ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਵੱਲੋਂ ਬੀਤੇ ਦਿਨੀ ਮਰਹੂਮ ਪੱਤਰਕਾਰ ਹਰਜੀਤ ਗਰੇਵਾਲ ਦੀ ਅੰਤਿਮ ਅਰਦਾਸ ਮੌਕੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ।ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾਈ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ 21000 ਰੁਪਏ ਸਹਾਇਤਾ ਰਾਸ਼ੀ ਦਿੱਤੀ।ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਇਸ ਦੁੱਖ ਦੀ ਘੜੀ ਵਿੱਚ ਜਥੇਬੰਦੀ ਪਰਿਵਾਰ ਦੇ ਨਾਲ ਖੜੀ ਹੈ, ਜੇਕਰ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਆਵੇਗੀ ਤਾਂ ਉਹਨਾਂ ਵੱਲੋਂ ਪੂਰਾ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਜੀਤ ਗਰੇਵਾਲ ਇੱਕ ਨਿਧੜਕ ਅਤੇ ਲੋਕ ਆਵਾਜ਼ ਉਠਾਉਣ ਵਾਲੇ ਪੱਤਰਕਾਰ ਸਨ, ਉਨ੍ਹਾਂ ਦੇ ਤੁਰ ਜਾਣ ਨਾਲ ਇਕੱਲੇ ਪਰਿਵਾਰ ਨੂੰ ਨਹੀਂ, ਸਗੋਂ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਵੀ ਵੱਡਾ ਘਾਟਾ ਪਿਆ ਹੈ।