Monday, January 19, 2026
BREAKING NEWS
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸ

Chandigarh

ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਵਾਉਣ ’ਤੇ ਸਖ਼ਤ ਕਾਰਵਾਈ; 1023 ਬੱਚੇ ਬਚਾਏ:ਡਾ.ਬਲਜੀਤ ਕੌਰ

January 19, 2026 02:31 PM
SehajTimes

ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ:ਡਾ.ਬਲਜੀਤ ਕੌਰ

ਰੈਸਕਿਊ ਤੋਂ ਪੁਨਰਵਾਸ ਤੱਕ: ਬੱਚਿਆਂ ਨੂੰ ਸਿੱਖਿਆ ਤੇ ਸਿਹਤ ਨਾਲ ਜੋੜਿਆ

ਸੜਕਾਂ 'ਤੇ ਭੀਖ ਮੰਗਦਾ ਬੱਚਾ ਵੇਖੋ ਤਾਂ ਤੁਰੰਤ 1098 'ਤੇ ਸੂਚਨਾ ਦਿਓ: ਸਮਾਜਿਕ ਸੁਰੱਖਿਆ ਮੰਤਰੀ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਭੀਖਿਆ ਦੀ ਸਮਾਜਿਕ ਕੁਰੀਤੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮਕਸਦ ਦੀ ਪ੍ਰਾਪਤੀ ਲਈ ਸਰਕਾਰ ਵੱਲੋਂ ਬਾਲ ਭੀਖ ਮੰਗਵਾਉਣ ਖ਼ਿਲਾਫ਼ ਸਖ਼ਤ ਅਤੇ ਨਤੀਜਾ ਕੇਂਦਰਿਤ ਕਾਰਵਾਈ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਸੂਬੇ ਭਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਬੀਤੇ ਦੋ ਦਿਨਾਂ ਵਿੱਚ ਸਾਰੇ ਜ਼ਿਲ੍ਹਿਆਂ ਦੇ ਹਾਟਸਪਾਟਾਂ ’ਤੇ ਕੀਤੀਆਂ ਗਈਆਂ ਛਾਪੇਮਾਰੀਆਂ ਦੌਰਾਨ ਕੁੱਲ 31 ਭੀਖ ਮੰਗਦਿਆਂ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਇਨ੍ਹਾਂ ਵਿੱਚੋਂ 4 ਬੱਚਿਆਂ ਨੂੰ ਦਸਤਾਵੇਜ਼ੀ ਪੁਸ਼ਟੀ ਉਪਰੰਤ ਬਾਲ ਭਲਾਈ ਕਮੇਟੀ ਵੱਲੋਂ ਮੌਕੇ ’ਤੇ ਹੀ ਮਾਪਿਆਂ ਦੇ ਸਪੁਰਦ ਕਰ ਦਿੱਤਾ ਗਿਆ, ਜਦਕਿ 27 ਬੱਚਿਆਂ ਨੂੰ ਆਰਜ਼ੀ ਤੌਰ ’ਤੇ ਬਾਲ ਘਰਾਂ ਵਿੱਚ ਭੇਜਿਆ ਗਿਆ, ਜਿੱਥੇ ਪੁਸ਼ਟੀ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।


ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਪ੍ਰੋਜੈਕਟ ਜੀਵਨਜਯੋਤ 2.0 ਅਧੀਨ ਹੁਣ ਤੱਕ ਕੁੱਲ 1023 ਬੱਚਿਆਂ ਨੂੰ ਬਾਲ ਭੀਖ ਮੰਗਵਾਉਣ ਤੋਂ ਬਚਾਇਆ ਜਾ ਚੁੱਕਾ ਹੈ। ਇਨ੍ਹਾਂ ਵਿੱਚੋਂ 38 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ, 349 ਬੱਚਿਆਂ ਦੇ ਸਕੂਲਾਂ ਵਿੱਚ ਦਾਖਲੇ, 9 ਬੱਚਿਆਂ ਨੂੰ ਆਂਗਨਵਾਡੀ ਕੇਂਦਰਾਂ ਨਾਲ ਜੋੜਿਆ ਗਿਆ, ਜਦਕਿ 13 ਬੱਚਿਆਂ ਨੂੰ ਆਯੁਸ਼ਮਾਨ ਭਾਰਤ ਸਕੀਮ ਅਧੀਨ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਨੂੰ ਸਿੱਖਿਆ, ਪੋਸ਼ਣ, ਸਿਹਤ ਸਹੂਲਤਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਨੂੰ ਸਨਮਾਨਜਨਕ ਅਤੇ ਸੁਰੱਖਿਅਤ ਭਵਿੱਖ ਵੱਲ ਲਿਜਾਇਆ ਜਾ ਸਕੇ। ਇਸ ਮੁਹਿੰਮ ਦੇ ਸਕਾਰਾਤਮਕ ਨਤੀਜਿਆਂ ਵੱਜੋਂ ਸੂਬੇ ਵਿੱਚ ਬਾਲ ਭੀਖ ਮੰਗਵਾਉਣ ਦੀ ਪ੍ਰਵਿਰਤੀ ਵਿੱਚ ਲਗਾਤਾਰ ਘਾਟ ਦਰਜ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਬਾਲ ਭੀਖ ਮੰਗਵਾਉਣ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੋਈ ਹੈ ਅਤੇ ਇਹ ਕਾਰਵਾਈਆਂ ਹੋਰ ਤੇਜ਼ ਕੀਤੀਆਂ ਜਾਣਗੀਆਂ।


ਡਾ. ਬਲਜੀਤ ਕੌਰ ਨੇ ਸਪਸ਼ਟ ਕੀਤਾ ਕਿ ਜੇਕਰ ਕੋਈ ਵੀ ਵਿਅਕਤੀ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਦਾ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਦਾਨ ਦੇਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਕੋਈ ਬੱਚਾ ਸੜਕਾਂ ’ਤੇ ਭੀਖ ਮੰਗਦਾ ਦਿਖਾਈ ਦੇਵੇ ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098, ਆਪਣੇ ਜ਼ਿਲ੍ਹੇ ਦੀ ਬਾਲ ਭਲਾਈ ਕਮੇਟੀ ਜਾਂ ਸੰਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਹਰ ਬੱਚੇ ਲਈ ਸੁਰੱਖਿਅਤ ਅਤੇ ਸਨਮਾਨਜਨਕ ਭਵਿੱਖ ਯਕੀਨੀ ਬਣਾਇਆ ਜਾ ਸਕੇ।

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਨੰਬਰਦਾਰ ਯੂਨੀਅਨ ਵੱਲੋਂ ਨਾਇਬ ਤਹਿਸੀਲਦਾਰ ਨਾਲ ਅਹਿਮ ਬੈਠਕ

ਐਮ ਐਲ ਏ ਰੰਧਾਵਾ ਵੱਲੋਂ ਮਾਈਨਿੰਗ ਅਧਿਕਾਰੀਆਂ ਨੂੰ ਗੈਰਕਾਨੂੰਨੀ ਖਣਨ ਨਾ ਹੋਣ ਦੇਣ ਦੀ ਸਖ਼ਤ ਹਦਾਇਤ

ਏ ਡੀ ਸੀ ਗੀਤਿਕਾ ਸਿੰਘ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ

ਯੁੱਧ ਨਸ਼ਿਆਂ ਵਿਰੁੱਧ’: 323ਵੇਂ ਦਿਨ ਪੰਜਾਬ ਪੁਲਿਸ ਨੇ 122 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼

ਨਗਰ ਨਿਗਮ ਵੱਲੋਂ 19 ਜਨਵਰੀ ਤੋਂ ਮੋਹਾਲੀ ਸ਼ਹਿਰ ਵਿੱਚ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਨਿਰੰਤਰ ਮੁਹਿੰਮ ਚਲਾਈ ਜਾਵੇਗੀ : ਕਮਿਸ਼ਨਰ

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ, 90 ਹਜ਼ਾਰ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ

ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ: ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸੇਵਾਵਾਂ ਪ੍ਰਦਾਨ ਕਰਨ ਲਈ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ: ਡਾ. ਬਲਜੀਤ ਕੌਰ