Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਈ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ

January 15, 2026 09:34 PM
SehajTimes

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦੇ ਫ਼ੈਸਲੇ ਅਤੇ ਕਰਮਚਾਰੀਆਂ ਦੇ ਮਾਮਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਹਾਲ ਹੀ ਵਿੱਚ ਇਨ੍ਹਾਂ ਲੋਕ-ਪੱਖੀ ਅਤੇ ਕਰਮਚਾਰੀ-ਪੱਖੀ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦਾ ਫ਼ੈਸਲਾ ਇੱਕ ਲੋਕ-ਪੱਖੀ ਕਦਮ ਹੈ, ਜੋ ਆਮ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਉੱਨਤ ਡਾਕਟਰੀ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ 'ਤੇ ਉਨ੍ਹਾਂ ਦੀ ਨਿਰਭਰਤਾ ਨੂੰ ਘਟਾਏਗਾ।"

ਕੈਬਨਿਟ ਮੰਤਰੀ ਨੇ ਕਿਹਾ ਕਿ 440 ਬੈੱਡਾਂ ਅਤੇ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰੱਥਾ ਵਾਲਾ ਪ੍ਰਸਤਾਵਿਤ ਮੈਡੀਕਲ ਕਾਲਜ ਮਾਲਵਾ ਖੇਤਰ ਵਿੱਚ ਜਨਤਕ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਡਾਕਟਰੀ ਸਿੱਖਿਆ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਬਿਹਤਰ ਮੌਕੇ ਪੈਦਾ ਕਰੇਗਾ। ਕਰਮਚਾਰੀਆਂ ਦੀ ਭਲਾਈ ਸਬੰਧੀ ਲਏ ਗਏ ਫ਼ੈਸਲੇ 'ਤੇ ਚਾਨਣਾ ਪਾਉਂਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਸਟਾਫ ਨੂੰ ਸਰਕਾਰੀ ਵਿਭਾਗਾਂ ਵਿੱਚ ਐਡਜਸਟ ਕਰਨ ਸਬੰਧੀ ਕੈਬਨਿਟ ਦੀ ਪ੍ਰਵਾਨਗੀ ਇੱਕ ਸਪੱਸ਼ਟ ਸੰਦੇਸ਼ ਹੈ ਕਿ ਸੂਬਾ ਸਰਕਾਰ ਆਪਣੇ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਸਰਕਾਰ ਨੇ ਸਮੇਂ ਸਿਰ ਦਖ਼ਲ ਦੇ ਕੇ ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ।" ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਕ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਨਾਲ ਖੇਤਰ ਦੇ ਲੱਖਾਂ ਲੋਕਾਂ ਨੂੰ ਲਾਭ ਹੋਵੇਗਾ ਅਤੇ ਕਰਮਚਾਰੀਆਂ ਦੇ ਮਸਲੇ ਦਾ ਹੱਲ ਕਰਨਾ ਇਹ ਦਰਸਾਉਂਦਾ ਹੈ ਕਿ ਸਰਕਾਰ ਵੱਲੋਂ ਬਿਨਾਂ ਦੇਰੀ ਦੇ ਨਿਆਂ ਅਤੇ ਰਾਹਤ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

Have something to say? Post your comment

 

More in Chandigarh

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ