Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਾਰਤ ਸਰਕਾਰ ਵੱਲੋਂ ਜਾਰੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ ਵਿੱਚ ਪੰਜਾਬ ਫਿਰ ਤੋਂ ਮੋਹਰੀ : ਸੰਜੀਵ ਅਰੋੜਾ

January 17, 2026 08:10 PM
SehajTimes

ਚੰਡੀਗੜ੍ਹ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੇ ਇੱਕ ਵਾਰ ਫਿਰ ਆਪਣੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਥਾਪਿਤ ਕਰਦਿਆਂ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰਮੋਸ਼ਨ ਵਿਭਾਗ ਵੱਲੋਂ ਜਾਰੀ ਕੀਤੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ - 5ਵੇਂ ਐਡੀਸ਼ਨ ਵਿੱਚ ਲਗਾਤਾਰ ਦੂਜੀ ਵਾਰ ਪੰਜਾਬ ਨੇ ‘ਟਾਪ ਪਰਫਾਰਮਰ’ ਵਜੋਂ ਸਫ਼ਲਤਾ ਦਰਜ ਕੀਤੀ ਹੈ। ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਦੀ ਹਾਜ਼ਰੀ ਵਿੱਚ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਰਾਸ਼ਟਰੀ ਸਟਾਰਟਅੱਪ ਦਿਵਸ ਦੇ ਮੌਕੇ ’ਤੇ ਕਰਵਾਏ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਨੂੰ ਪ੍ਰਸ਼ੰਸਾ ਪੱਤਰ ਦਿੱਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਲਗਾਤਾਰ ਦੂਜੀ ਵਾਰ ਇਹ ਮਾਣ ਹਾਸਲ ਕਰਨਾ ਇੱਕ ਮਜ਼ਬੂਤ, ਸਮਾਵੇਸ਼ੀ ਅਤੇ ਨਵੀਨਤਾ-ਸੰਚਾਲਿਤ ਸਟਾਰਟਅੱਪ ਈਕੋਸਿਸਟਮ ਬਣਾਉਣ ਵੱਲ ਪੰਜਾਬ ਦੇ ਨਿਰੰਤਰ ਅਤੇ ਕੇਂਦ੍ਰਿਤ ਯਤਨਾਂ ਦਾ ਪ੍ਰਤੱਖ ਸਬੂਤ ਹੈ। ਰਾਜ ਦੀ ਕਾਰਗੁਜ਼ਾਰੀ ਪ੍ਰਗਤੀਸ਼ੀਲ ਸਟਾਰਟਅੱਪ ਨੀਤੀਆਂ, ਮਜ਼ਬੂਤ ਸੰਸਥਾਗਤ ਪ੍ਰਣਾਲੀਆਂ, ਇਨਕਿਊਬੇਸ਼ਨ ਅਤੇ ਐਕਸਲਰੇਸ਼ਨ ਸਹਾਇਤਾ, ਵਿੱਤ ਤੱਕ ਬਿਹਤਰ ਪਹੁੰਚ, ਸੇਧਪੂਰਨ ਸਲਾਹ-ਮਸ਼ਵਰਾ ਪਹਿਲਕਦਮੀਆਂ ਅਤੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਰੋਬਾਰ ਵਿੱਚ ਆਸਾਨੀ ਵਾਲੇ ਸੁਧਾਰਾਂ ਦੇ ਪ੍ਰਭਾਵ ਨੂੰ ਦਰਸਾਉਂਦੀ ਹੈ।

ਇਸ ਪ੍ਰਾਪਤੀ ’ਤੇ ਖੁਸ਼ੀ ਤੇ ਤਸੱਲੀ ਜ਼ਾਹਰ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ,‘‘ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ‘ਟਾਪ ਪਰਫਾਰਮਰ’ ਵਜੋਂ ਇਹ ਲਗਾਤਾਰ ਮਾਨਤਾ ਦੇਣਾ ਉੱਦਮਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਮਾਣਯੋਗ ਮੁੱਖ ਮੰਤਰੀ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਨੇ ਸਟਾਰਟਅੱਪਸ ਲਈ ਵਿਸ਼ੇਸ਼ ਕਰਕੇ ਨੌਜਵਾਨਾਂ ਅਤੇ ਗ਼ੈਰ-ਕਾਰੋਬਾਰੀ ਪਿਛੋਕੜ ਵਾਲੇ ਉੱਦਮੀਆਂ ਲਈ ਇੱਕ ਢੁਕਵਾਂ ਮਾਹੌਲ ਬਣਾਇਆ ਹੈ। ਸਰਕਾਰ ਵੱਲੋਂ ਪੰਜਾਬ ਨੂੰ ਸਟਾਰਟਅੱਪਸ ਅਤੇ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਵਜੋਂ ਉਭਾਰਨ ਲਈ ਨੀਤੀਗਤ ਸਹਾਇਤਾ, ਇਨਕਿਊਬੇਸ਼ਨ ਬੁਨਿਆਦੀ ਢਾਂਚੇ ਅਤੇ ਮਾਰਕੀਟ ਪਹੁੰਚ ਨੂੰ ਮਜ਼ਬੂਤ ਕਰਨਾ ਜਾਰੀ ਰਹੇਗਾ।’’ ਉਨ੍ਹਾਂ ਅੱਗੇ ਕਿਹਾ ਕਿ ਸਟਾਰਟਅੱਪ ਨੀਤੀ ਲਾਗੂਕਰਨ, ਸੰਸਥਾਗਤ ਸਹਾਇਤਾ ਪ੍ਰਣਾਲੀਆਂ, ਇਨਕਿਊਬੇਸ਼ਨ ਬੁਨਿਆਦੀ ਢਾਂਚਾ, ਫੰਡਿੰਗ ਵਿਧੀਆਂ, ਸਮਰੱਥਾ ਨਿਰਮਾਣ, ਸਲਾਹ-ਮਸ਼ਵਰਾ ਅਤੇ ਸੁਚੱਜੇ ਮੰਡੀਕਰਨ ਆਦਿ ਅਹਿਮ ਮਾਪਦੰਡਾਂ ਦੇ ਆਧਾਰ ’ਤੇ ਸੂਬੇ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ ਸੀ। ਸਰਕਾਰ ਦੀ ਵਚਨਬੱਧਤਾ ਦ੍ਰਿੜਾਉਂਦਿਆਂ ਮੰਤਰੀ ਸੰਜੀਵ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨਵੀਨਤਾ-ਅਗਵਾਈ ਵਾਲੇ ਆਰਥਿਕ ਵਿਕਾਸ, ਰੁਜ਼ਗਾਰ ਉਤਪਤੀ ਅਤੇ ਤਕਨਾਲੋਜੀ-ਅਧਾਰਤ ਵਿਕਾਸ ’ਤੇ ਧਿਆਨ ਕੇਂਦਰਿਤ ਕਰਨਾ ਜਾਰੀ ਰੱਖੇਗਾ ਤਾਂ ਜੋ ਸਟਾਰਟਅੱਪਸ ਨੂੰੰ ਮੁੱਖ ਤਰਜੀਹ ਮੰਨਦਿਆਂ ਸੂਬੇ ਦੇ ਆਰਥਿਕ ਕਾਇਆ-ਕਲਪ ਨੂੰ ਯਕੀਨੀ ਬਣਾਇਆ ਜਾ ਸਕੇ।

Have something to say? Post your comment

 

More in Chandigarh

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ