Thursday, January 15, 2026
BREAKING NEWS
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ

Chandigarh

ਮੋਹਾਲੀ ਜੰਗਲਾਤ ਮੰਡਲ ਦੀ ਪਹਿਲਕਦਮੀ ਸਦਕਾ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਬਣਿਆ ਈਕੋ-ਟੂਰਿਜ਼ਮ ਦਾ ਧੁਰਾ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ

January 15, 2026 09:44 PM
SehajTimes

ਜੰਗਲਾਤ ਉੱਤੇ ਨਿਰਭਰ ਪਿੰਡਾਂ ਦੇ ਸਵੈ-ਸਹਾਇਤਾ ਸਮੂਹਾਂ ਨੂੰ ਹੁਨਰਮੰਦ ਬਣਾਕੇ ਰੋਜ਼ਗਾਰ ਦੇ ਸਿਰਜੇ ਜਾ ਰਹੇ ਵਸੀਲੇ

ਚੰਡੀਗੜ੍ਹ  : ਮੋਹਾਲੀ ਜੰਗਲਾਤ ਡਿਵੀਜ਼ਨ (ਮੰਡਲ) ਵੱਲੋਂ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਵਿੱਚ ਵਾਤਾਵਰਣ ਸੁਰੱਖਿਆ ਅਤੇ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਨੂੰ ਲੋਕਾਂ ਵੱਲੋਂ ਬਹੁਤ ਹੀ ਉਤਸ਼ਾਹਪੂਰਵਕ ਸਹਿਯੋਗ ਮਿਲ ਰਿਹਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸਿਸਵਾਂ ਤੋਂ ਮਿਰਜ਼ਾਪੁਰ ਨੇਚਰ ਟ੍ਰੈਕ, ਜੋ ਲਗਭਗ 5 ਕਿਲੋਮੀਟਰ ਲੰਮਾ ਹੈ ਅਤੇ ਇਸਨੂੰ ਪੂਰਾ ਕਰਨ ਵਿੱਚ ਤਕਰੀਬਨ 1.5 ਘੰਟੇ ਲੱਗਦੇ ਹਨ, ਕੁਦਰਤੀ ਸੁੰਦਰਤਾ, ਹਰੇ-ਭਰੇ ਜੰਗਲਾਤੀ ਦ੍ਰਿਸ਼ਾਂ, ਸੁੰਦਰ ਦ੍ਰਿਸ਼ਟਿਕੋਣਾਂ ਅਤੇ ਵਾਚ ਟਾਵਰਾਂ ਕਰਕੇ ਲੋਕਾਂ ਵਿੱਚ ਬਹੁਤ ਮਕਬੂਲ ਬਣ ਚੁੱਕਾ ਹੈ।

ਸਿਸਵਾਂ ਡੈਮ ਵਿਖੇ ਬੋਟਿੰਗ ਦੀ ਸਹੂਲਤ, ਸੁਚੱਜੀਆਂ ਕੈਂਟੀਨ ਸੇਵਾਵਾਂ ਅਤੇ ਤਿੰਨ ਈਕੋ-ਹੱਟਾਂ ਸੈਲਾਨੀਆਂ ਨੂੰ ਸ਼ਾਨਦਾਰ ਅਨੁਭਵ ਪ੍ਰਦਾਨ ਕਰ ਰਹੀਆਂ ਹਨ। ਇਹ ਸਾਰੀਆਂ ਸਹੂਲਤਾਂ ਲੋਕਾਂ ਵਿੱਚ ਕਾਫ਼ੀ ਪ੍ਰਸਿੱਧ ਹੋ ਰਹੀਆਂ ਹਨ।

ਇਸ ਤੋਂ ਇਲਾਵਾ, ਡਿਵੀਜ਼ਨ ਵੱਲੋਂ ਹੋਰ ਨੇਚਰ ਟ੍ਰੇਲ ਅਤੇ ਟ੍ਰੈਕਿੰਗ ਰੂਟ ਤਿਆਰ ਕੀਤੇ ਜਾ ਰਹੇ ਹਨ, ਜੋ ਛੇਤੀ ਹੀ ਲੋਕਾਂ ਲਈ ਖੋਲ੍ਹੇ ਜਾਣਗੇ।

25 ਦਸੰਬਰ ਨੂੰ ਸਿਸਵਾਂ ਡੈਮ ਵਿਖੇ ਇੱਕ ਸਫ਼ਲ ਨੇਚਰ ਅਵੇਅਰਨੈੱਸ ਕੈਂਪ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪਹਿਲਾਂ ਸਾਈਕਲਿੰਗ ਇਵੈਂਟ ਅਤੇ ਫਿਰ ਟ੍ਰੈਕਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਖ਼ਾਸ ਤੌਰ ’ਤੇ ਚੰਡੀਗੜ੍ਹ ਦੇ ਨਿਵਾਸੀਆਂ ਵੱਲੋਂ ਵੱਡੀ ਗਿਣਤੀ ਵਿੱਚ ਭਾਗ ਲਿਆ ਗਿਆ। ਇਸਦੇ ਨਾਲ-ਨਾਲ ਸਕੂਲ ਦੇ ਬੱਚਿਆਂ ਦੀ ਨਿਯਮਿਤ ਸਿੱਖਿਆਤਮਕ ਯਾਤਰਾ ਵੀ ਸਿਸਵਾਂ ਨੇਚਰ ਅਵੇਅਰਨੈੱਸ ਕੈਂਪ ਵਿੱਚ ਕਰਵਾਈ ਜਾ ਰਹੀ ਹੈ, ਤਾਂ ਜੋ ਨਵੀਂ ਪੀੜ੍ਹੀ ਵਿੱਚ ਵਾਤਾਵਰਣ ਸੰਭਾਲ ਦੀ ਭਾਵਨਾ ਵਿਕਸਿਤ ਕੀਤੀ ਜਾ ਸਕੇ।

ਮੋਹਾਲੀ ਜੰਗਲਾਤ ਡਿਵੀਜ਼ਨ ਵੱਲੋਂ ਕੁਦਰਤ ਦੀ ਸੁਰੱਖਿਆ, ਜ਼ਿੰਮੇਵਾਰ ਈਕੋ-ਟੂਰਿਜ਼ਮ, ਵਾਤਾਵਰਣ ਸਿੱਖਿਆ ਅਤੇ ਸਮੁਦਾਇਕ ਭਾਗੀਦਾਰੀ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਜੰਗਲਾਤ ਉੱਤੇ ਨਿਰਭਰ ਪਿੰਡਾਂ ਦੇ ਲੋਕਾਂ ਨੂੰ ਹੁਨਰਮੰਦ ਬਣਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਸਮੁਦਾਇਕ ਵਿਕਾਸ ਦੇ ਤਹਿਤ ਸਿਸਵਾਂ, ਗੋਚਰ ਅਤੇ ਨਾਢਾ ਪਿੰਡਾਂ ਦੇ ਸਵੈ-ਸਹਾਇਤਾ ਸਮੂਹਾਂ ਨੂੰ ਅਚਾਰ ਬਣਾਉਣਾ, ਬਿਊਟੀ ਪਾਰਲਰ, ਕੱਪੜੇ ਦੇ ਬੈਗ ਬਣਾਉਣਾ, ਟੇਲਰਿੰਗ ਆਦਿ ਵਰਗੀਆਂ ਹੁਨਰਮੰਦ ਸਿਖਲਾਈਆਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਪਿੰਡਾਂ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ। ਸਿਸਵਾਂ ਪਿੰਡ ਦੀ ਜੰਗਲਾਤ ਕਮੇਟੀ ਵੱਲੋਂ ਸਮੁਦਾਇਕ ਸੇਵਾ ਦੀ ਪਹਿਲ ਕਰਦੇ ਹੋਏ ਹਾਲ ਹੀ ਵਿੱਚ ਭਾਂਡੇ ਵੀ ਵੰਡੇ ਗਏ ਹਨ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਈ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ

ਅਨੁਸੂਚਿਤ ਜਾਤੀਆਂ ਲਈ 31.78 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਪੌਣੇ ਚਾਰ ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀਆਂ ਬੱਸ ਸੇਵਾਵਾਂ ਨੂੰ ਆਧੁਨਿਕ ਬਣਾਉਣ ਲਈ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਕਰਨ ਸਬੰਧੀ ਚੁੱਕਿਆ ਫੈਸਲਾਕੁੰਨ ਕਦਮ

ਡੇਰਾਬੱਸੀ ਵਿੱਚ ਬੁਜ਼ੁਰਗ ਮਹਿਲਾ ਦੇ ਘਿਨੌਣੇ ਕਤਲ ਮਾਮਲੇ ‘ਚ ਫਰਾਰ ਦੋਸ਼ੀ ਗ੍ਰਿਫ਼ਤਾਰ, ਐੱਸ.ਏ.ਐੱਸ. ਨਗਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਮੋਹਾਲੀ ਕਤਲ ਮਾਮਲ੍ਹਾ; ਨੌਕਰ ਨਿਕਲਿਆ ਮੁੱਖ ਦੋਸ਼ੀ