Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

January 15, 2026 10:09 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਡਾਇਰੈਕਟਰ, ਲੈਂਡ ਰਿਕਾਰਡ ਵਿਭਾਗ, ਪੰਜਾਬ ਦੇ ਦਫ਼ਤਰ ਵਿਖੇ ਤਾਇਨਾਤ ਠੇਕਾ ਅਧਾਰਤ ਕਰਮਚਾਰੀ ਪਰਵੇਸ਼ ਨੂੰ ਸ਼ਿਕਾਇਤਕਰਤਾ ਕੋਲੋਂ ਉਸ ਦੀ ਜ਼ਮੀਨ ਦੇ ਰਿਕਾਰਡ ਪ੍ਰਦਾਨ ਕਰਨ ਬਦਲੇ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਛੋਕਰਾ, ਤਹਿਸੀਲ ਦਸੂਹਾ, ਜ਼ਿਲ੍ਹਾ ਐਸਬੀਐਸ ਨਗਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਪਤਨੀ ਨੇ ਦਸੂਹਾ ਦੀ ਅਦਾਲਤ ਵਿੱਚ ਸਿਵਲ ਮੁਕੱਦਮਾ ਦਾਇਰ ਕੀਤਾ ਸੀ ਜਿਸ ਵਿੱਚ ਉਸ ਨੇ 12 ਏਕੜ ਜੱਦੀ ਜ਼ਮੀਨ ਵਿੱਚ ਆਪਣੇ ਕਾਨੂੰਨੀ ਹਿੱਸੇ ਦੀ ਮੰਗ ਕੀਤੀ ਸੀ। ਇਸ ਸਬੰਧੀ, ਜ਼ਮੀਨ ਦੀ ਮਲਕੀਅਤ ਸਾਬਤ ਕਰਨ ਲਈ ਜਮ੍ਹਾਂਬੰਦੀ, ਜ਼ਮੀਨ ਦੀ ਅਲਾਟਮੈਂਟ ਅਤੇ ਜਮ੍ਹਾਂ ਰਿਕਾਰਡ ਦੀਆਂ ਪ੍ਰਮਾਣਿਤ ਕਾਪੀਆਂ ਦੀ ਲੋੜ ਸੀ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੇ ਰਿਕਾਰਡ ਪ੍ਰਾਪਤ ਕਰਨ ਲਈ ਡਾਇਰੈਕਟਰ ਲੈਂਡ ਰਿਕਾਰਡ, ਪੰਜਾਬ ਦੇ ਜਲੰਧਰ ਦਫਤਰ ਵਿਖੇ ਅਰਜ਼ੀ ਦਿੱਤੀ ਸੀ। ਵਾਰ-ਵਾਰ ਗੇੜੇ ਲਗਾਉਣ ਦੇ ਬਾਵਜੂਦ ਲੋੜੀਂਦੇ ਰਿਕਾਰਡ ਨਹੀਂ ਦਿੱਤੇ ਗਏ। ਇਸ ਪ੍ਰਕਿਰਿਆ ਦੌਰਾਨ ਦੋਸ਼ੀ ਪਰਵੇਸ਼ ਸ਼ਿਕਾਇਤਕਰਤਾ ਨੂੰ ਮਿਲਿਆ ਅਤੇ ਦਾਅਵਾ ਕੀਤਾ ਕਿ ਉਹ ਲੋੜੀਂਦੇ ਰਿਕਾਰਡ ਦੇ ਨਾਲ-ਨਾਲ ਉਨ੍ਹਾਂ ਦੇ ਉਰਦੂ ਤੋਂ ਪੰਜਾਬੀ ਵਿੱਚ ਅਨੁਵਾਦ ਕਰਨ ਦਾ ਪ੍ਰਬੰਧ ਵੀ ਕਰੇਗਾ। ਉਸਨੇ ਰਿਕਾਰਡ ਪ੍ਰਦਾਨ ਕਰਨ ਲਈ 10,000 ਰੁਪਏ ਅਤੇ ਅਨੁਵਾਦ ਦੇ ਕੰਮ ਲਈ 12,000 ਰੁਪਏ ਸਮੇਤ ਕੁੱਲ 22,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਦੋਸ਼ੀ ਪਰਵੇਸ਼ ਨੂੰ ਪਹਿਲਾਂ ਵੀ ਵੱਖ-ਵੱਖ ਤਰੀਕਾਂ 'ਤੇ ਗੂਗਲ ਪੇਅ ਅਤੇ ਨਕਦੀ ਰਾਹੀਂ 18,000 ਰੁਪਏ ਦੀ ਰਕਮ ਅਦਾ ਕੀਤੀ ਹੈ। ਉਸਨੇ ਅੱਗੇ ਕਿਹਾ ਕਿ ਇਸ ਤੋਂ ਬਾਅਦ ਵੀ ਪਰਵੇਸ਼ ਨੇ 4,000 ਰੁਪਏ ਹੋਰ ਲੈਣ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ