ਸੁਨਾਮ : ਭਾਜਪਾ ਓਬੀਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ ਨੇ ਕਿਹਾ ਕਿ ਚਾਲ਼ੀ ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਭਾਜਪਾ ਵੱਲੋਂ ਕੀਤੀ ਰੈਲੀ ਨੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਪੰਜਾਬ ਅੰਦਰ ਪਹਿਲੀ ਵਾਰ ਭਾਜਪਾ ਦੁਆਰਾ ਇਕੱਲਿਆਂ ਕੀਤੀ ਰੈਲੀ ਵਿੱਚ ਰਿਕਾਰਡ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ ਸੁਰੱਖਿਅਤ ਪੰਜਾਬ ਦਾ ਭਵਿੱਖ ਭਾਜਪਾ ਦੇ ਹੱਥਾਂ ਵਿੱਚ ਹੈ। ਭਾਜਪਾ ਆਗੂ ਡਾਕਟਰ ਜਗਮਹਿੰਦਰ ਸੈਣੀ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਰੈਲੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਅਨੁਰਾਗ ਠਾਕੁਰ ਸਮੇਤ ਸੂਬੇ ਦੀ ਸਿਖਰਲੀ ਲੀਡਰਸ਼ਿਪ ਨੇ ਸ਼ਮੂਲੀਅਤ ਕਰਕੇ ਸੁਨੇਹਾ ਦਿੱਤਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਿਰਫ਼ ਭਾਜਪਾ ਹੀ ਪੰਜਾਬ ਦੀ ਤਰੱਕੀ, ਵਿਕਾਸ ਅਤੇ ਬੇਰੁਜ਼ਗਾਰੀ ਲਈ ਕੰਮ ਕਰ ਸਕਦੀ ਹੈ। ਡਾਕਟਰ ਜਗਮਿੰਦਰ ਸੈਣੀ ਨੇ ਕਿਹਾ ਕਿ ਇਹ ਰੈਲੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ ਕਿਉਂਕਿ ਭਾਜਪਾ ਸਿਰਫ਼ ਭਾਜਪਾ ਹੀ ਪੰਜਾਬ ਦੀ ਸੁਰੱਖਿਆ ਅਤੇ ਸਤਿਕਾਰ ਦੀ ਗਰੰਟੀ ਦੇ ਸਕਦੀ ਹੈ , ਪੰਜਾਬ ਦੀ ਤਰੱਕੀ ਲਈ ਭਾਜਪਾ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ ਅਤੇ ਭਾਜਪਾ ਪੰਜਾਬ ਦੀ ਬਿਹਤਰੀ ਲਈ ਅੱਗੇ ਵਧ ਰਹੀ ਹੈ, ਪੰਜਾਬ ਦੀ ਤਰੱਕੀ ਲਈ ਡਬਲ ਇੰਜਣ ਸਰਕਾਰ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਅੱਤਿਆਚਾਰਾਂ ਵਿਰੁੱਧ ਖੜ੍ਹੇ ਹੋਣ ਦੀ ਪ੍ਰੇਰਨਾ ਦਿੰਦੀ ਹੈ, ਇਸ ਰੈਲੀ ਰਾਹੀਂ ਭਾਜਪਾ ਵਿਰੋਧੀਆਂ ਨੂੰ ਇਹ ਸੁਨੇਹਾ ਦੇਣ ਵਿੱਚ ਸਫਲ ਹੋਈ ਹੈ ਕਿ ਸਿਰਫ਼ ਭਾਜਪਾ ਹੀ ਪੰਜਾਬ ਦੇ ਆਮ ਲੋਕਾਂ ਦੀ ਭਲਾਈ ਚਾਹੁੰਦੀ ਹੈ।