Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ: ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ

January 17, 2026 08:36 PM
SehajTimes

66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਰਾਜ ਪੱਧਰੀ ਸ਼ਹੀਦੀ ਸਮਾਗਮ

ਮਾਲੇਰਕੋਟਲਾ : ਨਾਮਧਾਰੀ ਸੰਪਰਦਾ ਵੱਲੋਂ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਭਾਰਤੀ ਇਤਿਹਾਸ ਵਿੱਚ ਸਦਾ ਸੁਨਹਿਰੀ ਅੱਖਰਾਂ ਨਾਲ ਦਰਜ ਰਹਿਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਕਰਵਾਏ ਗਏ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਸ੍ਰੀ ਸਤਿਗੁਰੂ ਉਦੇ ਸਿੰਘ ਜੀ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ, ਨਿਮਰਤਾ ਅਤੇ ਤਿਆਗ ਦੀ ਜਿਊਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਦਰਸਾਏ ਅਹਿੰਸਾ, ਨਾ-ਮਿਲਵਰਤਨ ਅਤੇ ਨਾ-ਫੁਰਮਾਨੀ ਦੇ ਰਸਤੇ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ। ਇਤਿਹਾਸ ਗਵਾਹ ਹੈ ਕਿ ਅੰਗਰੇਜ਼ ਹਕੂਮਤ ਦੇ ਖ਼ਿਲਾਫ਼ ਲੋਕਾਂ ਵਿੱਚ ਜਾਗਰੂਕਤਾ ਦੀ ਚੰਗਿਆੜੀ ਮਾਲੇਰਕੋਟਲਾ ਦੀ ਇਸ ਪਵਿੱਤਰ ਧਰਤੀ ਤੋਂ ਹੀ ਉੱਠੀ ਸੀ।

ਉਨ੍ਹਾਂ ਕਿਹਾ ਕਿ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਕੁਰਬਾਨੀ ਸਿਰਫ਼ ਇੱਕ ਧਾਰਮਿਕ ਸੰਪਰਦਾ ਦੀ ਨਹੀਂ, ਸਗੋਂ ਪੂਰੇ ਦੇਸ਼ ਦੀ ਆਜ਼ਾਦੀ ਦੀ ਲੜਾਈ ਦੀ ਬੁਨਿਆਦ ਹੈ। ਅੱਜ ਦੀ ਪੀੜ੍ਹੀ ਲਈ ਇਹ ਬਲਿਦਾਨ ਪ੍ਰੇਰਣਾ ਸਰੋਤ ਹਨ ਕਿ ਅਸੀਂ ਸੱਚ, ਇਮਾਨਦਾਰੀ ਅਤੇ ਦੇਸ਼ ਸੇਵਾ ਦੇ ਰਸਤੇ ’ਤੇ ਅੱਗੇ ਵਧੀਏ।

ਉਨ੍ਹਾਂ ਕਿਹਾ ਕਿ ਸੰਪਰਦਾ ਵੱਲੋਂ ਪੰਜਾਬ ਸਰਕਾਰ ਨੂੰ ਜੋ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂਆਂ ਅਤੇ ਨਾਮਧਾਰੀ ਸੰਪਰਦਾ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਆਪਣੀ ਜ਼ਿੰਦਗੀ ਨੂੰ ਉੱਚੇ ਆਦਰਸ਼ਾਂ ਨਾਲ ਜੋੜਨ ਅਤੇ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਅਹਿਮ ਰੋਲ ਅਦਾ ਕਰਨ।

ਸਮਾਗਮ ਨੂੰ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਨਾਮਧਾਰੀ ਸੁਰਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰ, ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ, ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਪੀ.ਸਤਪਾਲ ਸ਼ਰਮਾ, ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ। ਸਮੂਹ ਸੰਗਤ ਵੱਲੋਂ 66 ਨਾਮਧਾਰੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਉਨ੍ਹਾਂ ਦੇ ਦਰਸਾਏ ਰਸਤੇ ’ਤੇ ਚੱਲਣ ਦਾ ਸੰਕਲਪ ਲਿਆ ਗਿਆ ।

Have something to say? Post your comment

 

More in Chandigarh

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ