ਕਿਹਾ, ਮਾਣਯੋਗ ਉੱਚ ਅਦਾਲਤ ਦੀਆਂ ਹਦਾਇਤਾਂ ਦੀ ਪਾਲਣਾ ਹਰ ਹਾਲ ਵਿੱਚ ਕੀਤੀ ਜਾਵੇਗੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਕਮਿਸ਼ਨਰ, ਨਗਰ ਨਿਗਮ, ਪਰਮਿੰਦਰਪਾਲ ਸਿੰਘ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੋਹਾਲੀ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਰਿਹਾਇਸ਼ੀ, ਕਮਰਸ਼ੀਅਲ, ਇੰਡਸਟਰੀਅਲ ਖੇਤਰਾਂ, ਪਾਰਕਾਂ ਜਾਂ ਕਿਸੇ ਵੀ ਕਿਸਮ ਦੀ ਸਰਕਾਰੀ ਜ਼ਮੀਨ ਉੱਤੇ ਕੀਤੀਆਂ ਗਈਆਂ ਗੈਰ-ਕਾਨੂੰਨੀ ਇੰਨਕਰੋਚਮੈਂਟਾਂ ਨੂੰ ਹਟਾਉਣ ਸਬੰਧੀ ਜਾਰੀ ਹੁਕਮਾਂ ਦੀ ਪਾਲਣਾ ਵਿੱਚ ਲੋਕਾਂ ਨੂੰ 19 ਜਨਵਰੀ ਤੋਂ ਪਹਿਲਾਂ ਪਹਿਲਾਂ ਆਪਣੇ ਕਬਜ਼ੇ ਤੁਰੰਤ ਹਟਾਉਣ ਦੀ ਅਪੀਲ ਕੀਤੀ ਗਈ ਹੈ। *ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਾਨਯੋਗ ਹਾਈ ਕੋਰਟ ਦੀ ਹਦਾਇਤਾਂ ਬਾਰੇ ਨਗਰ ਨਿਗਮ ਦੇ ਹਾਊਸ ਨੂੰ ਵੀ ਸੂਚਿਤ ਕੀਤਾ ਗਿਆ ਸੀ।* ਉਨ੍ਹਾਂ ਦੱਸਿਆ ਕਿ ਮਾਨਯੋਗ ਹਾਈ ਕੋਰਟ ਵੱਲੋਂ ਮਿਤੀ 13-01-2026 ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਸਾਰੀਆਂ ਗੈਰ-ਕਾਨੂੰਨੀ ਇੰਨਕਰੋਚਮੈਂਟਾਂ ਨੂੰ ਹਟਾ ਕੇ ਅਦਾਲਤ ਨੂੰ ਸੂਚਿਤ ਕੀਤਾ ਜਾਵੇ। ਇਸ ਲਈ ਮਾਨਯੋਗ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਹਰ ਆਮ ਅਤੇ ਖਾਸ ਨੂੰ ਆਖਰੀ ਵਾਰ ਸੂਚਿਤ ਕੀਤਾ ਜਾਂਦਾ ਹੈ ਕਿ ਨਗਰ ਨਿਗਮ ਦੀ ਹੱਦਬੰਦੀ ਅੰਦਰ ਕੀਤੇ ਗਏ ਸਾਰੇ ਗੈਰ-ਕਾਨੂੰਨੀ ਕਬਜ਼ੇ ਸਬੰਧਤ ਕਬਜ਼ਾਧਾਰਕ ਆਪਣੇ ਪੱਧਰ ’ਤੇ ਤੁਰੰਤ ਹਟਾ ਲੈਣ। *ਇਸ ਸਬੰਧੀ ਅਖ਼ਬਾਰਾਂ ਰਾਹੀਂ ਜਨਤਕ ਨੋਟਿਸ ਵੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਮਿਤੀ 19-01-2026 ਤੋਂ ਸ਼ਹਿਰ ਵਿੱਚ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾਵੇਗੀ। ਇਸ ਕਾਰਵਾਈ ਦੌਰਾਨ ਜੇਕਰ ਕਿਸੇ ਕਬਜ਼ਾਧਾਰਕ ਦੀ ਸੰਪਤੀ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਸ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਮਾਲਕ ਦੀ ਹੋਵੇਗੀ। ਨਾਜਾਇਜ਼ ਕਬਜ਼ਾ ਹਟਾਉਣ ਉਪਰੰਤ ਨਗਰ ਨਿਗਮ ਵੱਲੋਂ ਸਬੰਧਤ ਮਾਲਕ ਨੂੰ ਨੋਟਿਸ ਜਾਰੀ ਕਰਕੇ ਕੀਤੇ ਗਏ ਖਰਚੇ ਦੀ ਵਸੂਲੀ ਵੀ ਕੀਤੀ ਜਾਵੇਗੀ।