Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਸਾਥੀਆਂ ਸਣੇ ‘ਆਪ’ ਵਿਚ ਸ਼ਾਮਲ

June 14, 2021 07:03 PM
SehajTimes

ਚੰਡੀਗੜ੍ਹ : ਅੰਤਰਰਾਸਟਰੀ ਕਬੱਡੀ ਖਡਿਾਰੀ ਗੁਰਲਾਲ ਘਨੌਰ ਅੱਜ ਆਪਣੇ ਸੈਂਕੜੇ ਸਾਥੀਆਂ ਨਾਲ  ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸਾਮਲ ਹੋ ਗਏ। ਆਪ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਦਿੱਲੀ ਦੇ ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਗੁਰਲਾਲ ਘਨੌਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਰਸਮੀ ਤੌਰ 'ਤੇ ਪਾਰਟੀ 'ਚ ਸਵਾਗਤ ਕੀਤਾ।
ਇਸ ਸਮੇਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅੱਜ ਮੋਦੀ ਤੇ ਕੈਪਟਨ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਖਿਡਾਰੀ, ਵਕੀਲ, ਪੱਤਰਕਾਰ ਤੇ ਸਮਾਜ ਸੇਵੀ ਭਾਵ ਸਮਾਜ ਦਾ ਹਰ ਵਰਗ ਆਪ ਨਾਲ ਜੁੜ ਰਿਹਾ ਹੈ, ਅੱਜ ਕਬੱਡੀ ਦੇ ਅੰਤਰਰਾਸਟਰੀ ਖਿਡਾਰੀ ਅਤੇ ਕਈ ਵਰਲਡ ਕਬੱਡੀ ਕੱਪ ਜਿੱਤਣ ਵਾਲੇ ਗੁਰਲਾਲ ਘਨੌਰ ਵੱਲੋਂ ਆਪ ਵਿੱਚ ਸਾਮਲ ਹੋਣ ਨਾਲ ਪਾਰਟੀ ਨਾਲ ਜੁੜੇ ਖਡਿਾਰੀਆਂ ਅਤੇ ਵਰਕਰਾਂ ਦੇ ਕਾਫਲੇ ਵਿੱਚ ਭਾਰੀ ਵਾਧਾ ਹੋਇਆ ਹੈ। ਮਾਨ ਨੇ ਕਿਹਾ ਕਿ ਗੁਰਲਾਲ ਘਨੌਰ ਅੱਜ ਵੀ ਕਬੱਡੀ ਦੇ ਮੈਦਾਨ ਦਾ ਸੰਿਗਾਰ ਹਨ ਅਤੇ ਪੰਜਾਬ ਪੁਲੀਸ  ਏ.ਐਸ.ਆਈ ਦੇ ਅਹੁੱਦੇ ਤੋਂ ਅਸਤੀਫਾ ਦੇ ਕੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਅੱਗੇ ਆਏ ਹਨ। ਭਗਵੰਤ ਮਾਨ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ ਦਾ ਸੰਸਦ ਅਤੇ ਸੜਕਾਂ 'ਤੇ ਵਿਰੋਧ ਕਰੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਦੋਂ ਦੇਸ ਦਾ ਕਿਸਾਨ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਤਾਂ ਬਿਜਲੀ ਬਿਲ ਰਾਹੀਂ ਦੇਸ ਦੇ ਲੋਕਾਂ ਨੂੰ ਹੋਰ ਪ੍ਰੇਸਾਨ ਨਾ ਕੀਤਾ ਜਾਵੇ।
ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਗੁਰਲਾਲ ਘਨੌਰ ਦਾ ਸਵਾਗਤ ਕਰਦਿਆਂ ਕਿਹਾ ਕਿ ਗੁਰਲਾਲ ਕਬੱਡੀ ਮੁਕਾਬਲੇ ਦੀ ਤਰ੍ਹਾਂ ਰਾਜਨੀਤੀ ਦੇ ਮੈਦਾਨ ਵਿੱਚ ਵੀ ਵਿਰੋਧੀਆਂ ਨੂੰ ਚਿਤ ਕਰ ਦੇਣਗੇ। ਗੁਰਲਾਲ ਘਨੌਰ ਵੱਲੋਂ ਕਬੱਡੀ ਖੇਡ ਰਾਹੀਂ ਜੋ ਪੰਜਾਬ ਦੀ ਸੇਵਾ ਕੀਤੀ ਗਈ ਹੈ, ਉਸ ਨੂੰ ਪੰਜਾਬ ਦੇ ਲੋਕਾਂ ਨੇ ਆਪਣੇ ਦਿਲਾਂ ਵਿੱਚ ਵਸਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰਲਾਲ ਘਨੌਰ ਦੇ ਨਾਲ ਮਿੰਟੂ ਸਰਪੰਚ, ਕੈਪਟਨ ਦੀਦਾਰ ਸਿੰਘ, ਦਰਸਨ ਸਿੰਘ, ਬੱਗਾ ਸਿੰਘ ਸਮੇਤ ਹਰ ਖਡਿਾਰੀ ਅਤੇ ਕੋਚ ਸਾਹਿਬਾਨ ਦਾ ਪਾਰਟੀ ਵਿੱਚ ਸਵਾਗਤ ਹੈ।
ਅੰਤਰ ਰਾਸਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਨੇ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਣ 'ਤੇ ਖੁਸੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ  ਅਤੇ ਆਪ ਦੀ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਾਜਨੀਤਿਕ ਪਰਿਵਰਤਨ ਦੀ ਲੋੜ ਹੈ ਕਿਉਂਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਖਡਿਾਰੀਆਂ ਦੇ ਮਾਣ ਸਨਮਾਨ ਵਾਲੀਆਂ ਨਹੀਂ ਹਨ। ਹਰਿਆਣਾ ਸੂਬੇ ਦੇ ਪ੍ਰਤੀਨਿੱਧ ਵਜੋਂ ਖੇਡਣ 'ਤੇ ਹਰਿਆਣਾ ਸਰਕਾਰ ਵੱਲੋਂ 3 ਲੱਖ ਤੱਕ ਦਾ ਨਕਦ ਇਨਾਮ ਦਿੱਤਾ ਜਾਂਦਾ ਹੈ, ਪਰ ਪੰਜਾਬ ਵਿੱਚ ਖਿਡਾਰੀ ਨੂੰ ਨਿਗੂਣੀ ਰਾਸੀ ਦੇ ਕੇ ਤੌਰ ਦਿੱਤਾ ਜਾਂਦਾ ਹੈ। ਗੁਰਲਾਲ ਨੇ ਹਰ ਤਰ੍ਹਾਂ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ। ਇਸ ਸਮੇਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਜੈਤੋਂ, ਪ੍ਰਿੰਸੀਪਲ ਬੁੱਧ ਰਾਮ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਮਨਜੀਤ ਸਿੰਘ ਬਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਆਪ ਦੇ ਸੂਬਾਈ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਮੇਤ ਹੋਰ ਸੀਨੀਅਰ ਆਗੂ ਹਾਜਰ ਸਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ