Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

January 15, 2026 09:41 PM
SehajTimes

ਹੈਰੋਇਨ ਦੀ ਵੱਡੀ ਖੇਪ ਸੂਬੇ ਭਰ ਵਿੱਚ ਕੀਤੀ ਜਾਣੀ ਸੀ ਸਪਲਾਈ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਾਰਕੋਟਿਕ ਤਸਕਰੀ ਮਾਡਿਊਲ ਦੇ ਚਾਰ ਸੰਚਾਲਕਾਂ ਨੂੰ 40 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੰਜਾਬ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਇਹਨਾਂ ਫੜੇ ਗਏ ਵਿਅਕਤੀਆਂ ਦੀ ਪਛਾਣ ਨਰਿੰਦਰ ਸਿੰਘ ਉਰਫ਼ ਨੰਨੀ, ਸੂਰਜ, ਜੈਕਬ ਮਸੀਹ ਅਤੇ ਅਜੇ ਕੁਮਾਰ ਉਰਫ਼ ਰਵੀ, ਸਾਰੇ ਵਾਸੀ ਕੋਟ ਈਸੇ ਖਾਂ ਮੋਗਾ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਨਸ਼ਿਆਂ ਦੀ ਖੇਪ ਲੈ ਜਾਣ ਲਈ ਵਰਤੀਆਂ ਜਾ ਰਹੀਆਂ ਕਾਰਾਂ ਟੋਇਟਾ ਕੋਰੋਲਾ ਐਲਟਿਸ (ਰਜਿਸਟ੍ਰੇਸ਼ਨ ਨੰਬਰ ਪੀ.ਬੀ.03ਏ.ਕੇ.1810) ਅਤੇ ਬੀ.ਐਮ.ਡਬਲਯੂ. (ਰਜਿਸਟ੍ਰੇਸ਼ਨ ਨੰਬਰ ਯੂ.ਪੀ.14 ਸੀ.ਜੇ.4646) ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮਾਂ ਨੇ ਹੈਰੋਇਨ ਦੀ ਵੱਡੀ ਖੇਪ ਆਪਣੇ ਹੈਂਡਲਰ, ਜੋ ਕਿ ਨਸ਼ਾ ਤਸਕਰ ਹੈ, ਦੇ ਨਿਰਦੇਸ਼ਾਂ 'ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਸਪਲਾਈ ਕਰਨ ਲਈ ਪ੍ਰਾਪਤ ਕੀਤੀ ਸੀ। ਜਾਣਕਾਰੀ ਅਨੁਸਾਰ ਸੀ.ਆਈ.ਅੰਮ੍ਰਿਤਸਰ ਨੂੰ ਖਾਸ ਸੂਚਨਾ ਮਿਲੀ ਸੀ ਕਿ ਇੱਕ ਨਾਮੀ ਨਸ਼ਾ ਤਸਕਰ, ਜੋ ਕਿ ਭਗੌੜਾ ਵੀ ਹੈ, ਆਪਣੇ ਸਾਥੀਆਂ ਦੀ ਮਦਦ ਨਸ਼ਾ ਤਸਕਰੀ ਨੈਟਵਰਕ ਚਲਾ ਰਿਹਾ ਸੀ ਅਤੇ ਉਸ ਦੇ ਨਿਰਦੇਸ਼ਾਂ 'ਤੇ ਉਸ ਦੇ ਸਾਥੀ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕਰਨ ਲਈ ਅੰਮ੍ਰਿਤਸਰ ਆਏ ਸਨ।

ਡੀ.ਜੀ.ਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਅੰਮ੍ਰਿਤਸਰ-ਤਰਨਤਾਰਨ ਹਾਈਵੇਅ ‘ਤੇ ਨਾਕਾ ਲਗਾਇਆ ਅਤੇ ਡੀਪੀਐਸ ਸਕੂਲ, ਅੰਮ੍ਰਿਤਸਰ ਨੇੜੇ ਨਰਿੰਦਰ ਸਿੰਘ ਉਰਫ਼ ਨੰਨੀ, ਸੂਰਜ, ਜੈਕਬ ਮਸੀਹ ਅਤੇ ਅਜੈ ਕੁਮਾਰ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 40 ਕਿਲੋ ਹੈਰੋਇਨ ਬਰਾਮਦ ਕੀਤੀ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਅਤੇ ਸਮੁੱਚੀ ਸਪਲਾਈ ਚੇਨ, ਜਿਸ ਦੇ ਅੰਤਰ-ਸਰਹੱਦੀ ਕਨੈਕਸ਼ਨ ਹੋਣ ਦੀ ਸੰਭਾਵਨਾ ਹੈ, ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਕੇਸ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐੱਫ.ਆਈ.ਆਰ ਨੰਬਰ 1 ਮਿਤੀ 14-01-2026 ਨੂੰ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ : ਲਾਲ ਚੰਦ ਕਟਾਰੂਚੱਕ

ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ

ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ

ਪੰਜਾਬ ਪੁਲਿਸ ਕਾਂਸਟੇਬਲ ਅਤੇ ਅਗਨੀਵੀਰ ਭਰਤੀ ਦੀ ਮੁਫਤ ਤਿਆਰੀ ਸਬੰਧੀ

ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਮੁਹਿਮ ਦੀ ਸ਼ੁਰੂਆਤ

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਚੇਅਰਮੈਨ ਬੰਦੇਸ਼ਾ ਨੇ ਕੀਤਾ ਉਦਘਾਟਨ

ਕੈਬਨਿਟ ਮੰਤਰੀ ਈ.ਟੀ.ਓ. ਨੇ ਹਲਕਾ ਜੰਡਿਆਲਾ ਗੁਰੂ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਚੌਥੀ ਬੱਸ ਰਵਾਨਾ ਕੀਤੀ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ