ਸੁਨਾਮ : ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਦਾ ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਮੇਨ ਅਤੇ ਰਾਮ ਮੁਹੰਮਦ ਸਿੰਘ ਅਜ਼ਾਦ ਕਲੱਬ ਵੱਲੋਂ ਸੰਗਰੂਰ ਪਹੁੰਚਣ ਮੌਕੇ ਸਨਮਾਨ ਕੀਤਾ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਪਛੜੀਆਂ ਸ਼੍ਰੇਣੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਚੇਅਰਮੈਨ ਨੂੰ ਜਾਣੂੰ ਕਰਵਾਇਆ। ਇਸ ਮੌਕੇ ਪੰਜਾਬ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਸਮਾਜ ਦੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਛੜੀਆਂ ਸ਼੍ਰੇਣੀਆਂ ਸਮਾਜ ਨਾਲ ਸਬੰਧਤ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਂਦਾ ਹੈ ਲੇਕਿਨ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਅਸਲ ਮਕਸਦ ਤਦ ਹੀ ਪੂਰਾ ਹੁੰਦਾ ਹੈ ਜਦੋਂ ਹਰ ਯੋਗ ਵਿਅਕਤੀ ਤੱਕ ਇਹਨਾਂ ਦਾ ਲਾਭ ਪਹੁੰਚਦਾ ਹੈ। ਉਨ੍ਹਾਂ ਵੱਖ ਸੰਸਥਾਵਾਂ ਦੇ ਆਗੂਆਂ ਨੂੰ ਆਖਿਆ ਕਿ ਬੀਸੀ ਵਰਗ ਨਾਲ ਸਬੰਧਿਤ ਮਸਲੇ ਸਰਕਾਰ ਦੇ ਧਿਆਨ ਵਿੱਚ ਲਿਆਉਣ ਲਈ ਪਹਿਲ ਕਦਮੀ ਕੀਤੀ ਜਾਵੇ ਤਾਂ ਜੋ ਲੋੜਵੰਦਾਂ ਨੂੰ ਲਾਭ ਮਿਲ ਸਕੇ। ਇਸ ਮੌਕੇ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਮੇਨ ਪ੍ਰਧਾਨ ਮਨਦੀਪ ਸਿੰਘ ਜੋਸ਼ਨ, ਸਰਪ੍ਰਸਤ ਕੇਹਰ ਸਿੰਘ ਜੋਸ਼ਨ, ਗੁਰਦੀਪ ਸਿੰਘ ਵਿੱਕੀ, ਸੋਨੂੰ ਵਰਮਾ, ਬਿੰਦਰ ਸਿੰਘ ਅਬਦਾਲ, ਭੁਪਿੰਦਰ ਸਿੰਘ ਸੰਧੇ, ਪ੍ਰਿਤਪਾਲ ਸਿੰਘ ਜੋਸ਼ਨ, ਰਣਵੀਰ ਸਿੰਘ ਰਾਣਾ, ਗੁਰਚਰਨ ਸਿੰਘ ਹਾਂਡਾ, ਪਰਮਜੀਤ ਸਿੰਘ, ਓਬੀਸੀ ਦੇ ਸਰਪ੍ਰਸਤ ਰਾਜਵਿੰਦਰ ਸਿੰਘ ਖੱਤਰੀ ਵਾਲਾ, ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਦੇ ਪ੍ਰਧਾਨ ਕਰਨੈਲ ਸਿੰਘ ਢੋਟ, ਜਰਨਲ ਸਕੱਤਰ ਬਲਜਿੰਦਰ ਸਿੰਘ ਕਾਕਾ ਠੇਕੇਦਾਰ, ਗਿਆਨ ਸਿੰਘ, ਅਵਤਾਰ ਸਿੰਘ ਤਾਰੀ ਤੇ ਹੋਰ ਮੈਂਬਰ ਹਾਜ਼ਰ ਸਨ।