Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

January 15, 2026 09:36 PM
SehajTimes

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 320ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 263 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 84 ਐਫਆਈਆਰਜ਼ ਦਰਜ ਕਰਕੇ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 320 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,630 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 40.1 ਕਿਲੋਗ੍ਰਾਮ ਹੈਰੋਇਨ, 609 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2060 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 56 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 263 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 280 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 24 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ