ਸਪਸ਼ਟ ਕੋਸ਼ਿਸ਼ ਹੈ ਕਿ ਕੋਈ ਵੀ ਯੋਗ ਪਰਿਵਾਰ ਸਰਕਾਰੀ ਭਲਾਈ ਸਕੀਮਾਂ ਤੋਂ ਵੰਚਿਤ ਨਾ ਰਹੇ ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁੱਖ ਧਾਰਾ ਨਾਲ ਜੋੜ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾਵੇ।

----

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ