Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਸੰਬੰਧੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਕੁਲਤਾਰ ਸਿੰਘ ਸੰਧਵਾਂ

January 16, 2026 05:15 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ, ਜੰਮੂ ਅਤੇ ਕਸ਼ਮੀਰ ਦੀ ਐਮ.ਬੀ.ਬੀ.ਐਸ. ਮਾਨਤਾ ਰੱਦ ਕਰਨ ਦਾ ਫੈਸਲਾ ਨਾ ਸਿਰਫ਼ ਵਿਦਿਆਰਥੀਆਂ ਦੇ ਭਵਿੱਖ ਨਾਲ ਬੇਇਨਸਾਫ਼ੀ ਹੈ, ਸਗੋਂ ਸਿੱਖਿਆ ਨੂੰ ਧਰਮ ਅਤੇ ਰਾਜਨੀਤੀ ਨਾਲ ਜੋੜਨ ਦੀ ਇੱਕ ਕੋਝੀ ਉਦਾਹਰਣ ਹੈ। ਇਸ ਮੈਡੀਕਲ ਕਾਲਜ ਵਿੱਚ ਦਾਖਲੇ ਕੇਂਦਰੀ ਪ੍ਰੀਖਿਆ ਐਨ.ਈ.ਈ.ਟੀ. , ਜੋ ਰਾਸ਼ਟਰੀ ਮੈਡੀਕਲ ਕਮਿਸ਼ਨ ਵੱਲੋਂ ਵੀ ਪ੍ਰਵਾਨਿਤ ਹੈ, ਦੀ ਮੈਰਿਟ ਅਨੁਸਾਰ ਪੂਰੀ ਤਰ੍ਹਾਂ ਕਾਨੂੰਨੀ ਅਤੇ ਪਾਰਦਰਸ਼ੀ ਢੰਗ ਨਾਲ ਕੀਤੇ ਗਏ ਸਨ।

ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਸੰਸਥਾ ਦਾ ਨਿਰੀਖਣ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਇੰਸਟੀਟਿਊਟ ਵਿੱਚ ਕਿਸੇ ਧਰਮ ਵਿਸ਼ੇਸ਼ ਦੇ ਵਿਦਿਆਰਥੀਆਂ ਦੀ ਬਹੁਗਿਣਤੀ ਹੋਣ ਕਰਕੇ , ਐਮ.ਬੀ.ਬੀ.ਐਸ. ਦੀ ਮਾਨਤਾ ਰੱਦ ਕਰਨਾ ਬਿਲਕੁਲ ਗ਼ੈਰ-ਵਾਜਿਬ,ਪੱਖਪਾਤੀ ਅਤੇ ਅਨਿਆਂਪੂਰਨ ਹੈ। ਉਨ੍ਹਾਂ ਸਵਾਲ ਉਠਾਇਆ, ਜੇਕਰ ਸੰਸਥਾ ਵਿੱਚ ਇੰਨੀਆਂ ਵੱਡੀਆਂ ਖਾਮੀਆਂ ਸਨ ਤਾਂ ਮਹਿਜ਼ ਚਾਰ ਮਹੀਨੇ ਪਹਿਲਾਂ ਮਾਨਤਾ ਕਿਸ ਆਧਾਰ ’ਤੇ ਦਿੱਤੀ ਗਈ ਸੀ? ਇਸਦਾ ਜਵਾਬ ਦੇਣਾ ਰਾਸ਼ਟਰੀ ਮੈਡੀਕਲ ਕਮਿਸ਼ਨ ਦੀ ਜ਼ਿੰਮੇਵਾਰੀ ਹੈ।

ਸਪੀਕਰ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਵਿਦਿਅਕ ਸੰਸਥਾ ਨੂੰ ਬੰਦ ਕਰਨ ਲਈ ਅੰਦੋਲਨ ਕਰਨਾ ਅਤੇ ਮਾਨਤਾ ਰੱਦ ਕਰਨ ’ਤੇ ਜਸ਼ਨ ਮਨਾਉਣਾ ਸਮਾਜਿਕ ਪਤਨ ਦੀ ਨਿਸ਼ਾਨੀ ਹੈ। ਸਿੱਖਿਆ ਦਾ ਉਦੇਸ਼ ਅਗਿਆਨਤਾ ਦੇ ਹਨੇਰੇ ਨੂੰ ਦੂਰ ਕਰਨਾ ਹੈ ਨਾ ਕਿ ਨਫ਼ਰਤ ਦੇ ਪਾੜੇ ਨੂੰ ਹੋਰ ਡੂੰਘਾ ਕਰਨਾ । ਮੈਡੀਕਲ ਕਾਲਜ ਵਰਗੀ ਪੇਸ਼ੇਵਰ ਸੰਸਥਾ ਨੂੰ ਸੁਧਾਰ ਦਾ ਮੌਕਾ ਦਿੱਤੇ ਬਿਨਾਂ ਬੰਦ ਕਰਨਾ ਬਹੁਤ ਹੀ ਮੰਦਭਾਗਾ ਅਤੇ ਗ਼ੈਰ-ਸੰਵਿਧਾਨਕ ਹੈ।

ਸਪੀਕਰ ਨੇ ਮੰਗ ਕੀਤੀ ਕਿ ਇਸ ਫੈਸਲੇ ਦੀ ਤੁਰੰਤ ਸਮੀਖਿਆ ਕੀਤੀ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀਆਂ ਦੇ ਹਿੱਤ ਸੁਰੱਖਿਅਤ ਰਹਿਣ ਅਤੇ ਸਿੱਖਿਆ ਨੂੰ ਧਾਰਮਿਕ ਜਾਂ ਰਾਜਨੀਤਿਕ ਏਜੰਡਿਆਂ ਤੋਂ ਦੂਰ ਰੱਖਿਆ ਜਾਵੇ।

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ